ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਬਹੁਤ ਹੀ ਮੰਦੇ ਭਾਗ ਹੁੰਦੇ ਹਨ, ਉਹਨਾਂ ਨੂੰ ਸੰਤ ਜਨਾਂ ਦੇ ਚਰਨਾਂ ਦੀ ਧੂੜ ਨਸੀਬ ਨਹੀਂ ਹੁੰਦੀ ।
Those who have terrible luck and bad fortune do not drink in the water which washes the dust of the feet of the Holy.
 
ਉਹਨਾਂ ਦੇ ਅੰਦਰ ਤ੍ਰਿਸ਼ਨਾ ਦੀ ਅੱਗ ਲੱਗੀ ਰਹਿੰਦੀ ਹੈ, (ਉਸ ਅੱਗ ਵਿਚ) ਹਰ ਵੇਲੇ ਸੜਦਿਆਂ ਦੇ ਅੰਦਰ ਠੰਢ ਨਹੀਂ ਪੈਂਦੀ, (ਇਹ ਉਹਨਾਂ ਨੂੰ) ਧਰਮਰਾਜ ਦੀ ਸਜ਼ਾ ਮਿਲਦੀ ਹੈ ।੬।
The burning fire of their desires is not extinguished; they are beaten and punished by the Righteous Judge of Dharma. ||6||
 
ਹੇ ਭਾਈ! ਜੇ ਸਾਰੇ ਤੀਰਥਾਂ ਦੇ ਇਸ਼ਨਾਨ, ਅਨੇਕਾਂ ਵਰਤ, ਜੱਗ ਤੇ ਹੋਰ (ਇਹੋ ਜਿਹੇ) ਪੁੰਨ-ਦਾਨ ਕੀਤੇ ਜਾਣ, (ਪਹਾੜਾਂ ਦੀਆਂ ਖੁੰਦ੍ਰਾਂ ਵਿਚ) ਬਰਫ਼ ਵਿਚ ਗਾਲ ਗਾਲ ਕੇ ਸਰੀਰ ਨਾਸ ਕੀਤਾ ਜਾਏ, (ਤਾਂ ਭੀ ਇਹਨਾਂ ਸਾਰੇ ਸਾਧਨਾਂ ਵਿਚੋਂ) ਕੋਈ ਭੀ ਸਾਧਨ ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦਾ ।
You may visit all the sacred shrines, observe fasts and sacred feasts, give generously in charity and waste away the body, melting it in the snow.
 
ਪਰਮਾਤਮਾ ਦਾ ਨਾਮ ਐਸਾ ਹੈ ਕਿ ਕੋਈ ਭੀ ਤੋਲ ਉਸ ਨੂੰ ਤੋਲ ਨਹੀਂ ਸਕਦਾ, ਉਹ ਮਿਲਦਾ ਹੈ ਗੁਰੂ ਦੀ ਮਤਿ ਤੇ ਤੁਰਿਆਂ ।੭।
The weight of the Lord's Name is unweighable, according to the Guru's Teachings; nothing can equal its weight. ||7||
 
ਹੇ ਦਾਸ ਨਾਨਕ! (ਆਖ—) ਹੇ ਪ੍ਰਭੂ! ਤੇਰੇ ਗੁਣ ਤੂੰ (ਆਪ ਹੀ) ਜਾਣਦਾ ਹੈਂ (ਮਿਹਰ ਕਰ, ਅਸੀ ਜੀਵ ਤੇਰੀ ਹੀ) ਸਰਨ ਪਏ ਰਹੀਏ ।
O God, You alone know Your Glorious Virtues. Servant Nanak seeks Your Sanctuary.
 
ਤੂੰ (ਸਾਡਾ) ਸਮੁੰਦਰ ਹੈਂ, ਅਸੀ ਜੀਵ ਤੇਰੀਆਂ ਮੱਛੀਆਂ ਹਾਂ, ਮਿਹਰ ਕਰ ਕੇ (ਸਾਨੂੰ ਆਪਣੇ) ਨਾਲ ਹੀ ਰੱਖੀ ਰੱਖ ।੮।੩।
You are the Ocean of water, and I am Your fish. Please be kind, and keep me always with You. ||8||3||
 
Kalyaan, Fourth Mehl:
 
ਹੇ ਭਾਈ! ਸਦਾ ਸਰਬ-ਵਿਆਪਕ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ ।
I worship and adore the Lord, the All-pervading Lord.
 
ਜੇ ਕੋਈ ਮੇਰੇ ਹਿਰਦੇ ਵਿਚ ਗੁਰਮਤਿ ਦੀ ਰਾਹੀਂ ਪਰਮਾਤਮਾ ਦੇ ਨਾਮ ਦਾ ਆਨੰਦ ਅਤੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦੇਵੇ ਤਾਂ ਮੈਂ ਆਪਣਾ ਮਨ ਆਪਣਾ ਤਨ ਸਭ ਕੁਝ ਉਸ ਦੇ ਅੱਗੇ ਭੇਟਾ ਰੱਖ ਦਿਆਂ ।੧।ਰਹਾਉ।
I surrender my mind and body, and place everything before Him; following the Guru's Teachings, spiritual wisdom is implanted within me. ||1||Pause||
 
ਹੇ ਭਾਈ! ਪਰਮਾਤਮਾ ਹੀ (ਪੂਜਣ-ਜੋਗ) ਦੇਵਤਾ ਹੈ, (ਪਰਮਾਤਮਾ ਦੇ ਨਾਮ-) ਰਸ ਵਿਚ ਲੱਗ ਕੇ ਪਰਮਾਤਮਾ ਦੀ ਹੀ ਭਗਤੀ ਕਰਨੀ ਚਾਹੀਦੀ ਹੈ ।
God's Name is the tree, and His Glorious Virtues are the branches. Picking and gathering up the fruit, I worship Him.
 
ਪਰਮਾਤਮਾ ਦਾ ਨਾਮ ਪਰਮਾਤਮਾ ਦੇ ਗੁਣ ਹੀ ਰੁੱਖਾਂ ਦੀਆਂ ਸ਼ਾਖ਼ਾਂ ਹਨ (ਜਿਨ੍ਹਾਂ ਨਾਲੋਂ ਨਾਮ ਅਤੇ ਸਿਫ਼ਤਿ-ਸਾਲਾਹ ਦੇ ਫੁੱਲ ਹੀ) ਚੁਣ ਚੁਣ ਕੇ ਪਰਮਾਤਮ-ਦੇਵ ਦੀ ਪੂਜਾ ਕਰਨੀ ਚਾਹੀਦੀ ਹੈ ।੧।
The soul is divine; divine is the soul. Worship Him with love. ||1||
 
ਹੇ ਭਾਈ! (ਹੋਰ ਸਭ ਚਤੁਰਾਈਆਂ ਨਾਲੋਂ) ਜਗਤ ਵਿਚ ਚੰਗੇ ਮੰਦੇ ਕਰਮ ਦੀ ਪਰਖ ਕਰ ਸਕਣ ਵਾਲੀ ਅਕਲ ਹੀ ਸਭ ਤੋਂ ਪਵਿੱਤਰ ਹੈ । (ਇਸ ਦੀ ਸਹਾਇਤਾ ਨਾਲ ਪਰਮਾਤਮਾ ਦੇ ਗੁਣ ਮਨ ਵਿਚ) ਵਸਾ ਵਸਾ ਕੇ (ਆਤਮਕ ਜੀਵਨ ਦੇਣ ਵਾਲਾ ਨਾਮ-) ਰਸ ਪੀਣਾ ਚਾਹੀਦਾ ਹੈ ।
One of keen intellect and precise understanding is immaculate in all this world. In thoughtful consideration, he drinks in the sublime essence.
 
ਇਹ ਨਾਮ-ਪਦਾਰਥ ਗੁਰੂ ਦੀ ਕਿਰਪਾ ਨਾਲ (ਹੀ) ਮਿਲਦਾ ਹੈ, ਆਪਣਾ ਇਹ ਮਨ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ।੨।
By Guru's Grace, the treasure is found; dedicate this mind to the True Guru. ||2||
 
ਹੇ ਭਾਈ! ਪਰਮਾਤਮਾ ਦਾ ਨਾਮ-ਹੀਰਾ ਬਹੁਤ ਹੀ ਕੀਮਤੀ ਹੈ ਬਹੁਤ ਹੀ ਸੋਹਣਾ ਹੈ, ਇਸ ਨਾਮ-ਹੀਰੇ ਨਾਲ (ਆਪਣੇ ਮਨ-) ਹੀਰੇ ਨੂੰ ਸਦਾ ਪ੍ਰੋ ਰੱਖਣਾ ਚਾਹੀਦਾ ਹੈ ।
Priceless and utterly sublime is the Diamond of the Lord. This Diamond pierces the diamond of the mind.
 
ਗੁਰੂ ਦੇ ਸ਼ਬਦ ਦੀ ਰਾਹੀਂ ਇਹ ਮਨ ਸ੍ਰੇਸ਼ਟ ਮੋਤੀ ਬਣ ਸਕਦਾ ਹੈ, ਕਿਉਂਕਿ ਸ਼ਬਦ ਦੀ ਬਰਕਤਿ ਨਾਲ ਨਾਮ ਹੀਰੇ ਦੀ ਕਦਰ-ਕੀਮਤ ਦੀ ਸਮਝ ਪੈ ਜਾਂਦੀ ਹੈ ।੩।
The mind becomes the jeweller, through the Word of the Guru's Shabad; it appraises the Diamond of the Lord. ||3||
 
ਹੇ ਭਾਈ! ਸੰਤ-ਜਨਾਂ ਦੀ ਸੰਗਤਿ ਵਿਚ ਰਹਿ ਕੇ ਸੰਤ-ਜਨਾਂ ਦੀ ਚਰਨੀਂ ਲੱਗ ਕੇ ਉੱਚੇ ਜੀਵਨ ਵਾਲੇ ਬਣ ਸਕੀਦਾ ਹੈ । ਜਿਵੇਂ ਛਿਛਰੇ ਨੂੰ ਪਿੱਪਲ ਆਪਣੇ ਵਿਚ ਲੀਨ ਕਰ (ਕੇ ਆਪਣੇ ਵਰਗਾ ਹੀ ਬਣਾ) ਲੈਂਦਾ ਹੈ,
Attaching oneself to the Society of the Saints, one is exalted and uplifted, as the palaas tree is absorbed by the peepal tree.
 
(ਇਸੇ ਤਰ੍ਹਾਂ ਜਿਸ ਮਨੁੱਖ ਵਿਚ) ਪਰਮਾਤਮਾ ਦੇ ਨਾਮ ਦੀ ਸੁਗੰਧੀ ਵੱਸ ਜਾਂਦੀ ਹੈ, ਉਹ ਮਨੁੱਖ ਸਭ ਪ੍ਰਾਣੀਆਂ ਵਿਚੋਂ ਉੱਚੇ ਜੀਵਨ ਵਾਲਾ ਬਣ ਜਾਂਦਾ ਹੈ ।੪।
That mortal being is supreme among all people, who is perfumed by the fragrance of the Lord's Name. ||4||
 
ਹੇ ਭਾਈ! (ਗੁਰਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਨੇ) ਵਿਕਾਰਾਂ ਦੀ ਮੈਲ ਤੋਂ ਬਚਾਣ ਵਾਲੇ ਕੰਮ ਨਿੱਤ ਕਰਨੇ ਸ਼ੁਰੂ ਕੀਤੇ, (ਉਸ ਦੇ ਜੀਵਨ-ਰੁੱਖ ਉਤੇ, ਮਾਨੋ, ਇਹ) ਹਰੀ ਸ਼ਾਖ਼ ਸਦਾ ਉੱਗਦੀ ਰਹਿੰਦੀ ਹੈ,
One who continually acts in goodness and immaculate purity, sprouts green branches in great abundance.
 
(ਜਿਸ ਨੂੰ) ਧਰਮ-ਰੂਪ ਫੁੱਲ ਲੱਗਦਾ ਰਹਿੰਦਾ ਹੈ, ਅਤੇ ਗੁਰੂ ਦੀ ਰਾਹੀਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਫਲ ਲੱਗਦਾ ਹੈ । (ਇਸ ਫੁੱਲ ਦੀ) ਮਹਕਾਰ ਸੁਗੰਧੀ (ਸਾਰੇ) ਜਗਤ ਵਿਚ ਖਿਲਰਦੀ ਹੈ ।੫।
The Guru has taught me that Dharmic faith is the flower, and spiritual wisdom is the fruit; this fragrance permeates the world. ||5||
 
ਹੇ ਭਾਈ! (ਸਾਰੇ ਜਗਤ ਵਿਚ) ਇਕ (ਪਰਮਾਤਮਾ) ਦੀ ਜੋਤਿ (ਹੀ ਵੱਸਦੀ ਹੈ), ਇਕ ਪਰਮਾਤਮਾ ਹੀ (ਸਭਨਾਂ ਦੇ) ਮਨ ਵਿਚ ਵੱਸਦਾ ਹੈ, ਸਾਰੀ ਲੁਕਾਈ ਵਿਚ ਸਿਰਫ਼ ਪਰਮਾਤਮਾ ਨੂੰ ਵੇਖਣ ਵਾਲੀ ਨਿਗਾਹ ਹੀ ਬਣਾਣੀ ਚਾਹੀਦੀ ਹੈ ।
The One, the Light of the One, abides within my mind; God, the One, is seen in all.
 
ਸਾਰੀ ਸ੍ਰਿਸ਼ਟੀ ਵਿਚ ਇਕ ਪਰਮਾਤਮਾ ਹੀ ਪਸਾਰਾ ਪਸਾਰ ਰਿਹਾ ਹੈ, (ਇਸ ਵਾਸਤੇ) ਸਭਨਾਂ ਦੇ ਚਰਨਾਂ ਹੇਠ (ਆਪਣਾ) ਸਿਰ ਰੱਖਣਾ ਚਾਹੀਦਾ ਹੈ ।੬।
The One Lord, the Supreme Soul, is spread out everywhere; all place their heads beneath His Feet. ||6||
 
ਹੇ ਭਾਈ! ਵੇਖੋ, ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿੰਦੇ ਹਨ ਉਹ ਨਿਰਾਦਰੀ ਹੀ ਕਰਾਂਦੇ ਹਨ, ਉਹਨਾਂ ਦੀ ਸਦਾ ਨੱਕ-ਵੱਢੀ ਹੁੰਦੀ ਰਹਿੰਦੀ ਹੈ ।
Without the Naam, the Name of the Lord, people look like criminals with their noses cut off; bit by bit, their noses are cut off.
 
ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਅਹੰਕਾਰੀ ਹੀ ਆਖੇ ਜਾਂਦੇ ਹਨ । ਨਾਮ ਤੋਂ ਬਿਨਾ ਜੀਵਿਆ ਜੀਵਨ ਫਿਟਕਾਰ-ਜੋਗ ਹੀ ਹੁੰਦਾ ਹੈ ।੭।
The faithless cynics are called egotistical; without the Name, their lives are cursed. ||7||
 
ਹੇ ਭਾਈ! ਜਦ ਤਕ ਮਨ ਵਿਚ (ਭਾਵ, ਸਰੀਰ ਵਿਚ) ਇੱਕ ਸਾਹ ਭੀ ਆ ਰਿਹਾ ਹੈ, ਤਦ ਤਕ ਪੂਰੀ ਸਰਧਾ ਨਾਲ ਪਰਮਾਤਮਾ ਦੀ ਸਰਨ ਪਏ ਰਹਿਣਾ ਚਾਹੀਦਾ ਹੈ ।
As long as the breath breathes through the mind deep within, hurry and seek God's Sanctuary.
 
ਹੇ ਨਾਨਕ! (ਆਖ—ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੈਂ ਤੇੇਰੇ ਸੰਤ-ਜਨਾਂ ਦੇ ਚਰਨ ਧੋਂਦਾ ਰਹਾਂ ।੮।੪।
Please shower Your Kind Mercy and take pity upon Nanak, that he may wash the feet of the Holy. ||8||4||
 
Kalyaan, Fourth Mehl:
 
ਹੇ ਮੇਰੇ ਠਾਕੁਰ! ਹੇ ਮੇਰੇ ਰਾਮ! (ਮੇਰੇ ਉੱਤੇ ਮਿਹਰ ਕਰ)
O Lord, I wash the feet of the Holy.
 
ਮੈਂ ਗੁਰੂ ਦੇ ਚਰਨ (ਨਿੱਤ) ਧੋਂਦਾ ਰਹਾਂ (ਗੁਰੂ ਦੀ ਸਰਨ ਪਏ ਰਿਹਾਂ) ਇਕ ਖਿਨ ਵਿਚ ਸਾਰੇ ਪਾਪ ਸੜ ਜਾਂਦੇ ਹਨ ।੧।ਰਹਾਉ।
May my sins be burnt away in an instant; O my Lord and Master, please bless me with Your Mercy. ||1||Pause||
 
ਹੇ ਪ੍ਰਭੂ! (ਤੇਰੇ ਦਰ ਦੇ) ਨਿਮਾਣੇ ਮੰਗਤੇ (ਤੇਰੇ) ਦਰ ਤੇ ਖਲੋਤੇ ਹੋਏ ਹਨ, ਬਹੁਤ ਤਰਸ ਰਿਹਾਂ ਨੂੰ (ਇਹ) ਖ਼ੈਰ ਪਾ ।
The meek and humble beggars stand begging at Your Door. Please be generous and give to those who are yearning.
 
ਹੇ ਪ੍ਰਭੂ! (ਇਹਨਾਂ ਪਾਪਾਂ ਤੋਂ) ਬਚਾ ਲੈ, ਬਚਾ ਲੈ, (ਅਸੀ ਤੇਰੀ) ਸਰਨ ਆ ਪਏ ਹਾਂ । ਹੇ ਪ੍ਰਭੂ! ਗੁਰੂ ਦੀ ਮਤਿ ਦੀ ਰਾਹੀਂ (ਆਪਣਾ) ਨਾਮ ਮੇਰੇ ਅੰਦਰ ਪੱਕਾ ਕਰ ।੧।
Save me, save me, O God - I have come to Your Sanctuary. Please implant the Guru's Teachings, and the Naam within me. ||1||
 
ਹੇ ਪ੍ਰਭੂ! (ਅਸਾਂ ਜੀਵਾਂ ਦੇ ਸਰੀਰ-) ਨਗਰ ਵਿਚ ਕਾਮ ਕੋ੍ਰਧ (ਆਦਿਕ ਹਰੇਕ ਵਿਕਾਰ) ਬਲਵਾਨ ਹੋਇਆ ਰਹਿੰਦਾ ਹੈ, ਸਦਾ ਉੱਠ ਉੱਠ ਕੇ (ਇਹਨਾਂ ਨਾਲ) ਜੁੱਧ ਕਰਨਾ ਪੈਂਦਾ ਹੈ ।
Sexual desire and anger are very powerful in the body-village; I rise up to fight the battle against them.
 
ਹੇ ਪ੍ਰਭੂ! ਸਹਾਇਤਾ ਕਰ, (ਇਹਨਾਂ ਤੋਂ) ਬਚਾ ਲੈ । ਪੂਰਾ ਗੁਰੂ (ਮਿਲਾ ਕੇ ਇਹਨਾਂ ਦੇ ਪੰਜੇ ਵਿਚੋਂ) ਕੱਢ ਲੈ ।੨।
Please make me Your Own and save me; through the Perfect Guru, I drive them out. ||2||
 
ਹੇ ਭਾਈ! (ਜੀਵਾਂ ਦੇ) ਅੰਦਰ ਮਾਇਆ (ਦੀ ਤ੍ਰਿਸ਼ਨਾ) ਦੀ ਅੱਗ ਬਹੁਤ ਭੜਕ ਰਹੀ ਹੈ । ਬਰਫ਼ ਵਰਗਾ ਗੁਰੂ ਦਾ ਠੰਢਾ-ਠਾਰ ਸ਼ਬਦ ਦੇਹ, (ਤਾ ਕਿ) ਤਨ ਵਿਚ ਮਨ ਵਿਚ ਬਹੁਤ ਸ਼ਾਂਤੀ ਪੈਦਾ ਹੋ ਜਾਏ ।
The powerful fire of corruption is raging violently within; the Word of the Guru's Shabad is the ice water which cools and soothes.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by