ਮਲਾਰ ਮਹਲਾ ੪ ॥
Malaar, Fourth Mehl:
 
ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥
ਹੇ ਭਾਈ! ਪਰਮਾਤਮਾ ਅਪਹੁੰਚ ਹੈ, ਪਰਮਾਤਮਾ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਨਾਮ (ਮਨੁੱਖ ਦੇ ਜੀਵਨ ਨੂੰ) ਉੱਚਾ (ਕਰਨ ਵਾਲਾ) ਹੈ ।
The Name of the Lord is inaccessible, unfathomable, exalted and sublime. It is chanted by the Lord's Grace.
 
ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥
ਜਿਸ ਮਨੁੱਖ ਨੇ) ਗੁਰੂ ਦੀ ਕਿਰਪਾ ਨਾਲ (ਇਹ ਨਾਮ) ਜਪਿਆ ਹੈ, (ਜਿਸ ਮਨੁੱਖ ਨੇ) ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, ਉਹ ਗੁਰੂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹੈ ।੧।
By great good fortune, I have found the True Congregation, and in the Company of the Holy, I am carried across. ||1||
 
ਮੇਰੈ ਮਨਿ ਅਨਦਿਨੁ ਅਨਦੁ ਭਇਆ ॥
ਹੇ ਭਾਈ! (ਜਦੋਂ ਤੋਂ) ਗੁਰੂ ਦੀ ਕਿਰਪਾ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਰਿਹਾ ਹਾਂ, ਮੇਰੇ ਮਨ ਦਾ ਹਰੇਕ ਭਰਮ ਅਤੇ ਡਰ ਦੂਰ ਹੋ ਗਿਆ ਹੈ ।
My mind is in ecstasy, night and day.
 
ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥
ਹੁਣ) ਮੇਰੇ ਮਨ ਵਿਚ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
By Guru's Grace, I chant the Name of the Lord. Doubt and fear are gone from my mind. ||1||Pause||
 
ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦਾ ਦਰਸਨ ਕਰ ਕੇ ਆਤਮਕ ਆਨੰਦ ਮਿਲਦਾ ਹੈ,
Those who chant and meditate on the Lord - O Lord, in Your Mercy, please unite me with them.
 
ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥
ਹਰੇਕ ਦੁੱਖ ਦੂਰ ਹੋ ਜਾਂਦਾ ਹੈ, ਹਉਮੈ ਦਾ ਰੋਗ ਮਿਟ ਜਾਂਦਾ ਹੈ । ਹੇ ਹਰੀ! ਮਿਹਰ ਕਰ ਕੇ (ਮੈਨੂੰ ਭੀ) ਉਹਨਾਂ ਦੀ ਸੰਗਤਿ ਮਿਲਾ ।੨।
Gazing upon them, I am at peace; the pain and disease of egotism are gone. ||2||
 
ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥
ਹੇ ਭਾਈ! ਜਿਹੜੇ ਮਨੁੱਖ ਹਰ ਵੇਲੇ (ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਜਪਦੇ ਹਨ, ਉਹਨਾਂ ਦੀ ਸਾਰੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ
Those who meditate on the Naam, the Name of the Lord in their hearts - their lives become totally fruitful.
 
ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥
ਉਹ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਉਹ ਸਾਰੀ ਸ੍ਰਿਸ਼ਟੀ ਨੂੰ (ਭੀ) ਪਾਰ ਲੰਘਾ ਲੈਂਦੇ ਹਨ, (ਉਹਨਾਂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦਾ) ਸਾਰਾ ਖ਼ਾਨਦਾਨ ਭੀ ਪਾਰ ਲੰਘ ਜਾਂਦਾ ਹੈ ।੩।
They themselves swim across, and carry the world across with them. Their ancestors and family cross over as well. ||3||
 
ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥
ਹੇ ਪ੍ਰਭੂ! ਤੂੰ ਆਪ ਹੀ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹੈ, ਤੂੰ ਆਪ ਹੀ ਇਸ ਨੂੰ ਆਪਣੇ ਵੱਸ ਵਿਚ ਰੱਖਿਆ ਹੈ (ਤੇ ਇਸ ਨੂੰ ਡੁੱਬਣੋਂ ਬਚਾਂਦਾ ਹੈਂ) ।
You Yourself created the whole world, and You Yourself keep it under Your control.
 
ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥੪॥੬॥
ਹੇ ਨਾਨਕ! (ਆਖ—ਹੇ ਭਾਈ!) ਪ੍ਰਭੂ ਨੇ ਜਿਸ ਸੇਵਕ ਉਤੇ ਮਿਹਰ ਕੀਤੀ, ਉਸ ਨੂੰ ਆਤਮਕ ਮੌਤ ਲਿਆਉਣ ਵਾਲੇ (ਮਾਇਆ ਦੇ ਮੋਹ ਦੇ) ਜ਼ਹਰ-ਸਮੁੰਦਰ ਵਿਚ ਡੁੱਬਦੇ ਨੂੰ ਬਾਹਰ ਕੱਢ ਲਿਆ ।੪।੬।
God has showered His Mercy on servant Nanak; He has lifted him up, and rescued him from the ocean of poison. ||4||6||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by