ਸਲੋਕ ਮਃ ੫ ॥
Shalok, Fifth Mehl:
 
ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥
ਹੇ ਪਾਰਬ੍ਰਹਮ! ਜਿਸ ਮਨੁੱਖ ਨੂੰ ਤੂੰ ਆਪਣਾ ਨਾਮ ਆਸਰਾ ਦੇਂਦਾ ਹੈਂ, ਉਸ ਨੂੰ ਤੂੰ ਕੋਈ ਹੋਰ ਆਸਰਾ ਨਹੀਂ ਸੁਝਾਉਂਦਾ;
Those whom You bless with the Support of Your Name, O Supreme Lord God, do not know any other.
 
ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥
ਤੂੰ ਅਪਹੁੰਚ ਹੈਂ; ਇੰਦ੍ਰਿਆਂ ਦੀ ਦੌੜ ਤੋਂ ਪਰੇ ਹੈਂ, ਤੂੰ ਹਰੇਕ ਸੱਤਿਆ ਵਾਲਾ ਮਾਲਕ ਹੈਂ, ਤੂੰ ਸਦਾ-ਥਿਰ ਰਹਿਣ ਵਾਲਾ ਦਾਤਾ ਹੈਂ,
Inaccessible, Unfathomable Lord and Master, All-powerful True Great Giver:
 
ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥
ਤੂੰ ਅਟੱਲ ਹੈਂ, ਤੇਰਾ ਕਿਸੇ ਨਾਲ ਵੈਰ ਨਹੀਂ, ਤੇਰਾ ਦਰਬਾਰ ਸਦਾ ਕਾਇਮ ਰਹਿਣ ਵਾਲਾ ਹੈ;
You are eternal and unchanging, without vengeance and True; True is the Darbaar of Your Court.
 
ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥
ਤੇਰਾ ਅੰਤ ਨਹੀਂ ਪੈ ਸਕਦਾ, ਤੇਰਾ ਹੱਦ-ਬੰਨਾ ਨਹੀਂ ਲੱਭ ਸਕਦਾ, ਤੇਰਾ ਮੁੱਲ ਨਹੀਂ ਪੈ ਸਕਦਾ ।
Your worth cannot be described; You have no end or limitation.
 
ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥
(ਹੇ ਭਾਈ!) ਪਰਮਾਤਮਾ ਨੂੰ ਵਿਸਾਰ ਕੇ ਹੋਰ ਹੋਰ ਚੀਜ਼ਾਂ ਮੰਗਣੀਆਂ—ਇਹ ਸਭ ਮਾਇਆ ਦੇ ਚਸਕੇ ਹਨ ਤੇ ਸੁਆਹ-ਤੁੱਲ ਹਨ ।
To forsake God, and ask for something else, is all corruption and ashes.
 
ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥
(ਅਸਲ ਵਿਚ) ਉਹੀ ਬੰਦੇ ਸੁਖੀ ਹਨ, ਉਹੀ ਸਦਾ ਕਾਇਮ ਰਹਿਣ ਵਾਲੇ ਸ਼ਾਹ ਹਨ ਜਿਨ੍ਹਾਂ ਨੇ ਸਦਾ-ਥਿਰ ਰਹਿਣ ਵਾਲਾ ਨਾਮ ਦਾ ਵਪਾਰ ਕੀਤਾ ਹੈ ।
They alone find peace, and they are the true kings, whose dealings are true.
 
ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥
ਜਿਨ੍ਹਾਂ ਬੰਦਿਆਂ ਦੀ ਪ੍ਰੀਤਿ ਪ੍ਰਭੂ ਦੇ ਨਾਮ ਨਾਲ ਬਣੀ ਹੈ ਉਹਨਾਂ ਨੂੰ ਆਤਮਕ ਅਡੋਲਤਾ ਦਾ ਸ੍ਰੇਸ਼ਟ ਸੁਖ ਨਸੀਬ ਹੈ ।
Those who are in love with God's Name, intuitively enjoy the essence of peace.
 
ਨਾਨਕ ਇਕੁ ਆਰਾਧੇ ਸੰਤਨ ਰੇਣਾਰੁ ॥੧॥
ਹੇ ਨਾਨਕ! ਉਹ ਮਨੁੱਖ ਗੁਰਮੁਖਾਂ ਦੇ ਚਰਨਾਂ ਦੀ ਧੂੜ ਵਿਚ ਰਹਿ ਕੇ ਇਕ ਪ੍ਰਭੂ ਨੂੰ ਅਰਾਧਦੇ ਹਨ ।੧।
Nanak worships and adores the One Lord; he seeks the dust of the Saints. ||1||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by