ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ
Dhanaasaree, The Word Of Devotee Trilochan Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
ਹੇ ਭੁੱਲੜ ਮੂਰਖ ਜਿੰਦੇ! ਤੂੰ ਪਰਮਾਤਮਾ ਨੂੰ ਕਿਉਂ ਦੋਸ ਦੇਂਦੀ ਹੈਂ?
Why do you slander the Lord? You are ignorant and deluded.
 
ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
ਪਾਪ ਪੁੰਨ ਤੇਰਾ ਆਪਣਾ ਕੀਤਾ ਹੋਇਆ ਕੰਮ ਹੈ (ਜਿਸ ਦੇ ਕਾਰਨ ਦੁੱਖ ਸੁਖ ਸਹਾਰਨਾ ਪੈਂਦਾ ਹੈ) ।੧।ਰਹਾਉ।
Pain and pleasure are the result of your own actions. ||1||Pause||
 
ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥
ਭਾਵੇਂ ਉਹ ਸ਼ਿਵ ਜੀ ਦੇ ਮੱਥੇ ਉੱਤੇ ਵੱਸਦਾ ਹੈ, ਨਿੱਤ ਗੰਗਾ ਵਿਚ ਇਸ਼ਨਾਨ ਕਰਦਾ ਹੈ,
The moon dwells in Shiva's forehead; it takes its cleansing bath in the Ganges.
 
ਕੁਲ ਜਨ ਮਧੇ ਮਿਲ੍ਯਿ ਸਾਰਗ ਪਾਨ ਰੇ ॥
ਤੇ ਉਸੇ ਦੀ ਕੁਲ ਵਿਚ ਵਿਸ਼ਨੂ ਜੀ ਨੇ (ਕ੍ਰਿਸ਼ਨ-ਰੂਪ ਧਾਰ ਕੇ) ਜਨਮ ਲਿਆ
Among the men of the moon's family, Krishna was born;
 
ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
(ਹੇ ਮੇਰੀ ਜਿੰਦੇ!) ਆਪਣੇ ਕੀਤੇ ਕਰਮਾਂ ਦੇ ਕਾਰਨ (ਚੰਦ੍ਰਮਾ ਦਾ) ਦਾਗ਼ ਨਾਹ ਹਟ ਸਕਿਆ;
even so, the stains from its past actions remain on the moon's face. ||1||
 
ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
ਭਾਵੇਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਸੂਰਜ ਉਸ ਦਾ ਸੁਆਮੀ ਹੈ, ਉਸ ਸੂਰਜ ਦਾ ਉਹ ਰਥਵਾਹੀ ਹੈ, ਤੇ, ਪੰਛੀਆਂ ਦਾ ਰਾਜਾ ਗਰੁੜ ਉਸ ਦਾ ਰਿਸ਼ਤੇਦਾਰ ਹੈ
Aruna was a charioteer; his master was the sun, the lamp of the world. His brother was Garuda, the king of birds;
 
ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
ਆਪਣੇ ਕਰਮਾਂ ਕਰਕੇ ਅਰੁਣ ਪਿੰਗਲਾ ਹੀ ਰਿਹਾ
and yet, Aruna was made a cripple, because of the karma of his past actions. ||2||
 
ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥
ਭਾਵੇਂ (ਸ਼ਿਵ ਜੀ) ਸਾਰੇ ਜਗਤ ਦਾ ਨਾਥ (ਸਮਝਿਆ ਜਾਂਦਾ) ਹੈ, (ਹੋਰ ਜੀਵਾਂ ਦੇ) ਅਨੇਕਾਂ ਪਾਪਾਂ ਦਾ ਨਾਸ ਕਰਨ ਵਾਲਾ ਹੈ, ਪਰ ਉਹ ਹਰੇਕ ਤੀਰਥ ਉੱਤੇ ਭਟਕਦਾ ਫਿਰਿਆ, ਤਾਂ ਭੀ (ਉਸ ਖੋਪਰੀ ਤੋਂ) ਖ਼ਲਾਸੀ ਨਹੀਂ ਸੀ ਹੁੰਦੀ
Shiva, the destroyer of countless sins, the Lord and Master of the three worlds, wandered from sacred shrine to sacred shrine; he never found an end to them.
 
ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥
(ਬ੍ਰਹਮ-ਹੱਤਿਆ ਦੇ) ਕੀਤੇ ਕਰਮ ਅਨੁਸਾਰ (ਸ਼ਿਵ ਜੀ ਦੇ ਹੱਥ ਨਾਲੋਂ) ਖੋਪਰੀ ਨਾਹ ਲਹਿ ਸਕੀ,
And yet, he could not erase the karma of cutting off Brahma's head. ||3||
 
ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥
ਭਾਵੇਂ ਉਹ ਸਾਰੀਆਂ ਨਦੀਆਂ ਦਾ ਨਾਥ ਹੈ ਤੇ ਉਸ ਵਿਚੋਂ ਅੰਮ੍ਰਿਤ, ਚੰਦ੍ਰਮਾ, ਕਾਮਧੇਨ, ਲੱਛਮੀ, ਕਲਪ-ਰੱੁਖ, ਸੱਤ-ਮੂੰਹਾ ਘੋੜਾ, ਧਨੰਤਰੀ ਵੈਦ (ਆਦਿਕ ਚੌਦਾਂ ਰਤਨ) ਨਿਕਲੇ ਸਨ
Through the nectar, the moon, the wish-fulfilling cow, Lakshmi, the miraculous tree of life, Sikhar the sun's horse, and Dhanavantar the wise physician - all arose from the ocean, the lord of rivers;
 
ਕਰਮ ਕਰਿ ਖਾਰੁ ਮਫੀਟਸਿ ਰੀ ॥੪॥
(ਹੇ ਮੇਰੀ ਜਿੰਦੇ!) ਆਪਣੇ ਕੀਤੇ (ਮੰਦ-ਕਰਮ) ਅਨੁਸਾਰ (ਸਮੁੰਦਰ ਦਾ) ਖਾਰਾ-ਪਨ ਨਹੀਂ ਹਟ ਸਕਿਆ
and yet, because of its karma, its saltiness has not left it. ||4||
 
ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥
ਭਾਵੇਂ ਉਸ ਨੇ (ਸ੍ਰੀ ਰਾਮ ਚੰਦ੍ਰ ਜੀ ਦੀ ਖ਼ਾਤਰ) ਲੰਕਾ ਦਾ ਕਿਲ੍ਹਾ ਸਾੜਿਆ, ਰਾਵਣ ਦਾ ਬਾਗ਼ ਉਜਾੜ ਦਿੱਤਾ, ਸੱਲ ਦੂਰ ਕਰਨ ਵਾਲੀ ਬੂਟੀ ਲਿਆ ਕੇ ਰਾਮ ਚੰਦ੍ਰ ਜੀ ਨੂੰ ਪ੍ਰਸੰਨ ਹੀ ਕੀਤਾ ।੫।
Hanuman burnt the fortress of Sri Lanka, uprooted the garden of Raawan, and brought healing herbs for the wounds of Lachhman, pleasing Lord Raamaa;
 
ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥
(ਹੇ ਘਰ-ਗੇਹਣਿ!) ਆਪਣੇ ਕੀਤੇ ਕਰਮਾਂ ਦੇ ਅਧੀਨ (ਹਨੂਮਾਨ ਦੇ ਭਾਗਾਂ ਵਿਚੋਂ) ਉਸ ਦੀ ਨਿੱਕੀ ਜਹੀ ਕੱਛ ਨਾਹ ਹਟ ਸਕੀ
and yet, because of his karma, he could not be rid of his loin cloth. ||5||
 
ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥
ਹੇ ਮੇਰੀ ਜਿੰਦੇ! ਪਿਛਲਾ ਕੀਤਾ ਕੋਈ ਕਰਮ (ਅਵਤਾਰ-ਪੂਜਾ, ਤੀਰਥ-ਇਸ਼ਨਾਨ ਆਦਿਕ ਦੀ ਰਾਹੀਂ) ਮਿਟਦਾ ਨਹੀਂ; ਤਾਹੀਏਂ ਮੈਂ ਤਾਂ ਪਰਮਾਤਮਾ ਦਾ ਨਾਮ ਹੀ ਸਿਮਰਦਾ ਹਾਂ ।
The karma of past actions cannot be erased, O wife of my house; this is why I chant the Name of the Lord.
 
ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
ਤ੍ਰਿਲੋਚਨ ਆਖਦਾ ਹੈ ਕਿ ਮੈਂ ਤਾਂ ‘ਰਾਮ ਰਾਮ’ ਹੀ ਜਪਦਾ ਹਾਂ (ਭਾਵ, ਪਰਮਾਤਮਾ ਦੀ ਓਟ ਹੀ ਲੈਂਦਾ ਹਾਂ ਤੇ ਆਪਣੇ ਕਿਸੇ ਕੀਤੇ ਕਰਮ ਕਰ ਕੇ ਆਏ ਦੁੱਖ ਤੋਂ ਪ੍ਰਭੂ ਨੂੰ ਦੋਸ ਨਹੀਂ ਦੇਂਦਾ) ।੬।੧।
So prays Trilochan, Dear Lord. ||6||1||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by