ਮਾਰੂ ॥
Maaroo:
 
ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥
(ਹੇ ਪੰਡਿਤ) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜ ਰੁੱਖ, ਚਿੰਤਾਮਣਿ ਅਤੇ ਕਾਮਧੇਨ ਹਨ;
The Lord is the ocean of peace; the miraculous tree of life, the jewel of miracles and the wish-fulfilling cow are all under His power.
 
ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥੧॥
ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅੱਠ ਵੱਡੀਆਂ ਅਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉਤੇ ਹਨ ।੧।
The four great blessings, the eight great miraculous spiritual powers and the nine treasures are in the palm of His hand. ||1||
 
ਹਰਿ ਹਰਿ ਹਰਿ ਨ ਜਪਸਿ ਰਸਨਾ ॥
(ਹੇ ਪੰਡਿਤ!) ਤੂੰ ਹੋਰ ਸਭ ਫੋਕੀਆਂ ਗੱਲਾਂ ਛੱਡ ਕ
Why don't you chant the Lord's Name, Har, Har, Har?
 
ਅਵਰ ਸਭ ਛਾਡਿ ਬਚਨ ਰਚਨਾ ॥੧॥ ਰਹਾਉ ॥
(ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਜਪਦਾ? ।੧।ਰਹਾਉ।
Abandon all other devices of words. ||1||Pause||
 
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥
(ਹੇ ਪੰਡਿਤ!) ਪੁਰਾਣਾਂ ਦੇ ਅਨੇਕਾਂ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਹੈ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) ।
The many epics, the Puraanas and the Vedas are all composed out of the letters of the alphabet.
 
ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
(ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ ਰਿਸ਼ੀ ਨੇ ਸੋਚ ਵਿਚਾਰ ਕੇ ਇਹੀ ਪਰਮ ਤੱਤ ਦੱਸਿਆ ਹੈ ਕਿ ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ ।੨।
After careful thought, Vyaasa spoke the supreme truth, that there is nothing equal to the Lord's Name. ||2||
 
ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥
(ਹੇ ਪੰਡਿਤ!) ਵੱਡੀ ਕਿਸਮਤਿ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ, ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਕੋਈ ਵਿਕਾਰ ਉਸ ਵਿਚ ਨਹੀਂ ਉਠਦਾ,
In intuitive Samaadhi, their troubles are eliminated; the very fortunate ones lovingly focus on the Lord.
 
ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥੩॥੨॥੧੫॥
ਰਵਿਦਾਸ ਆਖਦੇ ਹਨ— ਉਸ ਸੇਵਕ ਦੀ ਮੱਤ (ਮਾਇਆ ਵਲੋਂ) ਨਿਰਮੋਹ ਰਹਿੰਦੀ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੨।੧੫।
Says Ravi Daas, the Lord's slave remains detached from the world; the fear of birth and death runs away from his mind. ||3||2||15||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by