ਗਉੜੀ ਬੈਰਾਗਣਿ ਮਹਲਾ ੧ ॥
Gauree Bairaagan, First Mehl:
 
ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥
(ਹਰਣੀ ਜੰਗਲ ਵਿਚ ਘਾਹ-ਬੂਟ ਚੁਣ ਕੇ ਖਾਂਦੀ ਹੈ ਤੇ ਮੌਜ ਵਿਚ ਚੰੁਗੀਆਂ ਮਾਰਦੀ ਹੈ (ਹੇ ਪ੍ਰਭੂ ! ਤੇਰਾ ਨਾਮ ਮੇਰੀ ਜਿੰਦ ਲਈ ਖ਼ੁਰਾਕ ਬਣੇ, ਜਿਵੇਂ ਹਰਣੀ ਲਈ ਕੰਦ-ਮੂਲ ਹੈ । ਮੈਂ ਤੇਰੇ ਨਾਮ-ਰਸ ਨੂੰ ਪ੍ਰੀਤ ਨਾਲ ਖਾਵਾਂ, ਮੈਂ ਸੰਸਾਰ-ਬਨ ਵਿਚ ਬੇ-ਮੁਥਾਜ ਹੋ ਕੇ ਵਿਚਰਾਂ ਜਿਵੇਂ ਹਰਣੀ ਜੰਗਲ ਵਿਚ ।
What if I were to become a deer, and live in the forest, picking and eating fruits and roots
 
ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥
ਜੇ ਗੁਰੂ ਦੀ ਕ੍ਰਿਪਾ ਨਾਲ ਮੇਰਾ ਖਸਮ-ਪ੍ਰਭੂ ਮੈਨੂੰ ਮਿਲ ਪਏ, ਤਾਂ ਮੈਂ ਮੁੜ ਮੁੜ ਉਸ ਤੋਂ ਸਦਕੇ ਕੁਰਬਾਨ ਜਾਵਾਂ ।੧।
- by Guru's Grace, I am a sacrifice to my Master. Again and again, I am a sacrifice, a sacrifice. ||1||
 
ਮੈ ਬਨਜਾਰਨਿ ਰਾਮ ਕੀ ॥
(ਹੇ ਪ੍ਰਭੂ ! ਜੇ ਤੇਰੀ ਮਿਹਰ ਹੋਵੇ ਤਾਂ) ਮੈਂ ਤੇਰੇ ਨਾਮ ਦੀ ਵਣਜਾਰਨ ਬਣ ਜਾਵਾਂ
I am the shop-keeper of the Lord.
 
ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥
ਤੇਰਾ ਨਾਮ ਮੇਰਾ ਸੌਦਾ ਬਣੇ, ਤੇਰੇ ਨਾਮ ਨੂੰ ਵਿਹਾਝਾਂ ।੧।ਰਹਾਉ।
Your Name is my merchandise and trade. ||1||Pause||
 
ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥
(ਕੋਇਲ ਦੀ ਅੰਬ ਨਾਲ ਪ੍ਰੀਤਿ ਪ੍ਰਸਿੱਧ ਹੈ । ਅੰਬ ਉਤੇ ਬੈਠ ਕੇ ਕੋਇਲ ਮਿੱਠੀ ਮਸਤ ਸੁਰ ਵਿਚ ਕੂਕਦੀ ਹੈ । ਜੇ ਮੇਰੀ ਪ੍ਰੀਤਿ ਪ੍ਰਭੂ ਨਾਮ ਉਹੋ ਜੇਹੀ ਹੋ ਜਾਏ ਜੈਸੀ ਕੋਇਲ ਦੀ ਅੰਬ ਨਾਲ ਹੈ ਤਾਂ) ਮੈਂ ਕੋਇਲ ਬਣਾਂ, ਅੰਬ ਉਤੇ ਬੈਠਾਂ (ਭਾਵ ਪ੍ਰਭੂ-ਨਾਮ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾਵਾਂ) ਤੇ ਮਸਤ ਅਡੋਲ ਹਾਲਤ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਵਿਚਾਰ ਕਰਾਂ (ਸ਼ਬਦ ਵਿਚ ਚਿੱਤ ਜੋੜਾਂ) ।
If I were to become a cuckoo, living in a mango tree, I would still contemplate the Word of the Shabad.
 
ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥
ਮਸਤ ਅਡੋਲ ਅਵਸਥਾ ਵਿਚ ਟਿਕਿਆਂ, ਪ੍ਰੇਮ ਵਿਚ ਜੁੜਿਆਂ ਹੀ ਪਿਆਰਾ ਦਰਸ਼ਨੀ ਸੋਹਣਾ ਬੇਅੰਤ ਪ੍ਰਭੂ-ਪਤੀ ਮਿਲਦਾ ਹੈ ।੨।
I would still meet my Lord and Master, with intuitive ease; the Darshan, the Blessed Vision of His Form, is incomparably beautiful. ||2||
 
ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥
(ਮੱਛੀ ਪਾਣੀ ਤੋਂ ਬਿਨਾ ਨਹੀਂ ਜਿਊ ਸਕਦੀ । ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਮੱਛੀ ਬਣਾਂ, ਸਦਾ ਉਸ ਜਲ-ਪ੍ਰਭੂ ਵਿਚ ਟਿਕੀ ਰਹਾਂ ਜੋ ਸਾਰੇ ਜੀਵ-ਜੰਤਾਂ ਦੀ ਸੰਭਾਲ ਕਰਦਾ ਹੈ ।
If I were to become a fish, living in the water, I would still remember the Lord, who watches over all beings and creatures.
 
ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥
ਪਿਆਰਾ ਪ੍ਰਭੂ-ਪਤੀ (ਇਸ ਸੰਸਾਰ-ਸਮੰੁਦਰ ਦੇ ਅਸਗਾਹ ਜਲ ਦੇ) ਉਰਲੇ ਪਾਰਲੇ ਪਾਸੇ (ਹਰ ਥਾਂ) ਵੱਸਦਾ ਹੈ (ਜਿਵੇਂ ਮੱਛੀ ਆਪਣੇ ਬਾਜ਼ੂ ਖਿਲਾਰ ਕੇ ਪਾਣੀ ਵਿਚ ਤਾਰੀਆਂ ਲਾਂਦੀ ਹੈ) ਮੈਂ (ਭੀ) ਆਪਣੀਆਂ ਬਾਹਾਂ ਖਿਲਾਰ ਕੇ (ਭਾਵ, ਨਿਸੰਗ ਹੋ ਕੇ) ਉਸ ਨੂੰ ਮਿਲਾਂਗੀ ।੩।
My Husband Lord dwells on this shore, and on the shore beyond; I would still meet Him, and hug Him close in my embrace. ||3||
 
ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥
(ਸਪਣੀ ਬੀਨ ਉੱਤੇ ਮਸਤ ਹੰੁਦੀ ਹੈ । ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਸਪਣੀ ਬਣਾਂ, ਧਰਤੀ ਵਿਚ ਵੱਸਾਂ (ਭਾਵ, ਸਭ ਦੀ ਚਰਨ-ਧੂੜ ਹੋਵਾਂ, ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ) ਗੁਰ-ਸ਼ਬਦ ਵੱਸੇ (ਜਿਵੇਂ ਬੀਨ ਵਿਚ ਮਸਤ ਹੋ ਕੇ ਸਪਣੀ ਨੂੰ ਵੈਰੀ ਦੀ ਸੁੱਧ-ਬੁੱਧ ਭੁਲ ਜਾਂਦੀ ਹੈ) ਮੇਰਾ ਭੀ (ਦੁਨੀਆ ਵਾਲਾ ਸਾਰਾ) ਡਰ-ਭਉ ਦੂਰ ਹੋ ਜਾਏ ।
If I were to become a snake, living in the ground, the Shabad would still dwell in my mind, and my fears would be dispelled.
 
ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥
ਹੇ ਨਾਨਕ ! ਜਿਨ੍ਹਾਂ ਜੀਵ-ਇਸਤ੍ਰੀਆਂ ਦੀ ਜੋਤਿ (ਸੁਰਤਿ) ਸਦਾ ਜੋਤਿ-ਰੂਪ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬੜੀਆਂ ਭਾਗਾਂ ਵਾਲੀਆਂ ਹਨ ।੪।੨।੧੯।
O Nanak, they are forever the happy soul-brides, whose light merges into His Light. ||4||2||19||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by