ਗੂਜਰੀ ਮਹਲਾ ੪ ॥
Goojaree, Fourth Mehl:
 
ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥
ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ! ਹੇ ਮੇਰੀ ਸਖੀ ਸਹੇਲੀਹੋ! ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ ।
O Gurmukhs, O my friends and companions, give me the gift of the Lord's Name, the life of my very life.
 
ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥੧॥
ਮੈਂ ਉਹਨਾਂ ਗੁਰਸਿੱਖਾਂ ਦਾ ਦਾਸ ਹਾਂ, ਗ਼ੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ ਰਹਿੰਦੇ ਹਨ ।੧।
I am the slave, the servant of the Guru's Sikhs, who meditate on the Lord God, the Primal Being, night and day. ||1||
 
ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥
ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ! ਹੇ ਭਰਾਵੋ! (ਮੇਰੇ ਚੰਗੇ ਭਾਗਾਂ ਨੂੰ ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ ਕਰ ਦਿੱਤਾ ਹੈ ।
Within my mind and body, I have enshrined love for the feet of the Guru's Sikhs.
 
ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ ॥
ਤੁਸੀ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ) ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ ।੧।ਰਹਾਉ।
O my life-mates, O Sikhs of the Guru, O Siblings of Destiny, instruct me in the Teachings, that I might merge in the Lord's Merger. ||1||Pause||
 
ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ਹ ਵਚਨ ਗੁਰੂ ਸਤਿਗੁਰ ਮਨਿ ਭਾਇਆ ॥
ਹੇ ਭਰਾਵੋ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ ।
When it pleases the Lord God, he causes us to meet the Gurmukhs; the Hymns of the Guru, the True Guru, are very sweet to their minds.
 
ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥
ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ ।੨।
Very fortunate are the beloved Sikhs of the Guru; through the Lord, they attain the supreme state of Nirvaanaa. ||2||
 
ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥
ਹੇ ਭਰਾਵੋ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਧ ਸੰਗਤਿ ਭੀ ਪਿਆਰੀ ਲੱਗਦੀ ਹੈ ।
The Sat Sangat, the True Congregation of the Guru, is loved by the Lord. The Naam, the Name of the Lord, Har, Har, is sweet and pleasing to their minds.
 
ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥
ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ, ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਮੂਲਚਾ ਖਾ ਲਿਆ ਹੰੁਦਾ ਹੈ ।੩।
One who does not obtain the Association of the True Guru, is a most unfortunate sinner; he is consumed by the Messenger of Death. ||3||
 
ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥
ਹੇ ਭਰਾਵੋ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉਤੇ ਦਇਆ ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ ਮਿਲ ਪੈਂਦਾ ਹੈ ।
If God, the Kind Master, Himself shows His kindness, then the Lord causes the Gurmukh to merge into Himself.
 
ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥
ਦਾਸ ਨਾਨਕ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗੁਰਬਾਣੀ ਹੀ (ਨਿੱਤ) ਉਚਾਰਦਾ ਹੈ । ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ।੪।੫।
Servant Nanak chants the Glorious Words of the Guru's Bani; through them, one is absorbed into the Naam, the Name of the Lord. ||4||5||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by