ਮਾਰੂ ਮਹਲਾ ੧ ਘਰੁ ੧ ॥
Maaroo, First Mehl, First House:
 
ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥
ਹੇ ਹਰੀ! ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ (ਤੂੰ ਅਚਰਜ ਖੇਡ ਰਚੀ ਹੈ ਕਿ ਤੇਰੀ ਕੁਦਰਤਿ ਵਿਚ ਜੀਵਾਂ ਦਾ) ਆਚਰਨ, ਮਾਨੋ, ਕਾਗ਼ਜ਼ ਹੈ, ਮਨ ਦਵਾਤ ਹੈ (ਉਸ ਬਣ ਰਹੇ ਆਚਰਨ-ਕਾਗ਼ਜ਼ ਉਤੇ ਮਨ ਦੇ ਸੰਸਕਾਰਾਂ ਦੀ ਸਿਆਹੀ ਨਾਲ) ਚੰਗੇ ਮੰਦੇ (ਨਵੇਂ) ਲੇਖ ਲਿਖੇ ਜਾ ਰਹੇ ਹਨ (ਭਾਵ, ਮਨ ਵਿਚ ਹੁਣ ਤਕ ਦੇ ਇਕੱਠੇ ਹੋਏ ਸੰਸਕਾਰਾਂ ਦੀ ਪ੍ਰੇਰਨਾ ਨਾਲ ਜੀਵ ਜੇਹੜੇ ਨਵੇਂ ਚੰਗੇ ਮੰਦੇ ਕੰਮ ਕਰਦੇ ਹਨ,
Actions are the paper, and the mind is the ink; good and bad are both recorded upon it.
 
ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥੧॥
ਉਹ ਕੰਮ ਆਚਰਨ-ਰੂਪ ਕਾਗ਼ਜ਼ ਉਤੇ ਨਵੇਂ ਚੰਗੇ ਮੰਦੇ ਸੰਸਕਾਰ ਉੱਕਰਦੇ ਜਾਂਦੇ ਹਨ) । (ਇਸ ਤਰ੍ਹਾਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ-ਰੂਪ ਸੁਭਾਉ ਜਿਉਂ ਜਿਉਂ ਜੀਵਾਂ ਨੂੰ ਪੇ੍ਰਰਦਾ ਹੈ ਤਿਵੇਂ ਤਿਵੇਂ ਹੀ ਉਹ ਜੀਵਨ-ਰਾਹ ਤੇ ਤੁਰ ਸਕਦੇ ਹਨ ।੧।
As their past actions drive them, so are mortals driven. There is no end to Your Glorious Virtues, Lord. ||1||
 
ਚਿਤ ਚੇਤਸਿ ਕੀ ਨਹੀ ਬਾਵਰਿਆ ॥
ਹੇ ਕਮਲੇ ਮਨ! ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ?
Why do you not keep Him in your consciousness, you mad man?
 
ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਜਿਉਂ ਜਿਉਂ ਤੂੰ ਪਰਮਾਤਮਾ ਨੂੰ ਵਿਸਾਰ ਰਿਹਾ ਹੈਂ, ਤਿਉਂ ਤਿਉਂ ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ।੧।ਰਹਾਉ।
Forgetting the Lord, your own virtues shall rot away. ||1||Pause||
 
ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥
(ਹੇ ਮਨ-ਪੰਛੀ! ਪਰਮਾਤਮਾ ਨੂੰ ਵਿਸਾਰਨ ਨਾਲ ਤੇਰੀ ਜ਼ਿੰਦਗੀ ਦਾ ਹਰੇਕ) ਦਿਨ ਤੇ ਹਰੇਕ ਰਾਤ (ਤੈਨੂੰ ਮਾਇਆ ਵਿਚ ਫਸਾਣ ਲਈ) ਜਾਲ ਦਾ ਕੰਮ ਦੇ ਰਿਹਾ ਹੈ, ਤੇਰੀ ਉਮਰ ਦੀਆਂ ਜਿਤਨੀਆਂ ਭੀ ਘੜੀਆਂ ਹਨ ਉਹ ਸਾਰੀਆਂ ਹੀ (ਤੈਨੂੰ ਫਸਾਣ ਹਿਤ) ਫਾਹੀ ਬਣਦੀਆਂ ਜਾ ਰਹੀਆਂ ਹਨ ।
The night is a net, and the day is a net; there are as many traps as there are moments.
 
ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥
ਤੂੰ ਬੜੇ ਸੁਆਦ ਲੈ ਲੈ ਕੇ ਵਿਕਾਰਾਂ ਦੀ ਚੋਗ ਚੁਗ ਰਿਹਾ ਹੈਂ ਤੇ ਵਿਕਾਰਾਂ ਵਿਚ ਹੋਰ ਹੋਰ ਸਦਾ ਫਸਦਾ ਜਾ ਰਿਹਾ ਹੈਂ, ਹੇ ਮੂਰਖ ਮਨ! ਇਹਨਾਂ ਵਿਚੋਂ ਕੇਹੜੇ ਗੁਣਾਂ ਦੀ ਮਦਦ ਨਾਲ ਖ਼ਲਾਸੀ ਹਾਸਲ ਕਰੇਂਗਾ? ।੨।
With relish and delight, you continually bite at the bait; you are trapped, you fool - how will you ever escape? ||2||
 
ਕਾਇਆ ਆਰਣੁ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥
ਮਨੁੱਖ ਦਾ ਸਰੀਰ, ਮਾਨੋ, (ਲੋਹਾਰ ਦੀ) ਭੱਠੀ ਹੈ, ਉਸ ਭੱਠੀ ਵਿਚ ਮਨ, ਮਾਨੋ, ਲੋਹਾ ਹੈ ਤੇ ਉਸ ਉਤੇ ਕਾਮਾਦਿਕ ਪੰਜ ਅੱਗਾਂ ਬਲ ਰਹੀਆਂ ਹਨ,
The body is a furnace, and the mind is the iron within it; the five fires are heating it.
 
ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹੀ ਚਿੰਤ ਭਈ ॥੩॥
(ਕਾਮਾਦਿਕ ਦੀ ਤਪਸ਼ ਨੂੰ ਤੇਜ਼ ਕਰਨ ਲਈ) ਉਸ ਉਤੇ ਪਾਪਾਂ ਦੇ (ਭਖਦੇ) ਕੋਲੇ ਪਏ ਹੋਏ ਹਨ, ਮਨ (ਇਸ ਅੱਗ ਵਿਚ) ਸੜ ਰਿਹਾ ਹੈ, ਚਿੰਤਾ ਦੀ ਸੰਨ੍ਹੀ ਹੈ (ਜੋ ਇਸ ਨੂੰ ਚੋਭਾਂ ਦੇ ਦੇ ਕੇ ਹਰ ਪਾਸੇ ਵਲੋਂ ਸਾੜਨ ਵਿਚ ਮਦਦ ਦੇ ਰਹੀ ਹੈ) ।੩।
Sin is the charcoal placed upon it, which burns the mind; the tongs are anxiety and worry. ||3||
 
ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥
ਪਰ ਹੇ ਨਾਨਕ! ਜੇ ਸਮਰੱਥ ਗੁਰੂ ਮਿਲ ਪਏ ਤਾਂ ਉਹ ਸੜ ਕੇ ਨਿਕੰਮਾ ਲੋਹਾ ਹੋ ਚੁਕੇ ਮਨ ਨੂੰ ਭੀ ਸੋਨਾ ਬਣਾ ਦੇਂਦਾ ਹੈ ।
What was turned to slag is again transformed into gold, if one meets with the Guru.
 
ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥੪॥੩॥
ਉਹ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ ਦੇਂਦਾ ਹੈ ਜਿਸ ਦੀ ਬਰਕਤਿ ਨਾਲ ਸਰੀਰ ਟਿਕ ਜਾਂਦਾ ਹੈ (ਭਾਵ, ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ) ।੪।੩।
He blesses the mortal with the Ambrosial Name of the One Lord, and then, O Nanak, the body is held steady. ||4||3||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by