ਗਉੜੀ ਮਹਲਾ ੧ ॥
Gauree, First Mehl:
 
ਜਾਤੋ ਜਾਇ ਕਹਾ ਤੇ ਆਵੈ ॥
(ਪਰ) ਇਹ ਕਿਵੇਂ ਸਮਝ ਆਵੇ ਕਿ (ਇਹ ਵਾਸਨਾ) ਕਿਥੋਂ ਆਉਂਦੀ ਹੈ,
How can we know where we came from?
 
ਕਹ ਉਪਜੈ ਕਹ ਜਾਇ ਸਮਾਵੈ ॥
(ਵਾਸਨਾ) ਕਿਥੋਂ ਪੈਦਾ ਹੁੰਦੀ ਹੈ, ਕਿਥੇ ਜਾ ਕੇ ਮੁੱਕ ਜਾਂਦੀ ਹੈ ?
Where did we originate, and where will we go and merge?
 
ਕਿਉ ਬਾਧਿਓ ਕਿਉ ਮੁਕਤੀ ਪਾਵੈ ॥
ਮਨੁੱਖ ਕਿਵੇਂ ਇਸ ਵਾਸਨਾ ਵਿਚ ਬੱਝ ਜਾਂਦਾ ਹੈ ? ਕਿਵੇਂ ਇਸ ਤੋਂ ਖ਼ਲਾਸੀ ਹਾਸਲ ਕਰਦਾ ਹੈ ?
How are we bound, and how do we obtain liberation?
 
ਕਿਉ ਅਬਿਨਾਸੀ ਸਹਜਿ ਸਮਾਵੈ ॥੧॥
(ਖ਼ਲਾਸੀ ਪਾ ਕੇ) ਕਿਵੇਂ ਅਟੱਲ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ? ।੧।
How do we merge with intuitive ease into the Eternal, Imperishable Lord? ||1||
 
ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਅੰਮ੍ਰਿਤ ਵੱਸਦਾ ਹੈ, ਜੋ ਮਨੁੱਖ ਮੂੰਹੋਂ ਪ੍ਰਭੂ ਦਾ ਨਾਮ ਉਚਾਰਦਾ ਹੈ,
With the Naam in the heart and the Ambrosial Naam on our lips,
 
ਨਰਹਰ ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥
ਉਹ ਪ੍ਰਭੂ ਦਾ ਨਾਮ ਲੈ ਕੇ ਪ੍ਰਭੂ ਵਾਂਗ ਕਾਮਨਾ-ਰਹਿਤ (ਵਾਸਨਾ-ਰਹਿਤ) ਹੋ ਜਾਂਦਾ ਹੈ ।੧।ਰਹਾਉ।
through the Name of the Lord, we rise above desire, like the Lord. ||1||Pause||
 
ਸਹਜੇ ਆਵੈ ਸਹਜੇ ਜਾਇ ॥
(ਗੁਰੂ ਦੇ ਸਨਮੁਖ ਹੋਇਆਂ ਇਹ ਸਮਝ ਆਉਂਦੀ ਹੈ ਕਿ) ਵਾਸਨਾ ਕੁਦਰਤੀ ਨਿਯਮ ਅਨੁਸਾਰ ਪੈਦਾ ਹੋ ਜਾਂਦੀ ਹੈ ।
With intuitive ease we come, and with intuitive ease we depart.
 
ਮਨ ਤੇ ਉਪਜੈ ਮਨ ਮਾਹਿ ਸਮਾਇ ॥
ਕੁਦਰਤੀ ਨਿਯਮ ਅਨੁਸਾਰ ਹੀ ਮੁੱਕ ਜਾਂਦੀ ਹੈ (ਮਨਮੁਖਤਾ ਦੀ ਹਾਲਤ ਵਿਚ) ਮਨ ਤੋਂ ਪੈਦਾ ਹੁੰਦੀ ਹੈ (ਗੁਰੂ ਦੇ ਸਨਮੁਖ ਹੋਇਆਂ) ਮਨ ਵਿਚ ਹੀ ਖ਼ਤਮ ਹੋ ਜਾਂਦੀ ਹੈ ।
From the mind we originate, and into the mind we are absorbed.
 
ਗੁਰਮੁਖਿ ਮੁਕਤੋ ਬੰਧੁ ਨ ਪਾਇ ॥
ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਵਾਸਨਾ ਤੋਂ ਬਚਿਆ ਰਹਿੰਦਾ ਹੈ, ਵਾਸਨਾ (ਉਸ ਦੇ ਰਾਹ ਵਿਚ) ਬੰਨ੍ਹ ਨਹੀਂ ਮਾਰ ਸਕਦੀ ।
As Gurmukh, we are liberated, and are not bound.
 
ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥
ਗੁਰੂ ਦੇ ਸ਼ਬਦ ਨੂੰ ਵਿਚਾਰ ਕੇ ਉਹ ਮਨੁੱਖ ਪ੍ਰਭੂ ਦੇ ਨਾਮ ਦੀ ਰਾਹੀਂ ਵਾਸਨਾ (ਦੇ ਜਾਲ) ਵਿਚੋਂ ਬਚ ਜਾਂਦਾ ਹੈ ।੨।
Contemplating the Word of the Shabad, we are emancipated through the Name of the Lord. ||2||
 
ਤਰਵਰ ਪੰਖੀ ਬਹੁ ਨਿਸਿ ਬਾਸੁ ॥
(ਜਿਵੇਂ) ਰਾਤ ਵੇਲੇ ਅਨੇਕਾਂ ਪੰਛੀ ਰੁੱਖਾਂ ਉੱਤੇ ਵਸੇਰਾ ਕਰ ਲੈਂਦੇ ਹਨ (ਤਿਵੇਂ ਜੀਵ ਜਗਤ ਵਿਚ ਰੈਣ-ਬਸੇਰੇ ਲਈ ਆਉਂਦੇ ਹਨ),
At night, lots of birds settle on the tree.
 
ਸੁਖ ਦੁਖੀਆ ਮਨਿ ਮੋਹ ਵਿਣਾਸੁ ॥
ਕੋਈ ਸੁਖੀ ਹਨ ਕੋਈ ਦੁਖੀ ਹਨ, ਕਈਆਂ ਦੇ ਮਨ ਵਿਚ ਮਾਇਆ ਦਾ ਮੋਹ ਬਣ ਜਾਂਦਾ ਹੈ, ਤੇ ਉਹ ਆਤਮਕ ਮੌਤ ਸਹੇੜ ਲੈਂਦੇ ਹਨ ।
Some are happy, and some are sad. Caught in the desires of the mind, they perish.
 
ਸਾਝ ਬਿਹਾਗ ਤਕਹਿ ਆਗਾਸੁ ॥
ਪੰਛੀ ਸ਼ਾਮ ਵੇਲੇ ਰੁੱਖਾਂ ਤੇ ਆ ਟਿਕਦੇ ਹਨ, ਸਵੇਰੇ ਅਕਾਸ਼ ਨੂੰ ਤੱਕਦੇ ਹਨ (ਚਾਨਣ ਵੇਖ ਕੇ) ਦਸੀਂ ਪਾਸੀਂ ਉੱਡ ਜਾਂਦੇ ਹਨ,
And when the life-night comes to its end, then they look to the sky.
 
ਦਹ ਦਿਸਿ ਧਾਵਹਿ ਕਰਮਿ ਲਿਖਿਆਸੁ ॥੩॥
ਤਿਵੇਂ ਜੀਵ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਦਸੀਂ ਪਾਸੀਂ ਭਟਕਦੇ ਫਿਰਦੇ ਹਨ ।੩।
They fly away in all ten directions, according to their pre-ordained destiny. ||3||
 
ਨਾਮ ਸੰਜੋਗੀ ਗੋਇਲਿ ਥਾਟੁ ॥
ਜਿਵੇਂ ਔੜ ਲੱਗਣ ਤੇ ਲੋਕ ਦਰਿਆਵਾਂ ਕੰਢੇ ਹਰਿਆਵਲੇ ਥਾਂ ਵਿਚ ਚਾਰ ਦਿਨਾਂ ਦਾ ਟਿਕਾਣਾ ਬਣਾ ਲੈਂਦੇ ਹਨ, ਤਿਵੇਂ ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਵਾਲੇ ਬੰਦੇ ਜਗਤ ਵਿਚ ਚੰਦ-ਰੋਜ਼ਾ ਟਿਕਾਣਾ ਸਮਝਦੇ ਹਨ ।
Those who are committed to the Naam, see the world as merely a temporary pasture.
 
ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥
ਉਹਨਾਂ ਦੇ ਅੰਦਰੋਂ ਕਾਮ ਕ੍ਰੋਧ ਆਦਿਕ ਦਾ ਵਿਹੁਲਾ ਮਟਕਾ ਭੱਜ ਜਾਂਦਾ ਹੈ (ਭਾਵ, ਉਹਨਾਂ ਦੇ ਅੰਦਰ ਕਾਮਾਦਿਕ ਵਿਕਾਰ ਜ਼ੋਰ ਨਹੀਂ ਪਾਂਦੇ) ।
Sexual desire and anger are broken, like a jar of poison.
 
ਬਿਨੁ ਵਖਰ ਸੂਨੋ ਘਰੁ ਹਾਟੁ ॥
ਜੋ ਮਨੁੱਖ ਨਾਮ-ਵੱਖਰ ਤੋਂ ਵਾਂਜੇ ਰਹਿੰਦੇ ਹਨ ਉਹਨਾਂ ਦਾ ਹਿਰਦਾ-ਹੱਟ ਸੱਖਣਾ ਹੁੰਦਾ ਹੈ (ਉਹਨਾਂ ਦੇ ਸੰੁਞੇ ਹਿਰਦੇ-ਘਰ ਨੂੰ, ਮਾਨੋ, ਜੰਦਰੇ ਵੱਜੇ ਰਹਿੰਦੇ ਹਨ) ।
Without the merchandise of the Name, the house of the body and the store of the mind are empty.
 
ਗੁਰ ਮਿਲਿ ਖੋਲੇ ਬਜਰ ਕਪਾਟ ॥੪॥
ਗੁਰੂ ਨੂੰ ਮਿਲ ਕੇ ਉਹ ਕਰੜੇ ਕਵਾੜ ਖੁਲ੍ਹ ਜਾਂਦੇ ਹਨ ।੪।
Meeting the Guru, the hard and heavy doors are opened. ||4||
 
ਸਾਧੁ ਮਿਲੈ ਪੂਰਬ ਸੰਜੋਗ ॥
ਜਿਨ੍ਹਾਂ ਮਨੁੱਖਾਂ ਨੂੰ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਉੱਘੜਨ ਤੇ ਗੁਰੂ ਮਿਲਦਾ ਹੈ,
One meets the Holy Saint only through perfect destiny.
 
ਸਚਿ ਰਹਸੇ ਪੂਰੇ ਹਰਿ ਲੋਗ ॥
ਉਹ ਪੂਰੇ ਪੁਰਸ਼ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਖਿੜੇ ਰਹਿੰਦੇ ਹਨ ।
The Lord's perfect people rejoice in the Truth.
 
ਮਨੁ ਤਨੁ ਦੇ ਲੈ ਸਹਜਿ ਸੁਭਾਇ ॥
ਜੋ ਮਨੁੱਖ ਮਨ ਗੁਰੂ ਦੇ ਹਵਾਲੇ ਕਰ ਕੇ ਸਰੀਰ ਗੁਰੂ ਦੇ ਹਵਾਲੇ ਕਰ ਕੇ ਅਡੋਲਤਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ (ਨਾਮ ਦੀ ਦਾਤਿ ਗੁਰੂ ਤੋਂ) ਲੈਂਦੇ ਹਨ,
Surrendering their minds and bodies, they find the Lord with intuitive ease.
 
ਨਾਨਕ ਤਿਨ ਕੈ ਲਾਗਉ ਪਾਇ ॥੫॥੬॥
ਹੇ ਨਾਨਕ ! (ਆਖ—) ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ ।੫।੬।
Nanak falls at their feet. ||5||6||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by