ਜਹ ਅਬਿਗਤੁ ਭਗਤੁ ਤਹ ਆਪਿ ॥
ਜਿਥੇ ਅਦ੍ਰਿਸ਼ਟ ਪ੍ਰਭੂ ਹੈ ਓਥੇ ਉਸ ਦਾ ਭਗਤ ਹੈ, ਜਿਥੇ ਭਗਤ ਹੈ ਓਥੇ ਉਹ ਪ੍ਰਭੂ ਆਪ ਹੈ ।
Wherever the Eternal Lord's devotee is, He Himself is there.
 
ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥
ਹਰ ਥਾਂ ਸੰਤਾਂ ਦੀ ਮਹਿਮਾ ਵਾਸਤੇ ਪ੍ਰਭੂ ਜਗਤ ਦਾ ਖਿਲਾਰਾ ਖਿਲਾਰ ਰਿਹਾ ਹੈ ।
He unfolds the expanse of His creation for the glory of His Saint.
 
ਦੁਹੂ ਪਾਖ ਕਾ ਆਪਹਿ ਧਨੀ ॥
ਦੋਹਾਂ ਪੱਖਾਂ ਦਾ ਮਾਲਕ ਪ੍ਰਭੂ ਆਪ ਹੈ ।
He Himself is the Master of both worlds.
 
ਉਨ ਕੀ ਸੋਭਾ ਉਨਹੂ ਬਨੀ ॥
ਪ੍ਰਭੂ ਜੀ ਆਪਣੀ ਸੋਭਾ ਆਪ ਹੀ ਜਾਣਦੇ ਹਨ,
His Praise is to Himself alone.
 
ਆਪਹਿ ਕਉਤਕ ਕਰੈ ਅਨਦ ਚੋਜ ॥
ਪ੍ਰਭੂ ਆਪ ਹੀ ਖੇਡਾਂ ਖੇਡ ਰਿਹਾ ਹੈ ਆਪ ਹੀ ਆਨੰਦ ਤਮਾਸ਼ੇ ਕਰ ਰਿਹਾ ਹੈ,
He Himself performs and plays His amusements and games.
 
ਆਪਹਿ ਰਸ ਭੋਗਨ ਨਿਰਜੋਗ ॥
ਆਪ ਹੀ ਰਸਾਂ ਨੂੰ ਭੋਗਣ ਵਾਲਾ ਹੈ ਤੇ ਆਪ ਹੀ ਨਿਰਲੇਪ ਹੈ ।
He Himself enjoys pleasures, and yet He is unaffected and untouched.
 
ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥
ਜੋ ਉਸ ਨੂੰ ਭਾਉਂਦਾ ਹੈ, ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ,
He attaches whomever He pleases to His Name.
 
ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥
ਜਿਸ ਨੂੰ ਚਾਹੁੰਦਾ ਹੈ ਮਾਇਆ ਦੀਆਂ ਖੇਡਾਂ ਖਿਡਾਉਂਦਾ ਹੈ ।
He causes whomever He pleases to play in His play.
 
ਬੇਸੁਮਾਰ ਅਥਾਹ ਅਗਨਤ ਅਤੋਲੈ ॥
ਹੇ ਬੇਅੰਤ! ਹੇ ਅਥਾਹ! ਹੇ ਅਗਣਤ! ਹੇ ਅਡੋਲ ਪ੍ਰਭੂ!
He is beyond calculation, beyond measure, uncountable and unfathomable.
 
ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥
ਹੇ ਨਾਨਕ ਜਿਵੇਂ ਤੂੰ ਬੁਲਾਉਂਦਾ ਹੈਂ ਤਿਵੇਂ ਤੇਰੇ ਦਾਸ ਬੋਲਦੇ ਹਨ ।੮।੨੧।
As You inspire him to speak, O Lord, so does servant Nanak speak. ||8||21||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by