ਸਾਰੀ ਆਸਾ ਤੇ ਤ੍ਰਿਸ਼ਨਾ ਵਿੱਸਰ ਗਈ, ਮਨ ਵਿਚ (ਟਿਕਿਆ ਹੋਇਆ) ਘਰ ਦਾ ਮੋਹ (ਭੀ) ਮੁਕ ਗਿਆ ।
All my hopes and desires have been forgotten; my mind is rid of its worldly entanglements.
ਹੇ ਭਾਈ! ਪ੍ਰਸੰਨ ਹੋਏ ਗੁਰੂ ਨੇ ਪਰਮਾਤਮਾ ਦਾ ਨਾਮ (ਸਾਡੇ ਮਨ ਵਿਚ) ਪੱਕਾ ਕਰ ਦਿੱਤਾ, ਆਪਣੇ ਸ਼ਬਦ ਦੀ ਰਾਹੀਂ ਸਾਨੂੰ (ਉਸ ਨੇ) ਨਿਹਾਲ ਕਰ ਦਿੱਤਾ ।
The Guru, in His Mercy, implanted the Naam within me; I am enraptured with the Word of the Shabad.
(ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲਿਆ ਹੈ ਜੋ ਕਦੇ ਮੁੱਕਣ ਵਾਲਾ ਨਹੀਂ ।੨।
Servant Nanak has obtained the inexhaustible wealth; the Lord's Name is his wealth and property. ||2||
Pauree:
ਹੇ ਹਰੀ! ਤੂੰ ਵੱਡਿਆਂ ਤੋਂ ਵੱਡਾ ਹੈਂ ਬੜਾ ਉੱਚਾ ਹੈਂ ਸਭ ਤੋਂ ਉਪਰ ਵੱਡਾ ਹੈਂ ।
O Lord, You are the Greatest of the Great, the Greatest of the Great, the Most Lofty and Exalted of all, the Greatest of the Great.
(ਹੇ ਭਾਈ!) ਹਰੀ ਪਰਮਾਤਮਾ ਬੇਅੰਤ ਹੈ, ਜਿਹੜੇ ਮਨੁੱਖ ਉਸ ਦਾ ਧਿਆਨ ਧਰਦੇ ਹਨ, ਉਹ ਬੰਦੇ ਉਸ ਹਰੀ ਨੂੰ ਸਦਾ ਸਿਮਰ ਕੇ ਉਸ ਦਾ ਰੂਪ ਹੀ ਹੋ ਜਾਂਦੇ ਹਨ ।
Those who meditate on the Infinite Lord, who meditate on the Lord, Har, Har, Har, are rejuvenated.
ਹੇ ਸੁਆਮੀ! ਜਿਹੜੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਸੁਣਦੇ ਹਨ, ਉਹ (ਆਪਣੇ) ਕੋ੍ਰੜਾਂ ਪਾਪ ਨਾਸ ਕਰ ਲੈਂਦੇ ਹਨ ।
Those who sing and listen to Your Praises, O my Lord and Master, have millions of sins destroyed.
ਹੇ ਸਰਬ-ਵਿਆਪਕ ਹਰੀ! ਉਹ ਮਨੁੱਖ ਵੱਡੇ ਭਾਗਾਂ ਵਾਲੇ ਗਿਣੇ ਜਾਂਦੇ ਹਨ (ਸਭ ਮਨੁੱਖਾਂ ਵਿਚ) ਮੁਖੀ ਮੰਨੇ ਜਾਂਦੇ ਹਨ, ਸਤਿਗੁਰੂ ਦੀ ਮਤਿ ਉਤੇ ਕੇ ਉਹ ਮਨੁੱਖ ਤੇਰੇ ਵਰਗੇ ਹੀ ਜਾਣੇ ਜਾਂਦੇ ਹਨ ।
I know that those divine beings who follow the Guru's Teachings are just like You, Lord. They are the greatest of the great, so very fortunate.
ਹੇ ਭਾਈ! ਜੋ ਪਰਮਾਤਮਾ ਆਦਿ ਤੋਂ ਜੁਗਾਂ ਦੇ ਆਦਿ ਤੋਂ ਹੋਂਦ ਵਾਲਾ ਹੈ; ਜੋ (ਹੁਣ ਭੀ) ਪਰਤੱਖ ਕਾਇਮ ਹੈ ਤੇ ਸਦਾ ਹੀ ਕਾਇਮ ਰਹਿਣ ਵਾਲਾ ਹੈ, ਤੁਸੀ ਸਾਰੇ ਉਸ ਦਾ ਸਿਮਰਨ ਕਰਦੇ ਰਹੋ । ਦਾਸ ਨਾਨਕ ਉਸ (ਹਰੀ ਦੇ) ਦਾਸਾਂ ਦਾ ਦਾਸ ਹੈ ।੫।
Let everyone meditate on the Lord, who was True in the primal beginning, and True throughout the ages; He is revealed as True here and now, and He shall be True forever and ever. Servant Nanak is the slave of His slaves. ||5||
Shalok, Fourth Mehl:
ਹੇ ਭਾਈ! (ਜਿਹੜਾ) ਹਰੀ (ਸਾਰੇ) ਜਗਤ ਦੀ ਜ਼ਿੰਦਗੀ ਦਾ ਆਸਰਾ (ਹੈ ਉਹ) ਸਾਡੇ ਹਿਰਦੇ ਵਿਚ ਭੀ ਵੱਸਦਾ ਹੈ; ਅਸਾਂ ਗੁਰੂ ਦੇ ਉਪਦੇਸ਼ ਤੇ ਤੁਰ ਕੇ ਉਸ ਨੂੰ ਜਪਿਆ ਹੈ ।
I meditate on my Lord, the Life of the World, the Lord, chanting the Guru's Mantra.
ਉਹ ਹੈ ਤਾਂ ਅਪਹੁੰਚ ਤੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ (ਪਰ ਗੁਰੂ ਦੀ ਸਿੱਖਿਆ ਅਨੁਸਾਰ ਸਿਮਰਨ ਦੀ ਬਰਕਤਿ ਨਾਲ) ਉਹ ਹਰੀ ਸਾਨੂੰ ਆਪਣੇ ਆਪ ਆ ਮਿਲਿਆ ਹੈ ।
The Lord is Unapproachable, Inaccessible and Unfathomable; the Lord, Har, Har, has spontaneously come to meet me.
। ਹੇ ਭਾਈ! ਉਹ ਹਰੀ ਆਪ ਹੀ ਹਰੇਕ ਸਰੀਰ ਵਿਚ ਵੱਸਦਾ ਹੈ, (ਹਰ ਥਾਂ) ਉਹ ਆਪ ਹੀ ਆਪ ਹੈ ਤੇ ਉਸ ਦੀ ਹਸਤੀ ਦਾ ਅੰਤ ਨਹੀਂ ਪਾਇਆ ਜਾ ਸਕਦਾ ।
The Lord Himself is pervading each and every heart; the Lord Himself is Endless.
। ਉਹ ਹਰੀ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਸਾਰੇ ਰਸ ਭੋਗ ਰਿਹਾ ਹੈ, ਉਹ ਆਪ ਹੀ ਮਾਇਆ ਦਾ ਮਾਲਕ ਹੈ ।
The Lord Himself enjoys all pleasures; the Lord Himself is the Husband of Maya.
। ਹੇ ਭਾਈ! ਇਹ ਸਾਰੀ ਦੁਨੀਆ ਉਸ ਨੇ ਆਪ ਹੀ ਪੈਦਾ ਕੀਤੀ ਹੈ, ਇਸ ਸਾਰੇ ਜੀਅ ਜੰਤ ਉਸ ਨੇ ਆਪ ਹੀ ਪੈਦਾ ਕੀਤੇ ਹਨ, ਤੇ, (ਸਭ ਜੀਵਾਂ ਨੂੰ ਰਿਜ਼ਕ ਦਾ) ਖੈਰ ਭੀ ਉਹ ਆਪ ਹੀ ਪਾਂਦਾ ਹੈ ।
The Lord Himself gives in charity to the whole world, and all the beings and creatures which He created.
ਹੇ ਦਇਆ ਦੇ ਸੋਮੇ ਹਰੀ ਪ੍ਰਭੂ! (ਸਾਨੂੰ ਭੀ ਉਹ ਨਾਮ-) ਦਾਨ ਦੇਹ ਜਿਹੜਾ (ਤੇਰੇ) ਸੰਤ ਜਨ (ਸਦਾ ਤੈਥੋਂ) ਮੰਗਦੇ (ਰਹਿੰਦੇ) ਹਨ ।
O Merciful Lord God, please bless me with Your Bountiful Gifts; the humble Saints of the Lord beg for them.
ਹੇ ਦਾਸ ਨਾਨਕ ਦੇ (ਮਾਲਕ) ਪ੍ਰਭੂ! (ਸਾਨੂੰ) ਆ ਮਿਲ, (ਮਿਹਰ ਕਰ) ਅਸੀ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹੀਏ ।੧।
O God of servant Nanak, please come and meet me; I sing the Songs of the Glorious Praises of the Lord. ||1||
Fourth Mehl:
ਹੇ ਭਾਈ! ਹਰੀ ਪ੍ਰਭੂ (ਹੀ ਅਸਲ) ਮਿੱਤਰ ਹੈ, ਹਰੀ ਦਾ ਨਾਮ ਹੀ (ਨਾਲ ਨਿਭਣ ਵਾਲਾ) ਮਿੱਤਰ ਹੈ; ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਹਿਰਦੇ ਵਿਚ (ਹਰੀ ਦਾ) ਨਾਮ ਵੱਸ ਰਿਹਾ ਹੈ ।
The Name of the Lord God is my Best Friend. My mind and body are drenched with the Naam.
। ਹੇ ਦਾਸ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਸਿਮਰਿਆਂ) ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ, ਹਰੀ ਦਾ ਨਾਮ ਸੁਣ ਕੇ (ਮਨ ਵਿਚ) ਸ਼ਾਂਤੀ ਪੈਦਾ ਹੁੰਦੀ ਹੈ ।੨।
All the hopes of the Gurmukh are fulfilled; servant Nanak is comforted, hearing the Naam, the Name of the Lord. ||2||
Pauree:
ਹੇ ਭਾਈ! ਪਰਮਾਤਮਾ ਸਭ ਵਿਚ ਵਿਆਪਕ ਹੈ ਸਭ ਵਿਚ ਮਿਲਿਆ ਹੋਇਆ ਹੈ ਤੇ ਨਿਰਲੇਪ (ਭੀ) ਹੈ, ਉਸ ਦਾ ਨਾਮ ਸੇ੍ਰਸ਼ਟ ਹੈ (ਉੱਚਾ ਜੀਵਨ ਬਣਾਣ ਵਾਲਾ ਹੈ) ਤੇ ਆਤਮਕ ਜੀਵਨ ਦੇਣ ਵਾਲਾ ਹੈ ।
The Lord's Sublime Name is energizing and rejuvenating. The Immaculate Lord, the Primal Being, blossoms forth.
ਜਿਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ (ਦਾ ਨਾਮ) ਜਪਦੇ ਹਨ, ਲੱਛਮੀ (ਭੀ) ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੀ ਹੈ (ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ) ।
Maya serves at the feet of those who chant and meditate on the Lord, Har, Har, day and night.
ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਚੰਗੀ ਤਰ੍ਹਾਂ ਸੰਭਾਲ ਕਰਦਾ ਹੈ, ਉਹ (ਸਭ ਜੀਵਾਂ ਦੇ) ਨੇੜੇ ਵੱਸਦਾ ਹੈ, (ਫਿਰ ਸਭ ਤੋਂ) ਵੱਖਰਾ (ਭੀ) ਹੈ ।
The Lord always looks after and cares for all His beings and creatures; He is with all, near and far.
ਪਰ ਇਹ ਗੱਲ ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪਰਮਾਤਮਾ ਆਪ ਸਮਝ ਦੇਂਦਾ ਹੈ ਜਿਸ ਉਤੇ ਗੁਰੂ ਮਿਹਰ ਕਰਦਾ ਹੈ ਜਿਸ ਉਤੇ ਸਰਬ-ਵਿਆਪਕ ਪ੍ਰਭੂ ਕਿਰਪਾ ਕਰਦਾ ਹੈ ।
Those whom the Lord inspires to understand, understand; the True Guru, God, the Primal Being, is pleased with them.
ਹੇ ਭਾਈ! ਤੁਸੀ ਸਾਰੇ, ਧਰਤੀ ਦੀ ਸਾਰ ਲੈਣ ਵਾਲੇ ਉਸ ਹਰੀ ਦੇ ਗੁਣ ਸਦਾ ਗਾਂਦੇ ਰਹੋ, ਗੁਣ ਗਾਂਦਿਆਂ ਗਾਂਦਿਆਂ ਉਸ ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਹੋ ਜਾਈਦਾ ਹੈ ।੩।
Let everyone sing the Praise of the Lord of the Universe, the Lord, the Lord of the Universe, the Lord, the Lord of the Universe; singing the Praise of the Lord, one is absorbed in His Glorious Virtues. ||6||
Shalok, Fourth Mehl:
(ਹੇ ਭਾਈ! ਜਾਗਦਿਆਂ ਕਿਰਤ-ਕਾਰ ਕਰਦਿਆਂ ਸਿਮਰਨ ਦੀ ਇਹੋ ਜਿਹੀ ਆਦਤ ਬਣਾ ਕਿ) ਸੱੁਤੇ ਪਿਆਂ ਭੀ (ਆਪਣੇ) ਮਨ ਵਿਚ ਪਰਮਾਤਮਾ ਨੂੰ ਯਾਦ ਕਰ (ਯਾਦ ਕਰਦਾ ਰਹੇਂ), (ਇਸ ਤਰ੍ਹਾਂ) ਸਦਾ ਆਤਮਕ ਅਡੋਲਤਾ ਵਿਚ (ਆਤਮਕ ਅਡੋਲਤਾ ਦੀ) ਸਮਾਧੀ ਵਿਚ ਟਿਕਿਆ ਰਹੁ ।
O mind, even in sleep, remember the Lord God; let yourself be intuitively absorbed into the Celestial State of Samaadhi.
ਹੇ ਮਾਂ! ਦਾਸ ਨਾਨਕ ਦੇ ਮਨ ਵਿਚ ਭੀ ਪਰਮਾਤਮਾ ਨੂੰ ਮਿਲਣ ਦੀ ਤਾਂਘ ਹੈ, ਗੁਰੂ (ਹੀ) ਪ੍ਰਸੰਨ ਹੋ ਕੇ ਮੇਲ ਕਰਾਂਦਾ ਹੈ ।੧।
Servant Nanak's mind longs for the Lord, Har, Har. As the Guru pleases, he is absorbed into the Lord, O mother. ||1||
Fourth Mehl:
ਹੇ ਦਾਸ ਨਾਨਕ! (ਆਖ—ਹੇ ਭਾਈ!) ਸਿਰਫ਼ ਇਕ ਪਰਮਾਤਮਾ ਨਾਲ ਹੀ ਮੇਰਾ ਸੋਹਣਾ ਪਿਆਰ ਹੈ, ਇਕ ਪਰਮਾਤਮਾ ਹੀ (ਸਦਾ) ਮੇਰੇ ਚਿੱਤ ਵਿਚ ਵੱਸਦਾ ਹੈ ।
I am in love with the One and Only Lord; the One Lord fills my consciousness.
ਇਕ ਪ੍ਰਭੂ ਹੀ (ਮੇਰੀ ਜ਼ਿੰਦਗੀ ਦਾ) ਆਸਰਾ ਹੈ, ਇਕ ਪ੍ਰਭੂ ਤੋਂ ਹੀ ਉੱਚੀ ਆਤਮਕ ਅਵਸਥਾ ਮਿਲਦੀ ਹੈ (ਤੇ ਲੋਕ ਪਰਲੋਕ ਦੀ) ਇੱਜ਼ਤ ਹਾਸਲ ਹੁੰਦੀ ਹੈ ।੨।
Servant Nanak takes the Support of the One Lord God; through the One, he obtains honor and salvation. ||2||
Pauree:
ਹੇ ਭਾਈ! ਜਿਸ ਵੱਡੇ ਭਾਗਾਂ ਵਾਲੇ ਮਨੁੱਖ ਦੀ ਮੱਤ ਵਿਚ ਗੁਰੂ ਦਾ ਉਪਦੇਸ਼ ਵੱਸ ਪੈਂਦਾ ਹੈ ਉਸ ਦੇ ਅੰਦਰ (ਆਤਮਕ ਆਨੰਦ ਦਾ) ਇਕ-ਰਸ ਵਾਜਾ ਵੱਜ ਪੈਂਦਾ ਹੈ (ਉਸ ਦੇ ਅੰਦਰ, ਮਾਨੋ) ਪੰਜਾਂ ਹੀ ਕਿਸਮਾਂ ਦੇ ਸਾਜ਼ ਵੱਜ ਪੈਂਦੇ ਹਨ ।
The Panch Shabad, the Five Primal Sounds, vibrate with the Wisdom of the Guru's Teachings; by great good fortune, the Unstruck Melody resonates and resounds.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦੇ ਅੰਦਰ) ਪਰਮਾਤਮਾ ਗੱਜ ਪੈਂਦਾ ਹੈ ਅਤੇ ਉਹ ਹਰ ਥਾਂ ਆਨੰਦ ਦੇ ਸੋਮੇ ਪਰਮਾਤਮਾ ਨੂੰ (ਵੱਸਦਾ) ਵੇਖਦਾ ਹੈ ।
I see the Lord, the Source of Bliss, everywhere; through the Word of the Guru's Shabad, the Lord of the Universe is revealed.
(ਹੇ ਭਾਈ! ਜਿਹੜਾ ਮਨੁੱਖ) ਗੁਰੂ ਦੀ ਮੱਤ ਲੈ ਕੇ ਪਰਮਾਤਮਾ ਦਾ ਭਜਨ ਕਰਦਾ ਹੈ (ਉਸ ਨੂੰ ਇਹ ਨਿਸਚਾ ਆ ਜਾਂਦਾ ਹੈ ਕਿ ਸ੍ਰਿਸ਼ਟੀ ਦੇ) ਆਦਿ ਤੋਂ ਜੁਗਾਂ ਦੇ ਆਦਿ ਤੋਂ ਪਰਮਾਤਮਾ ਦੀ ਇਕੋ ਹੀ ਅਟੱਲ ਹਸਤੀ ਹੈ ।
From the primal beginning, and throughout the ages, the Lord has One Form. Through the Wisdom of the Guru's Teachings, I vibrate and meditate on the Lord God.
ਹੇ ਹਰੀ! ਹੇ ਦਇਆ ਦੇ ਸੋਮੇ ਪ੍ਰਭੂ! ਤੂੰ ਆਪਣੇ ਦਾਸਾਂ ਨੂੰ (ਆਪਣੇ ਨਾਮ ਦਾ) ਦਾਨ ਦੇਂਦਾ ਹੈਂ, (ਤੇ, ਇਸ ਤਰ੍ਹਾਂ ਵਿਕਾਰਾਂ ਦੇ ਟਾਕਰੇ ਤੇ ਉਹਨਾਂ ਦੀ) ਲਾਜ ਰੱਖਦਾ ਹੈਂ ।
O Merciful Lord God, please bless me with Your Bounty; O Lord God, please preserve and protect the honor of Your humble servant.