ਛੰਤ ਬਿਲਾਵਲੁ ਮਹਲਾ ੪ ਮੰਗਲ
Chhant, Bilaaval, Fourth Mehl, Mangal ~ The Song Of Joy:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
ਹੇ ਸਹੇਲੀਏ! (ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਦੇ ਹਿਰਦੇ ਦੀ) ਸੇਜ ਉਤੇ ਪਿਆਰਾ ਹਰੀ-ਪ੍ਰਭੂ ਆ ਬੈਠਾ, ਉਸ ਦਾ ਮਨ ਆਤਮਕ ਆਨੰਦ ਵਿਚ ਮਗਨ ਹੋ ਜਾਂਦਾ ਹੈ ।
My Lord God has come to my bed, and my mind is merged with the Lord.
 
ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥
ਗੁਰੂ ਦੇ ਪ੍ਰਸੰਨ ਹੋਇਆਂ ਜਿਸ (ਜੀਵ-ਇਸਤ੍ਰੀ) ਨੂੰ ਹਰੀ-ਪ੍ਰਭੂ ਮਿਲ ਪਿਆ, ਉਹ ਪ੍ਰੇਮ ਵਿਚ (ਮਸਤ ਹੋ ਕੇ ਪ੍ਰਭੂ ਦੇ ਮਿਲਾਪ ਦਾ) ਸੁਆਦ ਮਾਣਦੀ ਹੈ ।
As it pleases the Guru, I have found the Lord God, and I revel and delight in His Love.
 
ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥
ਹੇ ਨਾਨਕ! (ਆਖ—ਹੇ ਸਹੇਲੀਏ!) ਜਿਨ੍ਹਾਂ ਦੇ ਮੱਥੇ ਉੱਤੇ ਹਰਿ (-ਮਿਲਾਪ ਦਾ) ਮੋਤੀ (ਚਮਕ ਪੈਂਦਾ) ਹੈ, ਉਹ ਵੱਡੇ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸੁਹਾਗਣਾਂ ਬਣ ਜਾਂਦੀਆਂ ਹਨ ।
Very fortunate are those happy soul-brides, who have the jewel of the Naam upon their foreheads.
 
ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
ਹਰੀ-ਪ੍ਰਭੂ ਖਸਮ (ਉਹਨਾਂ ਦੇ ਸਿਰ ਉੱਤੇ) ਕਾਇਮ ਹੋ ਜਾਂਦਾ ਹੈ, ਉਹਨਾਂ ਨੂੰ ਪ੍ਰਭੂ-ਖਸਮ ਮਨ ਵਿਚ ਪਿਆਰਾ ਲੱਗ ਪੈਂਦਾ ਹੈ ।੧।
The Lord, the Lord God, is Nanak's Husband Lord, pleasing to his mind. ||1||
 
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ,
The Lord is the honor of the dishonored. The Lord, the Lord God is Himself by Himself.
 
ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥
ਅਤੇ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਹਰਿ-ਪ੍ਰਭੂ ਉਸ ਦੇ ਆਪੇ ਵਿਚ (ਜਿੰਦ ਵਿਚ) ਸਦਾ ਟਿਕਿਆ ਰਹਿੰਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਜਿਨ੍ਹਾਂ ਨੂੰ ਕੋਈ ਆਦਰ ਨਹੀਂ ਦੇਂਦਾ, ਪਰਮਾਤਮਾ ਉਹਨਾਂ ਦਾ ਆਦਰ-ਸਹਾਰਾ ਬਣ ਜਾਂਦਾ ਹੈ ।
The Gurmukh eradicates self-conceit, and constantly chants the Name of the Lord.
 
ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥
(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਮੇਰਾ ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ ।
My Lord God does whatever He pleases; the Lord imbues mortal beings with the color of His Love.
 
ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
ਦਾਸ ਨਾਨਕ (ਆਖਦੇ ਹਨ—ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਉਹ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ ।੨।
Servant Nanak is easily merged into the Celestial Lord. He is satisfied with the sublime essence of the Lord. ||2||
 
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥
ਹੇ ਭਾਈ! ਮਨੁੱਖਾ ਜਨਮ ਵਿਚ (ਹੀ) ਪਰਮਾਤਮਾ ਨੂੰ ਮਿਲ ਸਕੀਦਾ ਹੈ ।(ਮਨੁੱਖਾ ਜਨਮ ਹੀ) ਪਰਮਾਤਮਾ ਦਾ ਮਿਲਾਪ ਮਾਣਨ ਦਾ ਸਮਾ ਹੈ ।
The Lord is found only through this human incarnation. This is the time to contemplate the Lord.
 
ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥
ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀਏ! ਗੁਰੂ ਦੀ ਰਾਹੀਂ ਪ੍ਰਭੂ ਨੂੰ ਮਿਲ । (ਗੁਰੂ ਦੀ ਸਰਨ ਪਿਆਂ ਮਿਲਾਪ ਦਾ ਪ੍ਰੇਮ-) ਰੰਗ ਬਹੁਤ ਚੜ੍ਹਦਾ ਹੈ ।
As Gurmukhs, the happy soul-brides meet Him, and their love for Him is abundant.
 
ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ ਭਾਗੁ ਮੰਦੇਰਾ ਰਾਮ ॥
ਹੇ ਭਾਈ! ਜਿਨ੍ਹਾਂ ਨੇ ਮਨੁੱਖਾ ਜਨਮ ਵਿਚ ਪਰਮਾਤਮਾ ਦਾ ਮਿਲਾਪ ਹਾਸਲ ਨਾਹ ਕੀਤਾ, ਉਹਨਾਂ ਦੀ ਖੋਟੀ ਕਿਸਮਤ ਜਾਣੋ ।
Those who have not attained human incarnation, are cursed by evil destiny.
 
ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
ਹੇ ਹਰੀ! ਹੇ ਪ੍ਰਭੂ! ਨਾਨਕ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ, ਨਾਨਕ ਤੇਰਾ ਦਾਸ ਹੈ ।੩।
O Lord, God, Har, Har, Har, Har, save Nanak; he is Your humble servant. ||3||
 
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਨੇ ਅਪਹੁੰਚ ਹਰੀ ਪ੍ਰਭੂ (ਦਾ ਨਾਮ) ਪੱਕਾ ਕਰ ਦਿੱਤਾ, ਉਸ ਦਾ ਮਨ ਉਸ ਦਾ ਤਨ (ਪਰਮਾਤਮਾ ਦੇ ਪ੍ਰੇਮ-) ਰੰਗ ਵਿਚ ਭਿੱਜਾ ਰਹਿੰਦਾ ਹੈ ।
The Guru has implanted within me the Name of the Inaccessible Lord God; my mind and body are drenched with the Lord's Love.
 
ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥
ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਵਿਚ ਲੀਨ ਰਹਿੰਦਾ ਹੈ ਜਿਸ ਦਾ ਨਾਮ ਹੈ ‘ਭਗਤੀ ਨੂੰ ਪਿਆਰ ਕਰਨ ਵਾਲਾ’ ।
The Name of the Lord is the Lover of His devotees; the Gurmukhs attain the Lord.
 
ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥
ਹੇ ਭਾਈ! ਜਿਵੇਂ ਮੱਛੀ ਪਾਣੀ ਤੋਂ ਬਿਨਾ ਨਹੀਂ ਰਹਿ ਸਕਦੀ, ਤਿਵੇਂ (ਪਰਮਾਤਮਾ ਵਿਚ ਲੀਨ ਰਹਿਣ ਵਾਲੇ ਮਨੁੱਖ) ਪਰਮਾਤਮਾ (ਦੀ ਯਾਦ) ਤੋਂ ਬਿਨਾ ਨਹੀਂ ਜੀਊ ਸਕਦੇ ।
Without the Name of the Lord, they cannot even live, like the fish without water.
 
ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
ਹੇ ਨਾਨਕ! (ਗੁਰੂ ਦੀ ਰਾਹੀਂ ਜਿਸ ਮਨੁੱਖ ਨੇ) ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਪ੍ਰਭੂ ਨੇ ਉਸ ਦੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ।੪।੧।੩।
Finding the Lord, my life has become fruitful; O Nanak, the Lord God has fulfilled me. ||4||1||3||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by