ਹੇ ਭਾਈ! ਤੁਸੀ ਸਾਰੇ ਗੁਰੂ ਨੂੰ ਧੰਨ-ਧੰਨ ਆਖੋ, ਗੁਰੂ ਨੂੰ ਧੰਨ-ਧੰਨ ਆਖੋ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ ਕੇ (ਵਿਕਾਰਾਂ ਦੇ ਟਾਕਰੇ ਤੇ) ਇੱਜ਼ਤ ਬਚ ਜਾਂਦੀ ਹੈ ।੭।
Let everyone proclaim: Blessed is the Guru, the True Guru, the Guru, the True Guru; meeting Him, the Lord covers their faults and deficiencies. ||7||
 
Shalok, Fourth Mehl:
 
ਹੇ ਭਾਈ! ਗੁਰੂ (ਇਕ ਐਸਾ) ਸਰੋਵਰ ਹੈ ਜਿਸ ਵਿਚ ਭਗਤੀ ਉਛਾਲੇ ਮਾਰ ਰਹੀ ਹੈ, (ਗੁਰੂ ਇਕ ਐਸਾ ਦਰੀਆ ਹੈ ਜਿਸ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਨਾਲ ਨਕਾ-ਨਕ ਭਰੇ ਹੋਏ ਵਹਿਣ ਚੱਲ ਰਹੇ ਹਨ ।
The sacred pool of devotional worship is filled to the brim and overflowing in torrents.
 
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਹੜੇ ਮਨੁੱਖ ਗੁਰੂ ਵਿਚ ਸਰਧਾ ਬਣਾਂਦੇ ਹਨ ਉਹ ਵੱਡੇ ਭਾਗਾਂ ਨਾਲ (ਪਰਮਾਤਮਾ ਦੇ ਗੁਣਾਂ ਦੇ ਮੋਤੀ) ਲੱਭ ਲੈਂਦੇ ਹਨ ।੧।
Those who obey the True Guru, O servant Nanak, are very fortunate - they find it. ||1||
 
Fourth Mehl:
 
ਹੇ ਭਾਈ! ਪਰਮਾਤਮਾ ਦੇ ਨਾਮ ਅਣਗਿਣਤ ਹਨ, ਪਰਮਾਤਮਾ ਦੇ ਗੁਣ (ਭੀ ਬੇਅੰਤ ਹਨ) ਬਿਆਨ ਨਹੀਂ ਕੀਤੇ ਜਾ ਸਕਦੇ, ਪਰਮਾਤਮਾ ਅਪਹੁੰਚ ਹੈ, (ਮਾਨੋ) ਅਥਾਹ (ਸਮੁੰਦਰ) ਹੈ ।
The Names of the Lord, Har, Har, are countless. The Glorious Virtues of the Lord, Har, Har, cannot be described.
 
ਉਸ ਦੇ ਸੇਵਕ ਭਗਤ ਉਸ ਨੂੰ ਕਿਵੇਂ ਮਿਲਦੇ ਹਨ? (ਹੋਰਨਾਂ ਨੂੰ) ਕਿਵੇਂ ਮਿਲਾਂਦੇ ਹਨ?
The Lord, Har, Har, is Inaccessible and Unfathomable; how can the humble servants of the Lord be united in His Union?
 
ਹੇ ਭਾਈ! (ਪਰਮਾਤਮਾ ਦੇ ਸੇਵਕ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਿਆਂ (ਆਪ ਉਸ ਨੂੰ ਮਿਲਦੇ ਹਨ, ਤੇ ਹੋਰਨਾਂ ਤੋਂ) ਜਪਾਂਦਿਆਂ (ਉਹਨਾਂ ਨੂੰ ਭੀ ਉਸ ਨਾਲ ਮਿਲਾਂਦੇ ਹਨ) । (ਪਰ ਪਰਮਾਤਮਾ ਦੇ ਗੁਣਾਂ ਦੀ) ਕੀਮਤ ਰਤਾ ਭਰ ਭੀ ਨਹੀਂ ਪੈ ਸਕਦੀ ।
Those humble beings meditate and chant the Praises of the Lord, Har, Har, but they do not attain even a tiny bit of His Worth.
 
(ਹੇ ਭਾਈ! ਉਸ ਦੇ ਦਰ ਤੇ ਅਰਦਾਸ ਹੀ ਕਰਨੀ ਚਾਹੀਦੀ ਹੈ ਕਿ) ਹੇ ਅਪਹੁੰਚ ਹਰੀ ਪ੍ਰਭੂ! ਆਪਣੇ ਦਾਸ ਨਾਨਕ ਨੂੰ ਆਪਣੇ ਲੜ ਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈ ।੨।
O servant Nanak, the Lord God is Inaccessible; the Lord has attached me to His Robe, and united me in His Union. ||2||
 
Pauree:
 
ਹੇ ਭਾਈ! ਮੈਂ ਪਰਮਾਤਮਾ ਦਾ ਦਰਸਨ ਕਿਵੇਂ ਕਰ ਸਕਦਾ ਹਾਂ? ਉਹ ਤਾਂ ਅਪਹੁੰਚ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਜੇ ਕੋਈ ਖ਼ਰੀਦਿਆ ਜਾ ਸਕਣ ਵਾਲਾ ਪਦਾਰਥ ਹੋਵੇ ਤਾਂ (ਉਸ ਦਾ ਰੂਪ ਰੇਖ) ਬਿਆਨ ਕੀਤਾ ਜਾ ਸਕਦਾ ਹੈ,
The Lord is Inaccessible and Unfathomable. How will I see the Blessed Vision of the Lord's Darshan?
 
ਪਰ ਉਸ ਪਰਮਾਤਮਾ ਦਾ ਨਾਹ ਕੋਈ ਰੂਪ ਹੈ ਨਾਹ ਰੇਖਾ ਹੈ ।
If He were a material object, then I could describe Him, but He has no form or feature.
 
ਉਹੀ ਮਨੁੱਖ ਉਸ ਦਾ ਦਰਸਨ ਕਰ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਮਤਿ ਦੇ ਕੇ ਸਮਝਾਂਦਾ ਹੈ ।
Understanding comes only when the Lord Himself gives understanding; only such a humble being sees it.
 
(ਤੇ, ਇਹ ਮਤਿ ਮਿਲਦੀ ਹੈ ਸਾਧ ਸੰਗਤਿ ਵਿਚ) ਸਾਧ ਸੰਗਤਿ ਸਤਿਗੁਰੂ ਦੀ ਪਾਠਸ਼ਾਲਾ ਹੈ ਜਿਸ ਵਿਚ ਪਰਮਾਤਮਾ ਦੇ ਗੁਣ ਸਿੱਖੇ ਜਾ ਸਕਦੇ ਹਨ ।
The Sat Sangat, the True Congregation of the True Guru, is the school of the soul, where the Glorious Virtues of the Lord are studied.
 
ਹੇ ਭਾਈ! ਧੰਨ ਹੈ ਉਹ ਜੀਭ (ਜਿਹੜੀ ਪਰਮਾਤਮਾ ਦਾ ਨਾਮ ਜਪਦੀ ਹੈ) ਧੰਨ ਹਨ ਉਹ ਹੱਥ (ਜਿਹੜੇ ਸਾਧ ਸੰਗਤਿ ਵਿਚ ਪੱਖੇ ਆਦਿਕ ਦੀ ਸੇਵਾ ਕਰਦੇ ਹਨ) ਧੰਨ ਹੈ ਉਹ ਪਾਂਧਾ ਗੁਰੂ ਜਿਸ ਦੀ ਰਾਹੀਂ ਪਰਮਾਤਮਾ ਨੂੰ ਮਿਲ ਕੇ ਉਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਦੀਆਂ ਹਨ ।੮।
Blessed, blessed is the tongue, blessed is the hand, and blessed is the Teacher, the True Guru; meeting Him, the Account of the Lord is written. ||8||
 
Shalok, Fourth Mehl:
 
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ (ਪਰ ਇਹ ਨਾਮ) ਗੁਰੂ ਦੇ ਅਨੁਸਾਰ ਰਹਿ ਕੇ ਜਪਿਆ ਜਾ ਸਕਦਾ ਹੈ ।
The Name of the Lord, Har, Har, is Ambrosial Nectar. Meditate on the Lord, with love for the True Guru.
 
ਪ੍ਰਭੂ ਦਾ ਨਾਮ ਜੀਵਨ ਨੂੰ ਸੁੱਚਾ ਕਰਨ ਵਾਲਾ ਹੈ, ਇਸ ਨੂੰ ਜਪਦਿਆਂ ਸੁਣਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ,
The Name of the Lord, Har, Har is Sacred and Pure. Chanting it and listening to it, pain is taken away.
 
(ਪਰ ਇਹ) ਹਰਿ-ਨਾਮ ਉਹਨਾਂ ਮਨੁੱਖਾਂ ਨੇ ਹੀ ਸਿਮਰਿਆ ਹੈ ਜਿਨ੍ਹਾਂ ਨੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੱਥੇ ਉਤੇ ਧੁਰੋਂ ਲਿਖਿਆ ਲੇਖ ਪ੍ਰਾਪਤ ਕੀਤਾ ਹੈ ।
They alone worship and adore the Lord's Name, upon whose foreheads such pre-ordained destiny is written.
 
ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।
Those humble beings are honored in the Court of the Lord; the Lord comes to abide in their minds.
 
ਹੇ ਦਾਸ ਨਾਨਕ! (ਆਖ—ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ (ਦਾ ਨਾਮ) ਸੁਣਿਆ ਹੈ ਉਹ (ਲੋਕ ਪਰਲੋਕ ਵਿਚ) ਸੁਰਖ਼ਰੂ ਹੁੰਦੇ ਹਨ ।੧।
O servant Nanak, their faces are radiant. They listen to the Lord; their minds are filled with love. ||1||
 
Fourth Mehl:
 
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਸੁਖਾਂ ਦਾ) ਖ਼ਜ਼ਾਨਾ ਹੈ, (ਪਰ) ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ ।
The Name of the Lord, Har, Har, is the greatest treasure. The Gurmukhs obtain it.
 
ਤੇ, ਗੁਰੂ ਮਿਲਦਾ ਹੈ ਉਹਨਾਂ ਮਨੁੱਖਾਂ ਨੂੰ, ਜਿਨ੍ਹਾਂ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ।
The True Guru comes to meet those who have such pre-ordained destiny written upon their foreheads.
 
ਉਹਨਾਂ ਦੇ ਮਨ ਵਿਚ ਸ਼ਾਂਤੀ ਬਣੀ ਰਹਿੰਦੀ ਹੈ ਉਹਨਾਂ ਦਾ ਮਨ ਉਹਨਾਂ ਦਾ ਤਨ ਠੰਢਾ-ਠਾਰ ਟਿਕਿਆ ਰਹਿੰਦਾ ਹੈ (ਉਹਨਾਂ ਦੇ ਅੰਦਰ ਵਿਕਾਰਾਂ ਦੀ ਤਪਸ਼ ਨਹੀਂ ਹੁੰਦੀ) ।
Their bodies and minds are cooled and soothed; peace and tranquility come to dwell in their minds.
 
ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਹਰੇਕ ਦੁੱਖ ਹਰੇਕ ਦਰਿੱਦ੍ਰ ਦੂਰ ਹੋ ਜਾਂਦਾ ਹੈ ।੨।
O Nanak, chanting the Name of the Lord, Har, Har, all poverty and pain is dispelled. ||2||
 
Pauree:
 
ਹੇ ਭਾਈ! ਮੈਂ ਸਦਕੇ ਜਾਂਦਾ ਹਾਂ ਸਦਾ ਹੀ ਉਹਨਾਂ (ਮਨੁੱਖਾਂ) ਤੋਂ, ਜਿਨ੍ਹਾਂ ਨੇ ਮੇਰੇ ਪਿਆਰੇ ਗੁਰੂ ਦਾ ਦਰਸਨ (ਸਦਾ) ਕੀਤਾ ਹੈ,
I am a sacrifice, forever and ever, to those who have seen my Beloved True Guru.
 
(ਪਰ) ਪਿਆਰਾ ਗੁਰੂ ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉਤੇ (ਉਹਨਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਦਰਗਾਹ ਤੋਂ (ਗੁਰੂ-ਮਿਲਾਪ ਦਾ) ਲੇਖ ਲਿਖਿਆ ਹੁੰਦਾ ਹੈ ।
They alone meet my True Guru, who have such pre-ordaind destiny written upon their foreheads.
 
ਉਹ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਉਸ ਅਪਹੰੁਚ ਪਰਮਾਤਮਾ ਦਾ ਸਿਮਰਨ ਕਰਦੇ ਰਹਿੰਦੇ ਹਨ ਜਿਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਕੀਤਾ ਜਾ ਸਕਦਾ ।
I meditate on the Inaccessible Lord, according to the Guru's Teachings; God has no form or feature.
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਹੁਕਮ ਵਿਚ ਤੁਰ ਕੇ ਉਸ ਅਪਹੁੰਚ ਪਰਮਾਤਮਾ ਦਾ ਧਿਆਨ ਧਰਦੇ ਹਨ, ਪਰਮਾਤਮਾ ਦੇ ਉਹ ਸੇਵਕ (ਪਰਮਾਤਮਾ ਵਿਚ) ਮਿਲ ਕੇ (ਉਸ ਨਾਲ) ਇੱਕ-ਰੂਪ ਹੋ ਜਾਂਦੇ ਹਨ ।
Those who follow the Guru's Teachings and meditate on the Inaccessible Lord, merge with their Lord and Master and become one with Him.
 
ਹੇ ਭਾਈ! ਤੁਸੀਂ ਸਾਰੇ (ਆਪਣੇ) ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦੇ ਰਹੋ । ਪਰਮਾਤਮਾ ਦਾ ਨਾਮ ਜਪਣ ਦਾ ਇਹ ਨਫ਼ਾ ਹੋਰ ਸਾਰੇ ਨਫ਼ਿਆਂ ਨਾਲੋਂ ਵਧੀਆ ਹੈ ।੯।
Let everyone proclaim out loud, the Name of the Lord, the Lord, the Lord; the profit of devotional worship of the Lord is blessed and sublime. ||9||
 
Shalok, Fourth Mehl:
 
ਹੇ ਭਾਈ! ਜਿਸ ਪ੍ਰਭੂ ਨੇ ਆਪਣੀ ਮੌਜ ਵਿਚ ਆਪਣੇ ਹੀ ਢੰਗ ਨਾਲ ਇਹ ਜਗਤ-ਖੇਡ ਬਣਾਈ ਹੈ, ਜੋ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ,
The Lord's Name is permeating and pervading all. Repeat the Name of the Lord, Raam, Raam.
 
ਜੋ ਹਰ ਥਾਂ ਰਮਿਆ ਹੋਇਆ ਹੈ, ਉਸ ਦਾ ਨਾਮ ਸਦਾ ਸਿਮਰ, ਸਦਾ ਸਿਮਰ ।
The Lord is in the home of each and every soul. God created this play with its various colors and forms.
 
(ਹੇ ਭਾਈ! ਜਿਸ ਮਨੁੱਖ ਦੇ ਅੰਦਰ) ਮਿੱਤਰ ਗੁਰੂ ਨੇ ਸੂਝ-ਬੂਝ ਪੈਦਾ ਕੀਤੀ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਜਗਤ ਦਾ ਜੀਵਨ ਪ੍ਰਭੂ (ਹਰੇਕ ਦੇ) ਨੇੜੇ ਵੱਸਦਾ ਹੈ ।
The Lord, the Life of the World, dwells near at hand. The Guru, my Friend, has made this clear.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by