ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ
Aasaa, The Word Of The Reverend Naam Dayv Jee:
 
ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥
ਇੱਕ ਪਰਮਾਤਮਾ ਅਨੇਕ ਰੂਪ ਧਾਰ ਕੇ ਹਰ ਥਾਂ ਮੌਜੂਦ ਹੈ ਤੇ ਭਰਪੂਰ ਹੈ; ਮੈਂ ਜਿੱਧਰ ਤੱਕਦਾ ਹਾਂ, ਉਹ ਪਰਮਾਤਮਾ ਹੀ ਮੌਜੂਦ ਹੈ ।
In the one and in the many, He is pervading and permeating; wherever I look, there He is.
 
ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥
ਪਰ (ਇਸ ਭੇਤ ਨੂੰ) ਕੋਈ ਵਿਰਲਾ ਬੰਦਾ ਸਮਝਦਾ ਹੈ, ਕਿਉਂਕਿ ਜੀਵ ਆਮ ਤੌਰ ਤੇ ਮਾਇਆ ਦੇ ਰੰਗਾ-ਰੰਗ ਦੇ ਰੂਪਾਂ ਵਿਚ ਚੰਗੀ ਤਰ੍ਹਾਂ ਮੋਹੇ ਪਏ ਹਨ ।੧।
The marvellous image of Maya is so fascinating; how few understand this. ||1||
 
ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥
ਹਰ ਥਾਂ ਪਰਮਾਤਮਾ ਹੈ, ਹਰ ਥਾਂ ਪਰਮਾਤਮਾ ਹੈ, ਪਰਮਾਤਮਾ ਤੋਂ ਸੱਖਣੀ ਕੋਈ ਥਾਂ ਨਹੀਂ;
God is everything, God is everything. Without God, there is nothing at all.
 
ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥
ਜਿਵੇਂ ਇੱਕ ਧਾਗਾ ਹੋਵੇ ਤੇ (ਉਸ ਵਿਚ) ਸੈਂਕੜੇ ਹਜ਼ਾਰਾਂ ਮਣਕੇ (ਪ੍ਰੋਤੇ ਹੋਏ ਹੋਣ) (ਇਸੇ ਤਰ੍ਹਾਂ ਸਭ ਜੀਵਾਂ ਵਿਚ ਪਰਮਾਤਮਾ ਦੀ ਹੀ ਜੀਵਨ-ਸੱਤਾ ਮਿਲੀ ਹੋਈ ਹੈ, ਜਿਵੇਂ) ਤਾਣੇ-ਪੇਟੇ ਵਿਚ (ਧਾਗੇ ਮਿਲੇ ਹੋਏ ਹਨ, ਤਿਵੇਂ) ਉਹੀ ਪਰਮਾਤਮਾ (ਸਭ ਵਿਚ ਮਿਲਿਆ ਹੋਇਆ) ਹੈ ।੧।ਰਹਾਉ।
As one thread holds hundreds and thousands of beads, He is woven into His creation. ||1||Pause||
 
ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥
ਪਾਣੀ ਦੀਆਂ ਠਿੱਲ੍ਹਾਂ, ਝੱਗ ਅਤੇ ਬੁਲਬੁਲੇ—ਇਹ ਸਾਰੇ ਪਾਣੀ ਤੋਂ ਵੱਖਰੇ ਨਹੀਂ ਹੰੁਦੇ,
The waves of the water, the foam and bubbles, are not distinct from the water.
 
ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥
ਤਿਵੇਂ ਹੀ ਇਹ ਦਿੱਸਦਾ ਤਮਾਸ਼ਾ-ਰੂਪ ਜਗਤ ਪਰਮਾਤਮਾ ਦੀ ਰਚੀ ਹੋਈ ਖੇਡ ਹੈ, ਗਹੁ ਨਾਲ ਸੋਚਿਆਂ (ਇਹ ਸਮਝ ਆ ਜਾਂਦੀ ਹੈ ਕਿ ਇਹ ਉਸ ਤੋਂ) ਵੱਖਰਾ ਨਹੀਂ ਹੈ ।੨।
This manifested world is the playful game of the Supreme Lord God; reflecting upon it, we find that it is not different from Him. ||2||
 
ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥
(ਇਹ ਪਰਪੰਚ ਵੇਖ ਕੇ ਜੀਵਾਂ ਨੂੰ) ਗ਼ਲਤ ਖ਼ਿਆਲ ਬਣ ਗਿਆ ਹੈ (ਕਿ ਇਸ ਦਾ ਅਸਾਡਾ ਸਾਥ ਪੱਕਾ ਨਿਭਣ ਵਾਲਾ ਹੈ); ਇਹ ਪਦਾਰਥ ਇਉਂ ਹੀ ਹਨ ਜਿਵੇਂ ਸੁਪਨੇ ਵਿਚ ਵੇਖੇ ਹੋਏ ਪਦਾਰਥ; ਪਰ ਜੀਵਾਂ ਨੇ ਇਹਨਾਂ ਨੂੰ ਸਦਾ (ਆਪਣੇ ਨਾਲ) ਟਿਕੇ ਰਹਿਣ ਵਾਲੇ ਸਮਝ ਲਿਆ ਹੈ ।
False doubts and dream objects - man believes them to be true.
 
ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥
ਜਿਸ ਮਨੁੱਖ ਨੂੰ ਸਤਿਗੁਰੂ ਭਲੀ ਸਮਝ ਬਖ਼ਸ਼ਦਾ ਹੈ ਉਹ ਇਸ ਵਹਿਮ ਵਿਚੋਂ ਜਾਗ ਪੈਂਦਾ ਹੈ ਤੇ ਉਸ ਦੇ ਮਨ ਨੂੰ ਤਸੱਲੀ ਆ ਜਾਂਦੀ ਹੈ (ਕਿ ਆਸਾਡਾ ਤੇ ਇਹਨਾਂ ਪਦਾਰਥਾਂ ਦਾ ਸਾਥ ਸਦਾ ਲਈ ਨਹੀਂ ਹੈ) ।੩।
The Guru has instructed me to try to do good deeds, and my awakened mind has accepted this. ||3||
 
ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥
ਨਾਮਦੇਵ ਆਖਦੇ ਹਨ—(ਹੇ ਭਾਈ!) ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ ਕਿ ਇਹ ਪਰਮਾਤਮਾ ਦੀ ਰਚੀ ਹੋਈ ਖੇਡ ਹੈ,
Says Naam Dayv, see the Creation of the Lord, and reflect upon it in your heart.
 
ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥
ਇਸ ਵਿਚ ਹਰੇਕ ਘਟ ਅੰਦਰ ਹਰ ਥਾਂ ਸਿਰਫ਼ ਇੱਕ ਪਰਮਾਤਮਾ ਹੀ ਵੱਸਦਾ ਹੈ ।੪।੧।
In each and every heart, and deep within the very nucleus of all, is the One Lord. ||4||1||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by