ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥
(ਗੁਰਮੁਖਿ) ਸੱਚੇ ਪ੍ਰਭੂ ਤੋਂ ਪੈਦਾ ਹੁੰਦਾ ਹੈ ਤੇ ਸੱਚੇ ਵਿਚ ਹੀ ਲੀਨ ਰਹਿੰਦਾ ਹੈ; ਪ੍ਰਭੂ ਤੇ ਗੁਰਮੁਖਿ ਇੱਕ-ਰੂਪ ਹੋ ਜਾਂਦੇ ਹਨ ।
We emerge from Truth, and merge into Truth again. The pure being merges into the One True Lord.
 
ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾ ਗਉਣੁ ਭਇਆ ॥
ਪਰ ਝੂਠੇ (ਭਾਵ, ਨਾਸਵੰਤ ਮਾਇਆ ਵਿਚ ਲੱਗੇ ਹੋਏ ਬੰਦੇ) ਜਗਤ ਆਉਂਦੇ ਹਨ, ਉਹਨਾਂ ਨੂੰ ਮਨ ਦਾ ਟਿਕਾਉ ਨਹੀਂ ਹਾਸਲ ਹੁੰਦਾ (ਸੋ ਇਸ) ਦੂਜੇ-ਭਾਵ ਦੇ ਕਾਰਣ ਉਹਨਾਂ ਦਾ ਜਨਮ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ ।
The false come, and find no place of rest; in duality, they come and go.
 
ਆਵਾ ਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥
ਇਹ ਜਨਮ ਮਰਨ ਦਾ ਚੱਕਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਮਿਟਦਾ ਹੈ (ਗੁਰ-ਸ਼ਬਦ ਵਿਚ ਜੁੜੇ ਮਨੁੱਖ ਨੂੰ) ਪ੍ਰਭੂ ਆਪ ਪਛਾਣ ਲੈਂਦਾ ਹੈ, ਤੇ (ਉਸ ਉਤੇ) ਮੇਹਰ ਕਰਦਾ ਹੈ ।
This coming and going in reincarnation is ended through the Word of the Guru's Shabad; the Lord Himself analyzes and grants His forgiveness.
 
ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥
(ਪਰ ਜਿਨ੍ਹਾਂ ਨੂੰ) ਸਾਰੇ-ਰਸਾਂ-ਦਾ-ਘਰ-ਪ੍ਰਭੂ ਦਾ ਨਾਮ ਵਿੱਸਰ ਜਾਂਦਾ ਹੈ ਉਹਨਾਂ ਨੂੰ ਦੂਜੇ-ਭਾਵ ਵਿਚ ਫਸਣ ਦੇ ਕਾਰਨ ਇਹ ਹਉਮੈ ਦੀ ਪੀੜਾ ਸਤਾਂਦੀ ਹੈ ।
One who suffers from the disease of duality, forgets the Naam, the source of nectar.
 
ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥
(ਇਹ ਭੇਤ) ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦੇ ਕਾਰਨ ਉਹ ਮਨੁੱਖ (ਹਉਮੈ ਤੋਂ) ਆਜ਼ਾਦ ਹੋ ਜਾਂਦਾ ਹੈ ।
He alone understands, whom the Lord inspires to understand. Through the Word of the Guru's Shabad, one is liberated.
 
ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥
ਹੇ ਨਾਨਕ! ਜਿਸ ਨੇ ਹਉਮੈ ਤੇ ਦੂਜਾ-ਭਾਵ ਤਿਆਗ ਦਿੱਤਾ ਹੈ ਉਸ ਨੂੰ ਤਾਰਣਹਾਰ ਪ੍ਰਭੂ ਤਾਰ ਲੈਂਦਾ ਹੈ ।੨੫।
O Nanak, the Emancipator emancipates one who drives out egotism and duality. ||25||
 
ਮਨਮੁਖਿ ਭੂਲੈ ਜਮ ਕੀ ਕਾਣਿ ॥
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ (ਜੀਵਨ ਦਾ ਸਹੀ ਰਸਤਾ) ਖੁੰਝ ਜਾਂਦਾ ਹੈ ਤੇ ਜਮ ਦੀ ਮੁਥਾਜੀ ਵਿਚ ਹੋ ਜਾਂਦਾ ਹੈ
The self-willed manmukhs are deluded, under the shadow of death.
 
ਪਰ ਘਰੁ ਜੋਹੈ ਹਾਣੇ ਹਾਣਿ ॥
ਪਰਾਇਆ ਘਰ ਤੱਕਦਾ ਹੈ, ਉਸ ਨੂੰ (ਇਸ ਕੁਕਰਮ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ ।
They look into the homes of others, and lose.
 
ਮਨਮੁਖਿ ਭਰਮਿ ਭਵੈ ਬੇਬਾਣਿ ॥
ਭੁਲੇਖੇ ਵਿਚ ਪਿਆ ਹੋਇਆ ਮਨਮੁਖ (ਮਾਨੋ) ਜੰਗਲ ਵਿਚ ਭਟਕ ਰਿਹਾ ਹੈ,
The manmukhs are confused by doubt, wandering in the wilderness.
 
ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥
ਕੁਰਾਹੇ ਪੈ ਕੇ (ਇਉਂ) ਠੱਗਿਆ ਜਾ ਰਿਹਾ ਹੈ ਜਿਵੇਂ ਮਸਾਣ ਵਿਚ ਮੰਤ੍ਰ ਪੜ੍ਹਨ ਵਾਲਾ ਮਨੁੱਖ (ਭੈੜੇ ਪਾਸੇ ਪਿਆ ਹੈ) ।
Having lost their way, they are plundered; they chant their mantras at cremation grounds.
 
ਸਬਦੁ ਨ ਚੀਨੈ ਲਵੈ ਕੁਬਾਣਿ ॥
(ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ (ਭਾਵ, ਗੁਰੂ ਦੇ ਸ਼ਬਦ ਦੀ ਉਸ ਨੂੰ ਕਦਰ ਨਹੀਂ ਪੈਂਦੀ), ਤੇ ਦੁਰਬਚਨ ਹੀ ਬੋਲਦਾ ਹੈ ।
They do not think of the Shabad; instead, they utter obscenities.
 
ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥
ਹੇ ਨਾਨਕ! ਸੁਖ ਉਸ ਨੂੰ (ਮਿਲਿਆ) ਜਾਣੋ ਜੋ ਸੱਚੇ ਪ੍ਰਭੂ ਵਿਚ ਰੰਗਿਆ ਹੋਇਆ ਹੈ ।੨੬।
O Nanak, those who are attuned to the Truth know peace. ||26||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by