ਆਸਾ ਮਹਲਾ ੧ ॥
Aasaa, First Mehl:
 
ਆਖਾ ਜੀਵਾ ਵਿਸਰੈ ਮਰਿ ਜਾਉ ॥
ਜਿਉਂ ਜਿਉਂ ਮੈਂ ਪ੍ਰਭੂ ਦਾ ਨਾਮ ਉਚਾਰਦਾ ਹਾਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ । ਜਦੋਂ ਮੈਨੂੰ ਨਾਮ ਭੁੱਲ ਜਾਂਦਾ ਹੈ, ਮੇਰੀ ਆਤਮਕ ਮੌਤ ਹੋਣ ਲੱਗ ਪੈਂਦੀ ਹੈ ।
Chanting the Name, I live; forgetting it, I die.
 
ਆਖਣਿ ਅਉਖਾ ਸਾਚਾ ਨਾਉ ॥
(ਇਹ ਪਤਾ ਹੁੰਦਿਆਂ ਭੀ ਪ੍ਰਭੂ ਦਾ) ਸਦਾ-ਥਿਰ ਨਾਮ ਸਿਮਰਨਾ (ਇਕ) ਔਖਾ ਕੰਮ ਹੈ ।
It is so difficult to chant the True Name.
 
ਸਾਚੇ ਨਾਮ ਕੀ ਲਾਗੈ ਭੂਖ ॥
(ਜਿਸ ਮਨੁੱਖ ਦੇ ਅੰਦਰ) ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਭੁੱਖ ਪੈਦਾ ਹੁੰਦੀ ਹੈ,
If someone feels hunger for the True Name,
 
ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਇਸ ਭੁੱਖ ਦੀ ਬਰਕਤਿ ਨਾਲ (ਨਾਮ-ਭੋਜਨ) ਖਾ ਕੇ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।
then that hunger shall consume his pains. ||1||
 
ਸੋ ਕਿਉ ਵਿਸਰੈ ਮੇਰੀ ਮਾਇ ॥
ਹੇ ਮੇਰੀ ਮਾਂ! (ਅਰਦਾਸ ਕਰ ਕਿ) ਉਹ ਪ੍ਰਭੂ ਮੈਨੂੰ ਕਦੇ ਨ ਭੁੱਲੇ ।
So how could I ever forget Him, O my Mother?
 
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਜਿਉਂ ਜਿਉਂ ਉਸ ਸਦਾ-ਥਿਰ ਰਹਿਣ ਵਾਲੇ ਦਾ ਨਾਮ ਸਿਮਰੀਏ, ਤਿਉਂ ਤਿਉਂ ਉਹ ਸਦਾ-ਥਿਰ ਰਹਿਣ ਵਾਲਾ ਮਾਲਕ (ਮਨ ਵਿਚ ਵੱਸਦਾ ਹੈ) ।੧।ਰਹਾਉ।
True is the Master, and True is His Name. ||1||Pause||
 
ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦੀ ਰਤਾ ਜਿਤਨੀ ਭੀ ਮਹਿਮਾ (ਸਾਰੇ ਜੀਵ) ਬਿਆਨ ਕਰ ਕੇ ਥੱਕ ਗਏ ਹਨ (ਬਿਆਨ ਨਹੀਂ ਕਰ ਸਕਦੇ) । ਕੋਈ ਭੀ ਨਹੀਂ ਦੱਸ ਸਕਿਆ ਕਿ ਉਸ ਦੇ ਬਰਾਬਰ ਦੀ ਕੇਹੜੀ ਹੋਰ ਹਸਤੀ ਹੈ ।
People have grown weary of trying to appraise the greatness of the True Name, but they have not been able to appraise even an iota of it.
 
ਜੇ ਸਭਿ ਮਿਲਿ ਕੈ ਆਖਣ ਪਾਹਿ ॥
ਜੇ (ਜਗਤ ਦੇ) ਸਾਰੇ ਹੀ ਜੀਵ ਰਲ ਕੇ (ਪਰਮਾਤਮਾ ਦੀ ਮਹਿਮਾ) ਬਿਆਨ ਕਰਨ ਦਾ ਜਤਨ ਕਰਨ,
Even if they were all to meet together and recount them,
 
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਤਾਂ ਉਹ ਪਰਮਾਤਮਾ (ਆਪਣੇ ਅਸਲੇ ਨਾਲੋਂ) ਵੱਡਾ ਨਹੀਂ ਹੋ ਜਾਂਦਾ (ਤੇ ਜੇ ਕੋਈ ਭੀ ਉਸ ਦੀ ਵਡਿਆਈ ਨਾਹ ਕਰੇ) ਤਾਂ ਉਹ (ਅੱਗੇ ਨਾਲੋਂ) ਘਟ ਨਹੀਂ ਜਾਂਦਾ ।੨।
You would not be made any greater or lesser. ||2||
 
ਨਾ ਓਹੁ ਮਰੈ ਨ ਹੋਵੈ ਸੋਗੁ ॥
ਉਹ ਪਰਮਾਤਮਾ ਕਦੇ ਮਰਦਾ ਨਹੀਂ, ਨਾਹ ਹੀ (ਉਸ ਦੀ ਖ਼ਾਤਰ) ਸੋਗ ਹੁੰਦਾ ਹੈ ।
He does not die - there is no reason to mourn.
 
ਦੇਂਦਾ ਰਹੈ ਨ ਚੂਕੈ ਭੋਗੁ ॥
ਉਹ ਪ੍ਰਭੂ ਸਦਾ (ਜੀਵਾਂ ਨੂੰ ਰਿਜ਼ਕ) ਦੇਂਦਾ ਹੈ, ਉਸ ਦੀਆਂ ਦਿੱਤੀਆਂ ਦਾਤਾਂ ਦਾ ਵਰਤਣਾ ਕਦੇ ਮੁੱਕਦਾ ਨਹੀਂ (ਭਾਵ, ਜੀਵ ਉਸ ਦੀਆਂ ਦਿੱਤੀਆਂ ਦਾਤਾਂ ਸਦਾ ਵਰਤਦੇ ਹਨ ਪਰ ਉਹ ਮੁੱਕਦੀਆਂ ਨਹੀਂ) ।
He continues to give, but His Provisions are never exhausted.
 
ਗੁਣੁ ਏਹੋ ਹੋਰੁ ਨਾਹੀ ਕੋਇ ॥
ਉਸ ਪ੍ਰਭੂ ਦੀ ਵੱਡੀ ਖ਼ੂਬੀ ਇਹ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ,
This Glorious Virtue is His alone - no one else is like Him;
 
ਨਾ ਕੋ ਹੋਆ ਨਾ ਕੋ ਹੋਇ ॥੩॥
(ਉਸ ਵਰਗਾ ਅਜੇ ਤਕ) ਨਾਹ ਕੋਈ ਹੋਇਆ ਹੈ, ਨਾਹ ਕਦੇ ਹੋਵੇਗਾ ।੩।
there has never been anyone like Him, and there never shall be. ||3||
 
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
(ਹੇ ਪ੍ਰਭੂ!) ਜੇਡਾ (ਬੇਅੰਤ ਤੂੰ) ਆਪ ਹੈਂ, ਉਤਨੀ (ਬੇਅੰਤ) ਤੇਰੀ ਬਖ਼ਸ਼ਸ਼ ਹੈ,
As Great as You Yourself are, so Great are Your Gifts.
 
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
(ਤੂੰ ਐਸਾ ਹੈਂ) ਜਿਸ ਨੇ ਦਿਨ ਬਣਾਇਆ ਹੈ ਤੇ ਰਾਤ ਬਣਾਈ ਹੈ ।
It is You who created day and night as well.
 
ਖਸਮੁ ਵਿਸਾਰਹਿ ਤੇ ਕਮਜਾਤਿ ॥
ਉਹ ਬੰਦੇ ਭੈੜੇ ਅਸਲੇ ਵਾਲੇ (ਬਣ ਜਾਂਦੇ) ਹਨ ਜੋ ਐਸੇ ਖਸਮ-ਪ੍ਰਭੂ ਨੂੰ ਵਿਸਾਰਦੇ ਹਨ ।
Those who forget their Lord and Master are vile and despicable.
 
ਨਾਨਕ ਨਾਵੈ ਬਾਝੁ ਸਨਾਤਿ ॥੪॥੨॥
ਹੇ ਨਾਨਕ! ਨਾਮ ਤੋਂ ਖੁੰਝੇ ਹੋਏ ਜੀਵ ਨੀਚ ਹਨ ।੪।੨।
O Nanak, without the Name, people are wretched outcasts. ||4||2||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by