ਸਾਰੰਗ ਮਹਲਾ ੫ ਚਉਪਦੇ ਘਰੁ ੧
Saarang, Fifth Mehl, Chau-Padas, First House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸਤਿਗੁਰ ਮੂਰਤਿ ਕਉ ਬਲਿ ਜਾਉ ॥
ਹੇ ਭਾਈ! ਮੈਂ (ਤਾਂ ਆਪਣੇ) ਗੁਰੂ ਤੋਂ ਕੁਰਬਾਨ ਜਾਂਦਾ ਹਾਂ ।
I am a sacrifice to the Image of the True Guru.
 
ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਂਉ ॥੧॥ ਰਹਾਉ ॥
ਜਿਵੇਂ ਪਪੀਹੇ ਨੂੰ (ਸ੍ਵਾਂਤੀ ਨਛੱਤ੍ਰ ਦੀ ਵਰਖਾ ਦੇ) ਪਾਣੀ ਦੀ ਪਿਆਸ ਹੁੰਦੀ ਹੈ, (ਤਿਵੇਂ ਮੇਰੇ) ਅੰਦਰ ਇਹ ਤਾਂਘ ਰਹਿੰਦੀ ਹੈ ਕਿ ਮੈਂ (ਗੁਰੂ ਦੀ ਰਾਹੀਂ) ਕਦੋਂ ਉਸ ਹਰੀ ਦਾ ਦਰਸਨ ਕਰਾਂਗਾ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ।੧।ਰਹਾਉ।
My inner being is filled with a great thirst, like that of the song-bird for water. When shall I find the Fruitful Vision of His Darshan? ||1||Pause||
 
ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥
ਹੇ ਪ੍ਰਭੂ! ਤੂੰ ਨਿਖਸਮਿਆਂ ਦਾ ਖਸਮ ਹੈਂ, ਤੂੰ ਸਭ ਜੀਵਾਂ ਦੀ ਪਾਲਣਾ ਕਰਨ ਵਾਲਾ ਹੈਂ । ਹੇ ਹਰੀ! ਤੇਰਾ ਨਾਮ ਹੀ ਹੈ ‘ਭਗਤਿ ਵਛਲੁ’ (ਭਗਤੀ ਨੂੰ ਪਿਆਰ ਕਰਨ ਵਾਲਾ) ।
He is the Master of the masterless, the Cherisher of all. He is the Lover of the devotees of His Name.
 
ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥
ਹੇ ਪ੍ਰਭੂ! ਜਿਸ ਮਨੁੱਖ ਦੀ ਹੋਰ ਕੋਈ ਪ੍ਰਾਣੀ ਰੱਖਿਆ ਨਹੀਂ ਕਰ ਸਕਦਾ, ਤੂੰ (ਆਪ) ਉਸ ਨੂੰ (ਆਪਣਾ) ਆਸਰਾ ਦੇਂਦਾ ਹੈਂ ।੧।
That mortal, whom no one can protect - You bless him with Your Support, O Lord. ||1||
 
ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥
ਹੇ ਪ੍ਰਭੂ! ਜਿਨ੍ਹਾਂ ਦਾ ਹੋਰ ਕੋਈ ਸਹਾਰਾ ਨਹੀਂ ਹੁੰਦਾ, ਤੂੰ ਉਹਨਾਂ ਦਾ ਸਹਾਰਾ ਬਣਦਾ ਹੈਂ, ਮੰਦੀ ਭੈੜੀ ਹਾਲਤ ਵਾਲਿਆਂ ਦੀ ਤੂੰ ਚੰਗੀ ਹਾਲਤ ਬਣਾਂਦਾ ਹੈਂ, ਜਿਨ੍ਹਾਂ ਨੂੰ ਕਿਤੇ ਢੋਈ ਨਹੀਂ ਮਿਲਦੀ, ਤੂੰ ਉਹਨਾਂ ਦਾ ਆਸਰਾ ਹੈਂ ।
Support of the unsupported, Saving Grace of the unsaved, Home of the homeless.
 
ਦਹ ਦਿਸ ਜਾਂਉ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥
ਹੇ ਪ੍ਰਭੂ! ਦਸੀਂ ਹੀ ਪਾਸੀਂ ਜਿਧਰ ਮੈਂ ਜਾਂਦਾ ਹਾਂ, ਉਥੇ ਹੀ ਤੂੰ (ਮੇਰੇ) ਨਾਲ ਹੀ ਦਿੱਸਦਾ ਹੈਂ, (ਤੇਰੀ ਮਿਹਰ ਨਾਲ) ਮੈਂ ਤੇਰੀ ਸਿਫ਼ਤਿ-ਸਾਲਾਹ ਦੀ ਕਾਰ ਕਮਾਂਦਾ ਹਾਂ ।੨।
Wherever I go in the ten directions, You are there with me. The only thing I do is sing the Kirtan of Your Praises. ||2||
 
ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥
ਹੇ ਪ੍ਰਭੂ! ਤੈਂ ਇੱਕ ਤੋਂ ਲੱਖਾਂ ਬ੍ਰਹਮੰਡ ਬਣਦੇ ਹਨ, ਤੇ, ਲੱਖਾਂ ਬ੍ਰਹਮੰਡਾਂ ਤੋਂ (ਫਿਰ) ਤੂੰ ਇਕ ਆਪ ਹੀ ਆਪ ਬਣ ਜਾਂਦਾ ਹੈਂ । ਮੈਂ ਦੱਸ ਨਹੀਂ ਸਕਦਾ ਕਿ ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ ।
From Your Oneness, You become tens of thousands, and from tens of thousands, You become One. I cannot describe Your state and extent.
 
ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥
ਹੇ ਪ੍ਰਭੂ! ਤੂੰ ਬੇਅੰਤ ਹੈਂ, ਤੇਰੀ ਹਸਤੀ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ । ਇਹ ਸਾਰਾ ਜਗਤ ਮੈਂ ਤਾਂ ਤੇਰਾ ਹੀ ਰਚਿਆ ਤਮਾਸ਼ਾ ਵੇਖਦਾ ਹਾਂ ।੩।
You are Infinite - Your value cannot be appraised. Everything I see is Your play. ||3||
 
ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥
(ਹੇ ਪ੍ਰਭੂ! ਤੇਰੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਸੰਤ ਜਨਾਂ ਦਾ ਸੰਗ ਕਰਦਾ ਹਾਂ, ਮੈਂ ਸੰਤ ਜਨਾਂ ਨਾਲ (ਤੇਰੇ ਗੁਣਾਂ ਦਾ) ਵਿਚਾਰ-ਵਟਾਂਦਰਾ ਕਰਦਾ ਰਹਿੰਦਾ ਹਾਂ, ਤੇਰੇ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਤੇਰੇ ਚਰਨਾਂ ਵਿਚ ਸੁਰਤਿ ਜੋੜਦਾ ਹਾਂ ।
I speak with the Company of the Holy; I am in love with the Holy people of the Lord.
 
ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥
ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਤੇਰਾ ਮਿਲਾਪ ਹੁੰਦਾ ਹੈ । ਹੇ ਹਰੀ! (ਮੇਰੇ) ਮਨ ਵਿਚ (ਬੜੀ) ਤਾਂਘ ਹੈ, (ਮੈਨੂੰ) ਆਪਣਾ ਦਰਸਨ ਦੇਹ ।੪।੧।
Servant Nanak has found the Lord through the Guru's Teachings; please bless me with Your Blessed Vision; O Lord, my mind yearns for it. ||4||1||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by