ਬਸੰਤੁ ਮਹਲਾ ੩ ਘਰੁ ੧ ਦੁਤੁਕੇ
Basant, Third Mehl, First House, Du-Tukas:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਮਾਹਾ ਰੁਤੀ ਮਹਿ ਸਦ ਬਸੰਤੁ ॥
ਹੇ ਪ੍ਰਭੂ! ਸਾਰੇ ਮਹੀਨਿਆਂ ਵਿਚ ਸਾਰੀਆਂ ਰੁੱਤਾਂ ਵਿਚ ਸਦਾ ਖਿੜੇ ਰਹਿਣ ਵਾਲਾ ਤੂੰ ਆਪ ਹੀ ਮੌਜੂਦ ਹੈਂ,
Throughout the months and the seasons, the Lord is always in bloom.
 
ਜਿਤੁ ਹਰਿਆ ਸਭੁ ਜੀਅ ਜੰਤੁ ॥
ਜਿਸ (ਤੇਰੀ) ਬਰਕਤਿ ਨਾਲ ਹਰੇਕ ਜੀਵ ਸਜਿੰਦ ਹੈ ।
He rejuvenates all beings and creatures.
 
ਕਿਆ ਹਉ ਆਖਾ ਕਿਰਮ ਜੰਤੁ ॥
ਮੈਂ ਤੁੱਛ ਜਿਹਾ ਜੀਵ ਕੀਹ ਆਖ ਸਕਦਾ ਹਾਂ?
What can I say? I am just a worm.
 
ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥
ਕਿਸੇ ਨੇ ਭੀ ਤੇਰਾ ਨਾਹ ਮੁੱਢ ਲੱਭਾ ਹੈ ਨਾਹ ਅਖ਼ੀਰ ਲੱਭਾ ਹੈ ।੧।
No one has found Your beginning or Your end, O Lord. ||1||
 
ਤੈ ਸਾਹਿਬ ਕੀ ਕਰਹਿ ਸੇਵ ॥
ਹੇ ਮਾਲਕ! ਹੇ ਪ੍ਰਭੂ ਦੇਵ! ਜਿਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ,
Those who serve You, Lord,
 
ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥
ਉਹ ਸਭ ਤੋਂ ਉੱਚਾ ਆਤਮਕ ਆਨੰਦ ਮਾਣਦੇ ਹਨ ।੧।ਰਹਾਉ।
obtain the greatest peace; their souls are so divine. ||1||Pause||
 
ਕਰਮੁ ਹੋਵੈ ਤਾਂ ਸੇਵਾ ਕਰੈ ॥
ਹੇ ਭਾਈ! (ਜਦੋਂ ਕਿਸੇ ਮਨੁੱਖ ਉੱਤੇ ਪਰਮਾਤਮਾ ਦੀ) ਬਖ਼ਸ਼ਸ਼ ਹੁੰਦੀ ਹੈ ਤਦੋਂ ਉਹ (ਪਰਮਾਤਮਾ ਦੀ) ਸੇਵਾ-ਭਗਤੀ ਕਰਦਾ ਹੈ,
If the Lord is merciful, then the mortal is allowed to serve Him.
 
ਗੁਰ ਪਰਸਾਦੀ ਜੀਵਤ ਮਰੈ ॥
ਗੁਰੂ ਦੀ ਕਿਰਪਾ ਨਾਲ (ਉਹ ਮਨੁੱਖ) ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ,
By Guru's Grace, he remains dead while yet alive.
 
ਅਨਦਿਨੁ ਸਾਚੁ ਨਾਮੁ ਉਚਰੈ ॥
ਉਹ ਮਨੁੱਖ ਹਰ ਵੇਲੇ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਉਚਾਰਦਾ ਰਹਿੰਦਾ ਹੈ,
Night and day, he chants the True Name;
 
ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥
ਤੇ, ਇਸ ਤਰੀਕੇ ਨਾਲ ਉਹ ਮਨੁੱਖ ਉਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ ।੨।
in this way, he crosses over the treacherous world-ocean. ||2||
 
ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥
ਹੇ ਭਾਈ! ਆਤਮਕ ਮੌਤ ਲਿਆਉਣ ਵਾਲੀ ਮਾਇਆ ਅਤੇ ਆਤਮਕ ਜੀਵਨ ਦੇਣ ਵਾਲਾ ਨਾਮ—ਇਹ ਕਰਤਾਰ ਨੇ (ਹੀ) ਪੈਦਾ ਕੀਤੇ ਹਨ ।
The Creator created both poison and nectar.
 
ਸੰਸਾਰ ਬਿਰਖ ਕਉ ਦੁਇ ਫਲ ਲਾਏ ॥
ਜਗਤ-ਰੁੱਖ ਨੂੰ ਉਸ ਨੇ ਇਹ ਦੋਵੇਂ ਫਲ ਲਾਏ ਹੋਏ ਹਨ ।
He attached these two fruits to the world-plant.
 
ਆਪੇ ਕਰਤਾ ਕਰੇ ਕਰਾਏ ॥
(ਸਰਬ-ਵਿਆਪਕ ਹੋ ਕੇ) ਕਰਤਾਰ ਆਪ ਹੀ (ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ ।
The Creator Himself is the Doer, the Cause of all.
 
ਜੋ ਤਿਸੁ ਭਾਵੈ ਤਿਸੈ ਖਵਾਏ ॥੩॥
ਜਿਸ ਜੀਵ ਨੂੰ ਜਿਹੜਾ ਫਲ ਖਵਾਣ ਦੀ ਉਸ ਦੀ ਮਰਜ਼ੀ ਹੁੰਦੀ ਹੈ ਉਸੇ ਨੂੰ ਉਹੀ ਖਵਾ ਦੇਂਦਾ ਹੈ ।੩।
He feeds all as He pleases. ||3||
 
ਨਾਨਕ ਜਿਸ ਨੋ ਨਦਰਿ ਕਰੇਇ ॥
ਹੇ ਨਾਨਕ! ਜਿਸ ਮਨੁੱਖ ਉੱਤੇ ਕਰਤਾਰ ਮਿਹਰ ਦੀ ਨਿਗਾਹ ਕਰਦਾ ਹੈ,
O Nanak, when He casts His Glance of Grace,
 
ਅੰਮ੍ਰਿਤ ਨਾਮੁ ਆਪੇ ਦੇਇ ॥
ਉਸ ਨੂੰ ਆਪ ਹੀ ਉਹ ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਦੇਂਦਾ ਹੈ,
He Himself bestows His Ambrosial Naam.
 
ਬਿਖਿਆ ਕੀ ਬਾਸਨਾ ਮਨਹਿ ਕਰੇਇ ॥
(ਉਸ ਦੇ ਅੰਦਰੋਂ) ਮਾਇਆ ਦੀ ਲਾਲਸਾ ਰੋਕ ਦੇਂਦਾ ਹੈ ।
Thus, the desire for sin and corruption is ended.
 
ਅਪਣਾ ਭਾਣਾ ਆਪਿ ਕਰੇਇ ॥੪॥੧॥
ਹੇ ਭਾਈ! ਆਪਣੀ ਰਜ਼ਾ ਪਰਮਾਤਮਾ ਆਪ (ਹੀ) ਕਰਦਾ ਹੈ ।੪।੧।
The Lord Himself carries out His Own Will. ||4||1||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by