ਮਲਾਰ ਮਹਲਾ ੧ ਘਰੁ ੨
Malaar, First Mehl, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਪਵਣੈ ਪਾਣੀ ਜਾਣੈ ਜਾਤਿ ॥
ਜੋ ਹਵਾ ਪਾਣੀ ਆਦਿਕ ਤੱਤਾਂ ਦੇ ਮੂਲ ਹਰੀ ਨੂੰ ਜਾਣ ਲਏ (ਭਾਵ, ਜੋ ਇਹ ਸਮਝੇ ਕਿ ਸਾਰੇ ਤੱਤਾਂ ਦਾ ਬਣਾਣ ਵਾਲਾ ਪਰਮਾਤਮਾ ਆਪ ਹੈ, ਤੇ ਉਸ ਨਾਲ ਡੂੰਘੀ ਸਾਂਝ ਪਾ ਲਏ),
Know that the creation was formed through air and water;
 
ਕਾਇਆਂ ਅਗਨਿ ਕਰੇ ਨਿਭਰਾਂਤਿ ॥
ਜੋ ਆਪਣੇ ਸਰੀਰ ਦੀ ਤ੍ਰਿਸ਼ਨਾ-ਅੱਗ ਨੂੰ ਸ਼ਾਂਤ ਕਰ ਲਏ,
have no doubt that the body was made through fire.
 
ਜੰਮਹਿ ਜੀਅ ਜਾਣੈ ਜੇ ਥਾਉ ॥
ਜੋ ਉਸ ਅਸਲੇ ਨਾਲ ਜਾਣ-ਪਛਾਣ ਪਾਏ ਜਿਸ ਤੋਂ ਸਾਰੇ ਜੀਅ ਜੰਤ ਪੈਦਾ ਹੰੁਦੇ ਹਨ
And if you know where the soul comes from,
 
ਸੁਰਤਾ ਪੰਡਿਤੁ ਤਾ ਕਾ ਨਾਉ ॥੧॥
ਉਸ ਮਨੁੱਖ ਦਾ ਨਾਮ ਸਿਆਣਾ ਪੰਡਿਤ (ਰੱਖਿਆ ਜਾ ਸਕਦਾ) ਹੈ,
you shall be known as a wise religious scholar. ||1||
 
ਗੁਣ ਗੋਬਿੰਦ ਨ ਜਾਣੀਅਹਿ ਮਾਇ ॥
ਹੇ ਮਾਂ! ਗੋਬਿੰਦ ਦੇ ਗੁਣ (ਪੂਰੇ ਤੌਰ ਤੇ) ਜਾਣੇ ਨਹੀਂ ਜਾ ਸਕਦੇ,
Who can know the Glorious Praises of the Lord of the Universe, O mother?
 
ਅਣਡੀਠਾ ਕਿਛੁ ਕਹਣੁ ਨ ਜਾਇ ॥
ਉਹ ਗੋੋਬਿੰਦ ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ, (ਇਸ ਵਾਸਤੇ ਉਸ ਦੇ ਸਹੀ ਸਰੂਪ ਬਾਬਤ) ਕੁਝ ਆਖਿਆ ਨਹੀਂ ਜਾ ਸਕਦਾ ।
Without seeing Him, we cannot say anything about Him.
 
ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ ॥
ਹੇ ਮਾਂ! ਕੀਹ ਆਖ ਕੇ ਉਸ ਦਾ ਸਰੂਪ ਬਿਆਨ ਕੀਤਾ ਜਾਏ? (ਜੇਹੜੇ ਮਨੁੱਖ ਆਪਣੇ ਆਪ ਨੂੰ ਵਿਦਵਾਨ ਸਮਝ ਕੇ ਉਸ ਪ੍ਰਭੂ ਦਾ ਅਸਲ ਸਰੂਪ ਬਿਆਨ ਕਰਨ ਦਾ ਜਤਨ ਕਰਦੇ ਹਨ, ਉਹ ਭੁੱਲ ਕਰਦੇ ਹਨ । ਇਸ ਉੱਦਮ ਵਿਚ ਕੋਈ ਸੋਭਾ ਨਹੀਂ) ।੧।ਰਹਾਉ।
How can anyone speak and describe Him, O mother? ||1||Pause||
 
ਊਪਰਿ ਦਰਿ ਅਸਮਾਨਿ ਪਇਆਲਿ ॥
ਉਤਾਹ ਹੇਠਾਂਹ ਅਸਮਾਨ ਵਿਚ ਪਾਤਾਲ ਵਿਚ (ਹਰ ਥਾਂ ਪਰਮਾਤਮਾ ਵਿਆਪਕ ਹੈ, ਫਿਰ ਭੀ ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।
He is high above the sky, and beneath the nether worlds.
 
ਕਿਉ ਕਰਿ ਕਹੀਐ ਦੇਹੁ ਵੀਚਾਰਿ ॥
ਹੇ ਭਾਈ! ਵਿਚਾਰ ਕਰ ਕੇ ਕੋਈ ਧਿਰ ਭੀ (ਜੇ ਦੇ ਸਕਦੇ ਹੋ ਤਾਂ) ਉੱਤਰ ਦੇਹੋ ਕਿ (ਉਸ ਪ੍ਰਭੂ ਬਾਰੇ) ਕਿਵੇਂ ਕੁਝ ਕਹਿਆ ਜਾ ਸਕਦਾ ਹੈ ।
How can I speak of Him? Let me understand.
 
ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥੨॥
ਪਰਮਾਤਮਾ ਦਾ ਸਰੂਪ ਬਿਆਨ ਕਰਨਾ ਤਾਂ ਅਸੰਭਵ ਹੈ, ਪਰ) ਜੇ ਕੋਈ ਮਨੁੱਖ ਵਿਖਾਵਾ ਛੱਡ ਕੇ ਆਪਣੇ ਹਿਰਦੇ ਵਿਚ ਉਸ ਦਾ ਨਾਮ ਜਪਦਾ ਰਹੇ, ਤਾਂ ਕੋਈ ਇਹੋ ਜਿਹਾ ਮਨੁੱਖ ਹੀ ਇਹ ਸਮਝ ਲੈਂਦਾ ਹੈ ਕਿ ਉਸ ਪਰਮਾਤਮਾ ਦਾ ਨਾਮ ਜਪਣ ਵਿਚ ਆਨੰਦ ਕਿਹੋ ਜਿਹਾ ਹੈ ।੨।
Who knows what sort of Name is chanted, in the heart, without the tongue? ||2||
 
ਕਥਨੀ ਬਦਨੀ ਰਹੈ ਨਿਭਰਾਂਤਿ ॥
ਜਿਸ ਮਨੁੱਖ ਉਤੇ ਪਰਮਾਤਮਾ ਦੀ ਬਖ਼ਸ਼ਸ਼ ਹੋਵੇ ਉਹ (ਚੁੰਚ-ਗਿਆਨਤਾ ਦੀਆਂ ਗੱਲਾਂ) ਕਹਿਣ ਬੋਲਣ ਵਲੋਂ ਰੁਕ ਜਾਂਦਾ ਹੈ
Undoubtedly, words fail me.
 
ਸੋ ਬੂਝੈ ਹੋਵੈ ਜਿਸੁ ਦਾਤਿ ॥
ਤੇ ਉਹ ਜਿਸ ਮਨੁੱਖ ਉਤੇ ਪਰਮਾਤਮਾ ਦੀ ਬਖ਼ਸ਼ਸ਼ ਹੋਵੇ ਸਮਝ ਲੈਂਦਾ ਹੈ (ਕਿ ਸਾਰੀ ਸ੍ਰਿਸ਼ਟੀ ਦਾ ਰਚਨਹਾਰ ਮੂਲ ਪ੍ਰਭੂ ਆਪ ਹੀ ਹੈ) ।
He alone understands, who is blessed.
 
ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥
(ਫਿਰ) ਉਹ ਦਿਨ ਰਾਤ (ਹਰ ਵੇਲੇ) ਆਪਣੇ ਅੰਤਰ-ਆਤਮੇ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ
Day and night, deep within, he remains lovingly attuned to the Lord.
 
ਸੋਈ ਪੁਰਖੁ ਜਿ ਸਚਿ ਸਮਾਇ ॥੩॥
(ਹੇ ਭਾਈ!) ਉਹੀ ਹੈ ਅਸਲ ਮਨੁੱਖ ਜੇਹੜਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩।
He is the true person, who is merged in the True Lord. ||3||
 
ਜਾਤਿ ਕੁਲੀਨੁ ਸੇਵਕੁ ਜੇ ਹੋਇ ॥
ਜੇ ਕੋਈ ਮਨੁੱਖ ਉੱਚੀ ਜਾਤਿ ਦਾ ਜਾਂ ਉੱਚੀ ਕੁਲ ਦਾ ਹੋ ਕੇ (ਜਾਤਿ ਕੁਲ ਦਾ ਅਹੰਕਾਰ ਛੱਡ ਕੇ) ਪਰਮਾਤਮਾ ਦਾ ਭਗਤ ਬਣ ਜਾਏ,
If someone of high social standing becomes a selfless servant,
 
ਤਾ ਕਾ ਕਹਣਾ ਕਹਹੁ ਨ ਕੋਇ ॥
ਉਸ ਦਾ ਤਾਂ ਕਹਿਣਾ ਹੀ ਕੀਹ ਹੋਇਆ? (ਭਾਵ, ਉਸ ਦੀ ਪੂਰੀ ਸਿਫ਼ਤਿ ਕੀਤੀ ਹੀ ਨਹੀਂ ਜਾ ਸਕਦੀ) ।
then his praises cannot even be expressed.
 
ਵਿਚਿ ਸਨਾਤੀਂ ਸੇਵਕੁ ਹੋਇ ॥
(ਪਰ) ਨੀਵੀਂ ਜਾਤਿ ਵਿਚੋਂ ਭੀ ਜੰਮ ਕੇ ਜੇ ਕੋਈ ਪ੍ਰਭੂ ਦਾ ਭਗਤ ਬਣਦਾ ਹੈ,
And if someone from a low social class becomes a selfless servant,
 
ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥
ਹੇ ਨਾਨਕ! (ਆਖ—) ਤਾਂ (ਬੇਸ਼ੱਕ) ਉਹ ਮੇਰੀ ਚਮੜੀ ਦੀਆਂ ਜੁੱਤੀਆਂ ਬਣਾ ਕੇ ਪਹਿਨ ਲਏ ।੪।੧।੬।
O Nanak, he shall wear shoes of honor. ||4||1||6||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by