ਜੈਤਸਰੀ ਮਹਲਾ ੪ ॥
Jaitsree, Fourth Mehl:
 
ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥
ਹੇ ਭਾਈ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ ਵਰਗਾ ਹੋਇਆ ਪਿਆ ਹੈ
A jewel or a diamond may be very valuable and heavy, but without a purchaser, it is worth only straw.
 
ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥
ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ ਵਿਕਣ ਲੱਗ ਪਿਆ ।੧।
When the Holy Guru, the Purchaser, saw this jewel, He purchased it for hundreds of thousands of dollars. ||1||
 
ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥
ਹੇ ਭਾਈ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ
The Lord has kept this jewel hidden within my mind.
 
ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥
ਦੀਨਾਂ ਉਤੇ ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ । ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ ਉਸ ਹੀਰੇ ਦੀ ਕਦਰ ਸਮਝ ਲਈ) ।ਰਹਾਉ।
The Lord, merciful to the meek, led me to meet the Holy Guru; meeting the Guru, I came to appreciate this jewel. ||Pause||
 
ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਕਿਆ ਹੋਇਆ ਨਾਮ-ਰਤਨ (ਕਦੇ) ਨਹੀਂ ਵੇਖਿਆ
The rooms of the self-willed manmukhs are dark with ignorance; in their homes, the jewel is not visible.
 
ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥
ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।੨
Those fools die, wandering in the wilderness, eating the poison of the snake, Maya. ||2||
 
ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥
ਹੇ ਹਰੀ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ
O Lord, Har, Har, let me meet the humble, holy beings; O Lord, keep me in the Sanctuary of the Holy.
 
ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥
ਹੇ ਪ੍ਰਭੂ! ਹੇ ਮਾਲਕ! ਮੇਰੀ ਮਦਦ ਕਰ । ਮੈਂ ਹੋਰ ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ ।੩।
O Lord, make me Your own; O God, Lord and Master, I have hurried to Your side. ||3||
 
ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥
ਹੇ ਪ੍ਰਭੂ! ਤੂੰ ਵੱਡਾ ਪੁਰਖ ਹੈਂ, ਤੂੰ ਅਪਹੁੰਚ ਹੈਂ, ਅਸੀ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ ਸਕਦੇ ਹਾਂ?
What Glorious Virtues of Yours can I speak and describe? You are great and unfathomable, the Greatest Being.
 
ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ ਵਿਚ) ਡੁੱਬਦੇ ਨੂੰ ਉਸ ਨੇ ਬਚਾ ਲਿਆ ।੪।੨।
The Lord has bestowed His Mercy on servant Nanak; He has saved the sinking stone. ||4||2||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by