ਹੇ ਭਾਈ! ਖਸਮ-ਪ੍ਰਭੂ ਸਾਰੇ ਹੀ ਸਰੀਰਾਂ ਵਿਚ ਵੱਸਦਾ ਹੈ । ਕੋਈ ਭੀ ਸਰੀਰ (ਐਸਾ) ਨਹੀਂ ਹੈ ਜੋ ਖਸਮ-ਪ੍ਰਭੂ ਤੋਂ ਬਿਨਾ ਹੋਵੇ ।
God the Cosmic Husband dwells within all hearts; without Him, there is no heart at all.
 
ਹੇ ਨਾਨਕ! ਉਹ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਅੰਦਰ (ਉਹ ਖਸਮ-ਪ੍ਰਭੂ) ਗੁਰੂ ਦੀ ਰਾਹੀਂ ਪਰਗਟ ਹੋ ਜਾਂਦਾ ਹੈ ।੧੯।
O Nanak, the Gurmukhs are the happy, virtuous soul-brides; the Lord is revealed to them. ||19||
 
ਹੇ ਭਾਈ! ਜੇ ਤੈਨੂੰ (ਪ੍ਰਭੂ-ਪ੍ਰੇਮ ਦੀ) ਖੇਡ ਖੇਡਣ ਦਾ ਸ਼ੌਕ ਹੈ,
If you desire to play this game of love with Me,
 
ਤਾਂ (ਆਪਣਾ) ਸਿਰ ਤਲੀ ਉੱਤੇ ਰੱਖ ਕੇ ਮੇਰੀ ਗਲੀ ਵਿਚ ਆ ।
then step onto My Path with your head in hand.
 
(ਪ੍ਰਭੂ-ਪ੍ਰੀਤ ਦੇ) ਇਸ ਰਸਤੇ ਉੱਤੇ (ਤਦੋਂ ਹੀ) ਪੈਰ ਧਰਿਆ ਜਾ ਸਕਦਾ ਹੈ ।
When you place your feet on this Path,
 
(ਜਦੋਂ) ਸਿਰ ਭੇਟਾ ਕੀਤਾ ਜਾਏ, ਪਰ ਕੋਈ ਝਿਜਕ ਨਾਹ ਕੀਤੀ ਜਾਏ।
give Me your head, and do not pay any attention to public opinion. ||20||
 
ਹੇ ਭਾਈ! ਜੇ ਹਰ ਵੇਲੇ ਮਾਇਆ ਦੀਆਂ ਗਿਣਤੀਆਂ ਗਿਣਨ ਵਾਲੇ ਮਨੁੱਖ ਨਾਲ ਦੋਸਤੀ ਬਣਾਈ ਜਾਏ, (ਤਾਂ ਉਸ ਕਿਰਾੜ ਦੇ ਅੰਦਰਲੇ) ਮਾਇਆ ਦੇ ਮੋਹ ਦੇ ਕਾਰਨ (ਉਸ ਦੀ ਦੋਸਤੀ ਦੀ) ਪਾਂਇਆਂ ਭੀ ਇਤਬਾਰ-ਜੋਗ ਨਹੀਂ ਹੁੰਦੀ ।
False is friendship with the false and greedy. False is its foundation.
 
ਹੇ ਮੂਲਿਆ! (ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ ਸਦਾ ਮੌਤ ਤੋਂ ਬਚੇ ਰਹਿਣ ਦੇ ਉਪਰਾਲੇ ਕਰਦਾ ਰਹਿੰਦਾ ਹੈ, ਪਰ ਉਸ ਨੂੰ ਇਹ ਗੱਲ) ਸੁੱਝਦੀ ਹੀ ਨਹੀਂ ਕਿ ਮੌਤ ਕਿਸੇ ਭੀ ਥਾਂ ਤੇ (ਕਿਸੇ ਭੀ ਵੇਲੇ) ਆ ਸਕਦੀ ਹੈ ।੨੧।
O Moollah, no one knows where death shall strike. ||21||
 
ਹੇ ਭਾਈ! ਜਿਹੜੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹੁੰਦੇ ਹਨ, ਉਹ ਆਤਮਕ ਜੀਵਨ ਵਲੋਂ ਬੇ-ਸਮਝੀ ਨੂੰ ਹੀ ਸਦਾ ਪਸੰਦ ਕਰਦੇ ਹਨ ।
Without spiritual wisdom, the people worship ignorance.
 
ਹੇ ਭਾਈ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਮਾਇਆ ਦਾ ਮੋਹ (ਸਦਾ ਟਿਕਿਆ ਰਹਿੰਦਾ ਹੈ, ਉਹਨਾਂ ਦਾ) ਵਰਤਣ-ਵਿਹਾਰ (ਆਤਮਕ ਜੀਵਨ ਵਲੋਂ) ਅੰਨ੍ਹਾ (ਬਣਾਈ ਰੱਖਣ ਵਾਲਾ ਹੁੰਦਾ) ਹੈ ।੨੨।
They grope in the darkness, in the love of duality. ||22||
 
ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਬਣਦੀ । (ਇਸ ਡੂੰਘੀ ਸਾਂਝ ਨੂੰ ਮਨੁੱਖਾ ਜੀਵਨ ਦਾ ਜ਼ਰੂਰੀ) ਫ਼ਰਜ਼ ਬਣਾਣ ਤੋਂ ਬਿਨਾ (ਹਰਿ-ਨਾਮ ਸਿਮਰਨ ਦੀ) ਲਗਨ ਨਹੀਂ ਬਣਦੀ ।
Without the Guru, there is no spiritual wisdom; without Dharma, there is no meditation.
 
ਸਦਾ-ਥਿਰ ਹਰਿ-ਨਾਮ ਸਿਮਰਨ ਤੋਂ ਬਿਨਾ (ਹੋਰ ਹੋਰ ਮਾਇਕ ਉੱਦਮਾਂ ਦੀ ਜੀਵਨ-) ਰਾਹਦਾਰੀ ਦੇ ਕਾਰਨ (ਆਤਮਕ ਜੀਵਨ ਦਾ ਉਹ) ਸਰਮਾਇਆ ਭੀ ਪੱਲੇ ਨਹੀਂ ਰਹਿ ਜਾਂਦਾ (ਜਿਸ ਨੇ ਮਨੁੱਖਾ ਜਨਮ ਲੈ ਕੇ ਦਿੱਤਾ ਸੀ) ।੨੩।
Without Truth, there is no credit; without capital, there is no balance. ||23||
 
ਹੇ ਭਾਈ! (ਪਰਮਾਤਮਾ) ਮਨੁੱਖ ਨੂੰ (ਜਗਤ ਵਿਚ ਕੋਈ ਆਤਮਕ ਲਾਭ ਖੱਟਣ ਲਈ) ਭੇਜਦਾ ਹੈ, (ਪਰ ਜੇ ਆਤਮਕ ਜੀਵਨ ਦੀ ਖੱਟੀ ਖੱਟਣ ਤੋਂ ਬਿਨਾ ਹੀ ਮਨੁੱਖ ਜਗਤ ਤੋਂ) ਉੱਠ ਕੇ ਤੁਰ ਪੈਂਦਾ ਹੈ,
The mortals are sent into the world; then, they arise and depart.
 
ਇਹੋ ਜਿਹਾ ਜੀਵਨ ਜੀਊਣ ਵਿਚ ਮਨੁੱਖ ਨੂੰ ਕੋਈ) ਆਤਮਕ ਆਨੰਦ ਹਾਸਲ ਨਹੀਂ ਹੁੰਦਾ ।੨੪।
There is no joy in this. ||24||
 
ਸ੍ਰੀ ਰਾਮਚੰਦ੍ਰ ਫ਼ੌਜਾਂ ਇਕੱਠੀਆਂ ਕਰਦਾ ਹੈ, (ਉਸ ਦੇ) ਅੰਦਰ (ਫ਼ੌਜਾਂ ਇਕੱਠੀਆਂ ਕਰਨ ਦੇ) ਅਧਿਕਾਰ ਦੀ ਤਾਕਤ ਭੀ ਹੈ,(ਫਿਰ ਭੀ ਸ੍ਰੀ) ਰਾਮਚੰਦ੍ਰ (ਤਦੋਂ) ਦੁਖੀ ਹੁੰਦਾ ਹੈ ।
Raam Chand, sad at heart, assembled his army and forces.
 
ਵਾਨਰਾਂ ਦੀ (ਉਸ) ਫ਼ੌਜ ਦੀ ਰਾਹੀਂ (ਉਸ ਦੀ) ਸੇਵਾ ਭੀ ਹੋ ਰਹੀ ਹੈ (ਜਿਸ ਸੈਨਾ ਦੇ) ਮਨ ਵਿਚ ਤਨ ਵਿਚ ਜੁੱਧ ਕਰਨ ਦਾ ਬੇਅੰਤ ਚਾਉ ਹੈ,
The army of monkeys was at his service; his mind and body became eager for war.
 
ਸੀਤਾ (ਜੀ) ਨੂੰ ਰਾਵਣ ਲੈ ਗਿਆ ਸੀ, (ਤੇ, ਫਿਰ ਜਦੋਂ ਸ੍ਰੀ ਰਾਮਚੰਦ੍ਰ ਜੀ ਦਾ ਭਾਈ) ਲਛਮਨ ਸਰਾਪ ਨਾਲ ਮਰ ਗਿਆ ਸੀ ।
Raawan captured his wife Sita, and Lachhman was cursed to die.
 
ਹੇ ਨਾਨਕ! ਕਰਤਾਰ ਸਭ ਕੁਝ ਕਰ ਸਕਣ ਦੀ ਸਮਰਥਾ ਵਾਲਾ ਹੈ (ਉਸ ਨੂੰ ਕਦੇ ਝੁਰਨ ਦੀ ਦੁਖੀ ਹੋਣ ਦੀ ਲੋੜ ਨਹੀਂ), ਉਹ ਤਾਂ ਪੈਦਾ ਕਰ ਕੇ ਨਾਸ ਕਰ ਕੇ (ਸਭ ਕੁਝ ਕਰ ਕੇ ਆਪ ਹੀ) ਵੇਖਦਾ ਹੈ ।
O Nanak, the Creator Lord is the Doer of all; He watches over all, and destroys what He has created. ||25||
 
(ਵੇਖੋ, ਸ੍ਰੀ) ਰਾਮਚੰਦ੍ਰ (ਆਪਣੇ) ਮਨ ਵਿਚ ਸੀਤਾ (ਜੀ) ਦੀ ਖ਼ਾਤਰ ਦੁਖੀ ਹੋਇਆ (ਜਦੋਂ ਸੀਤਾ ਜੀ ਨੂੰ ਰਾਵਣ ਚੁਰਾ ਕੇ ਲੈ ਗਿਆ, ਫਿਰ) ਦੁਖੀ ਹੋਇਆ ਲਛਮਣ ਦੀ ਖ਼ਾਤਰ (ਜਦੋਂ ਰਣਭੂਮੀ ਵਿਚ ਲਛਮਨ ਬਰਛੀ ਨਾਲ ਮੂਰਛਿਤ ਹੋਇਆ) ।
In his mind, Raam Chand mourned for Sita and Lachhman.
 
(ਤਦੋਂ ਸ੍ਰੀ ਰਾਮਚੰਦ੍ਰ ਨੇ) ਹਨੂਮਾਨ ਨੂੰ ਯਾਦ ਕੀਤਾ ਜੋ (ਪਰਮਾਤਮਾ ਵਲੋਂ ਬਣੇ) ਸੰਜੋਗ ਦੇ ਕਾਰਨ (ਸ੍ਰੀ ਰਾਮਚੰਦ੍ਰ ਜੀ ਦੀ ਸਰਨ) ਆਇਆ ਸੀ ।
Then, he remembered Hanuman the monkey-god, who came to him.
 
ਮੂਰਖ ਰਾਵਣ (ਭੀ) ਇਹ ਗੱਲ ਨਾਹ ਸਮਝਿਆ ਕਿ ਇਹ ਸਾਰੇ ਕੰਮ ਪਰਮਾਤਮਾ ਨੇ (ਆਪ ਹੀ) ਕੀਤੇ ਸਨ ।
The misguided demon did not understand that God is the Doer of deeds.
 
ਹੇ ਭਾਈ! ਉਹ ਪਰਮਾਤਮਾ (ਤਾਂ) ਬੇ-ਮੁਥਾਜ ਹੈ (ਸ੍ਰੀ ਰਾਮਚੰਦ੍ਰ ਉਸ ਪਰਮਾਤਮਾ ਦੀ ਬਰਾਬਰੀ ਨਹੀਂ ਕਰ ਸਕਦਾ) । (ਸ੍ਰੀ) ਰਾਮਚੰਦ (ਜੀ) ਪਾਸੋਂ ਭਾਵੀ ਨਾਹ ਮਿਟ ਸਕੀ ।
O Nanak, the actions of the Self-existent Lord cannot be erased. ||26||
 
ਹੇ ਭਾਈ! ਲਾਹੌਰ ਦਾ ਸ਼ਹਰ ਜ਼ਹਰ (ਬਣਿਆ ਪਿਆ ਹੈ, ਕਿਉਂਕਿ ਇੱਥੇ ਨਿੱਤ ਸਵੇਰੇ ਰੱਬੀ ਸਿਫ਼ਤਿ-ਸਾਲਾਹ ਦੀ ਥਾਂ) ਸਵਾ ਪਹਰ (ਦਿਨ ਚੜ੍ਹੇ ਤਕ ਮਾਸ ਦੀ ਖ਼ਾਤਰ ਪਸ਼ੂਆਂ ਉਤੇ) ਕਹਰ (ਹੁੰਦਾ ਰਹਿੰਦਾ ਹੈ ।
The city of Lahore suffered terrible destruction for four hours. ||27||
 
Third Mehl:
 
ਹੇ ਭਾਈ! (ਹੁਣ) ਲਾਹੌਰ ਸ਼ਹਰ ਅੰਮ੍ਰਿਤ ਦਾ ਚਸ਼ਮਾ ਬਣ ਗਿਆ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੋਮਾ ਬਣ ਗਿਆ ਹੈ (ਕਿਉਂਕਿ ਗੁਰੂ ਰਾਮਦਾਸ ਜੀ ਦਾ ਜਨਮ ਹੋਇਆ ਹੈ) ।੨੮।
The city of Lahore is a pool of ambrosial nectar, the home of praise. ||28||
 
First Mehl:
 
ਹੇ ਭਾਈ! ਨਿਰੀ ਮਾਇਆ ਦੀ ਖ਼ਾਤਰ ਕੀਤੀ ਦੌੜ-ਭੱਜ ਦੀ ਕੀਹ ਪਛਾਣ ਹੈ? (ਪਛਾਣ ਇਹ ਹੈ ਕਿ ਇਹ ਦੌੜ-ਭੱਜ ਕਰਨ ਵਾਲੇ ਨੂੰ) ਅੰਨ-ਧਨ ਦੀ ਘਾਟ ਨਹੀਂ ਹੁੰਦੀ ।
What are the signs of a prosperous person? His stores of food never run out.
 
ਲਾ-ਪਰਵਾਹੀ ਭੀ ਸਦਾ ਹਿਰਦੇ-ਘਰ ਵਿਚ ਟਿਕੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸੀਆਂ ਇੰਦ੍ਰੀਆਂ ਦਾ ਧਮੱਚੜ ਪਿਆ ਰਹਿੰਦਾ ਹੈ ।
Prosperity dwells in his home, with the sounds of girls and women.
 
ਸੱਤਾਂ ਹੀ ਇੰਦ੍ਰੀਆਂ ਦਾ ਝਗੜਾ ਸਰੀਰ-ਘਰ ਵਿਚ ਬਣਿਆ ਰਹਿੰਦਾ ਹੈ । ਇਹ ਇੰਦ੍ਰੀਆਂ (ਵਿਕਾਰਾਂ ਵਾਲੇ) ਕੂੜੇ ਕੰਮਾਂ ਵਾਸਤੇ ਰੌਲਾ ਪਾਂਦੀਆਂ ਰਹਿੰਦੀਆਂ ਹਨ ।
All the women of his home shout and cry over useless things.
 
ਦਮੜੇ ਤਾਂ ਕਮਾਂਦਾ ਹੈ, ਪਰ ਸਹਮ ਵਿਚ ਟਿਕਿਆ ਰਹਿੰਦਾ ਹੈ, ਜੋ ਕੁਝ ਕਮਾਂਦਾ ਹੈ ਉਹ ਹੋਰਨਾਂ ਨੂੰ ਹੱਥੋਂ ਦੇਂਦਾ ਨਹੀਂ ।੨੯।
Whatever he takes, he does not give back. Seeking to earn more and more, he is troubled and uneasy. ||29||
 
ਹੇ ਸਰੋਵਰ! ਤੂੰ (ਕਦੇ) ਚੁਫੇਰੇ ਹਰਾ ਹੀ ਹਰਾ ਸੈਂ, (ਤੇਰੇ ਅੰਦਰ) ਸੋਨੇ ਦੇ ਰੰਗ ਵਾਲੇ (ਚਮਕਦੇ) ਕੌਲ-ਫੁੱਲ (ਖਿੜੇ ਹੋਏ ਸਨ) ।
O lotus, your leaves were green, and your blossoms were gold.
 
ਹੁਣ ਤੂੰ ਕਿਸ ਨੁਕਸ ਦੇ ਕਾਰਨ ਸੜ ਗਿਆ ਹੈਂ? ਤੇਰਾ ਸੋਹਣਾ ਸਰੀਰ ਕਿਉਂ ਕਾਲਾ ਹੋ ਗਿਆ ਹੈ?ਹੇ ਨਾਨਕ! (ਇਸ ਕਾਲਖ ਦਾ ਕਾਰਨ ਇਹ ਹੈ ਕਿ) ਮੇਰੇ ਸਰੀਰ ਵਿਚ (ਪਾਣੀ ਵਲੋਂ) ਟੋਟ ਆ ਗਈ ਹੈ ।
What pain has burnt you, and made your body black? O Nanak, my body is battered.
 
ਮੈਨੂੰ ਇਹ ਸਮਝ ਆ ਰਹੀ ਹੈ ਕਿ ਜਿਸ (ਪਾਣੀ) ਨਾਲ ਮੇਰਾ (ਸਦਾ) ਸਾਥ (ਰਹਿੰਦਾ ਸੀ), (ਉਹ) ਪਾਣੀ ਹੁਣ ਮੈਨੂੰ ਨਹੀਂ ਮਿਲਦਾ ।
I have not received that water which I love.
 
ਜਿਸ (ਪਾਣੀ) ਦਾ ਦਰਸਨ ਕਰ ਕੇ ਸਰੀਰ ਖਿੜਿਆ ਰਹਿੰਦਾ ਹੈ, ਚਾਰ-ਗੁਣਾਂ ਰੰਗ ਚੜ੍ਹਿਆ ਰਹਿੰਦਾ ਹੈ ।
Seeing it, my body blossomed forth, and I was blessed with a deep and beautiful color. ||30||
 
ਹੇ ਭਾਈ! (ਲੰਮੀ) ਉਮਰ ਭੋਗ ਭੋਗ ਕੇ ਭੀ ਕਿਸੇ ਮਨੁੱਖ ਦੀ ਕਦੇ ਤਸੱਲੀ ਨਹੀਂ ਹੋਈ । ਨਾਹ ਕੋਈ ਮਨੁੱਖ ਦੁਨੀਆ ਵਾਲੇ ਸਾਰੇ ਧੰਧੇ ਮੁਕਾ ਕੇ (ਇੱਥੋਂ) ਤੁਰਦਾ ਹੈ ।
No one lives long enough to accomplish all he wishes.
 
ਹੇ ਭਾਈ! ਆਤਮਕ ਜੀਵਨ ਸੂਝ ਵਾਲਾ ਮਨੁੱਖ ਸਦਾ ਹੀ ਆਤਮਕ ਜੀਵਨ ਜੀਊਂਦਾ ਹੈ , ਸੁਰਤਿ ਜੋੜੀ ਰੱਖਣ ਵਾਲੇ ਮਨੁੱਖ ਦੀ ਹੀ (ਲੋਕ ਪਰਲੋਕ ਵਿਚ) ਇੱਜ਼ਤ ਹੁੰਦੀ ਹੈ ।
Only the spiritually wise live forever; they are honored for their intuitive awareness.
 
(ਮਾਇਆ-ਵੇੜ੍ਹੇ ਮਨੁੱਖ ਦੀ ਉਮਰ) ਸਦਾ ਹੀ ਕਿਰਸਾਂ ਕਰਦਿਆਂ ਕਰਦਿਆਂ ਇਹਨਾਂ ਕਿਰਸਾਂ ਵਿਚ ਹੀ ਬੀਤ ਜਾਂਦੀ ਹੈ ।
Bit by bit, life passes away, even though the mortal tries to hold it back.
 
ਹੇ ਨਾਨਕ!ਉਸ ਦੀ ਸਲਾਹ ਪੁੱਛਣ ਤੋਂ ਬਿਨਾ ਹੀ ਇੱਥੋਂ ਲੈ ਤੁਰਦੀ ਹੈ । ਕਿਸੇ ਦੀ ਭੀ ਪੇਸ਼ ਨਹੀਂ ਜਾ ਸਕਦੀ ।੩੧।
O Nanak, unto whom should we complain? Death takes one's life away without anyone's consent. ||31||
 
ਹੇ ਭਾਈ! ਮਾਇਆਧਾਰੀ ਮਨੁੱਖ ਦੇ ਸਿਰ ਦੋਸ਼ ਨਾਹ ਥੱਪੋ ਜਦੋਂ (ਮਾਇਆ-ਵੇੜ੍ਹਿਆ ਮਨੁੱਖ) ਬੁੱਢਾ (ਵੱਡੀ ਉਮਰ ਦਾ) ਹੋ ਜਾਂਦਾ ਹੈ (ਤਦੋਂ ਤਾਂ ਪਰਮਾਰਥ ਵਾਲੇ ਪਾਸੇ ਕੰਮ ਕਰਨ ਵਲੋਂ ਉਸ ਦੀ) ਅਕਲ (ਉੱਕਾ ਹੀ) ਰਹਿ ਜਾਂਦੀ ਹੈ ।
Do not blame the Sovereign Lord; when someone grows old, his intellect leaves him.
 
ਬਹੁਤੀਆਂ ਗੱਲਾਂ ਕਰਦਾ ਰਹਿੰਦਾ ਹੈ । ਹੇ ਭਾਈ! ਅੰਨ੍ਹੇ ਮਨੁੱਖ ਨੇ ਤਾਂ ਟੋਇਆਂ ਗੜ੍ਹਿਆਂ ਵਿਚ ਹੀ ਡਿੱਗਣਾ ਹੋਇਆ।੩੨।
The blind man talks and babbles, and then falls into the ditch. ||32||
 
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਹ ਨਿਸਚਾ ਰੱਖਦਾ ਹੈ ਕਿ ਸਰਬ-ਗੁਣ-ਭਰਪੂਰ ਪਰਮਾਤਮਾ ਦੀ ਰਚੀ ਜਗਤ-ਮਰਯਾਦਾ ਅਭੁੱਲ ਹੈ, ਇਸ ਵਿਚ ਕਿਤੇ ਕੋਈ ਨੁਕਸ ਨਹੀਂ ਹੈ ।
All that the Perfect Lord does is perfect; there is not too little, or too much.
 
ਹੇ ਨਾਨਕ! (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਇਸ ਨਿਸ਼ਚੇ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਮਾਲਕ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੩੩।
O Nanak, knowing this as Gurmukh, the mortal merges into the Perfect Lord God. ||33||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by