ਕਾਨੜਾ ਮਹਲਾ ੪ ॥
Kaanraa, Fourth Mehl:
 
ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥
ਹੇ ਭਾਈ! (ਜਿਸ ਮਨੱੁਖ ਉੱਤੇ) ਜਗਤ ਦੇ ਮਾਲਕ ਹਰੀ ਨੇ ਮਿਹਰ ਕੀਤੀ (ਉਸਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਪ੍ਰਭੂ ਦਾ ਨਾਮ ਜਪਿਆ,
O my mind, chant the Name of the Lord, through the Guru's Word.
 
ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥
ਤੇ, ਉਸ ਦੇ ਅੰਦਰੋਂ) ਖੋਟੀ ਬੁੱਧੀ ਦੂਰ ਹੋ ਗਈ, ਮਾਇਆ ਦਾ ਮੋਹ ਮੁੱਕ ਗਿਆ, (ਮਾਇਆ ਵਾਲੀ) ਸਾਰੀ ਝਾਕ ਖ਼ਤਮ ਹੋਈ । ਹੇ ਭਾਈ! ਮੇਰੇ ਮਨ ਨੇ (ਭੀ) ਗੁਰੂ ਦੇ ਬਚਨਾਂ ਉੱਤੇ ਤੁਰ ਕੇ ਪਰਮਾਤਮਾ ਦਾ ਨਾਮ ਜਪਿਆ ਹੈ ।੧।ਰਹਾਉ।
The Lord, Har, Har, has shown me His Mercy, and my evil-mindedness, love of duality and sense of alienation are totally gone, thanks to the Lord of the Universe. ||1||Pause||
 
ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥
ਹੇ ਭਾਈ! ਪਰਮਾਤਮਾ ਦੇ ਕਈ ਕਿਸਮਾਂ ਦੇ ਰੂਪ ਹਨ, ਕਈ ਕਿਸਮਾਂ ਦੇ ਰੰਗ ਹਨ । ਹਰੇਕ ਸਰੀਰ ਵਿਚ ਪਰਮਾਤਮਾ ਗੁਪਤ ਵੱਸ ਰਿਹਾ ਹੈ
There are so many forms and colors of the Lord. The Lord is pervading each and every heart, and yet He is hidden from view.
 
ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੇ ਸੰਤ ਜਨ ਮਿਲ ਪੈਂਦੇ ਹਨ, ਉਹਨਾਂ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ । ਉਹਨਾਂ ਮਨੁੱਖਾਂ ਦੇ ਮਾਇਆ ਦੇ (ਮੋਹ ਵਾਲੇ ਬੰਦ) ਭਿੱਤ ਖੁਲ੍ਹ ਜਾਂਦੇ ਹਨ ।੧।
Meeting with the Lord's Saints, the Lord is revealed, and the doors of corruption are shattered. ||1||
 
ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥
ਹੇ ਭਾਈ! ਜਿਨ੍ਹਾਂ ਰਸੀਏ ਸੰਤ ਜਨਾਂ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਵਸਾ ਲਿਆ, ਉਹਨਾਂ ਦੀ (ਜਗਤ ਵਿਚ) ਬਹੁਤ ਸੋਭਾ ਹੁੰਦੀ ਹੈ
The glory of the Saintly beings is absolutely great; they lovingly enshrine the Lord of Bliss and Delight within their hearts.
 
ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਦੇ ਇਹੋ (ਜਿਹੇ) ਸੰਤ ਮਿਲ ਪੈਂਦੇ ਹਨ, ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ (ਉਹ ਇਉਂ ਪ੍ਰਸੰਨ ਚਿੱਤ ਰਹਿੰਦੇ ਹਨ) ਜਿਵੇਂ ਗਾਂ ਨੂੰ ਵੇਖ ਕੇ ਉਸ ਦਾ ਵੱਛਾ ।੨।
Meeting with the Lord's Saints, I meet with the Lord, just as when the calf is seen - the cow is there as well. ||2||
 
ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥
ਹੇ ਭਾਈ! ਪਰਮਾਤਮਾ ਆਪਣੇ ਸੰਤ ਜਨਾਂ ਦੇ ਅੰਦਰ (ਪ੍ਰਤੱਖ ਵੱਸਦਾ ਹੈ), ਉਹ ਸੰਤ ਜਨ ਹੋਰ ਸਭ ਮਨੁੱਖਾਂ ਨਾਲੋਂ ਉੱਚੇ ਜੀਵਨ ਵਾਲੇ ਹੁੰਦੇ ਹਨ ।
The Lord, Har, Har, is within the humble Saints of the Lord; they are exalted - they know, and they inspire others to know as well.
 
ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥
ਉਹਨਾਂ ਨੇ ਆਪਣੇ ਹਿਰਦੇ ਵਿਚ ਹਰਿ-ਨਾਮ ਦੀ ਸੁਗੰਧੀ ਵਸਾ ਲਈ ਹੁੰਦੀ ਹੈ (ਇਸ ਵਾਸਤੇ ਉਹਨਾਂ ਦੇ ਅੰਦਰੋਂ ਵਿਕਾਰਾਂ ਦੀ) ਬਦਬੂ ਮੁੱਕ ਜਾਂਦੀ ਹੈ ।੩।
The fragrance of the Lord permeates their hearts; they have abandoned the foul stench. ||3||
 
ਤੁਮਰੇ ਜਨ ਤੁਮ੍ਹ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥
ਹੇ ਪ੍ਰਭੂ! ਆਪਣੇ ਸੇਵਕਾਂ ਨੂੰ ਤੂੰ ਆਪ ਹੀ (ਚੰਗੇ) ਬਣਾਂਦਾ ਹੈਂ, ਉਹਨਾਂ ਨੂੰ ਤੂੰ ਆਪ ਹੀ ਆਪਣੇ ਬਣਾ ਕੇ ਉਹਨਾਂ ਦੀ ਰੱਖਿਆ ਕਰਦਾ ਹੈਂ ।
You make those humble beings Your Own, God; You protect Your Own, O Lord.
 
ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥
ਹੇ ਨਾਨਕ! ਪ੍ਰਭੂ ਜੀ ਆਪਣੇ ਸੇਵਕਾਂ ਦੇ ਮਿੱਤਰ ਹਨ, ਭਰਾ ਹਨ, ਮਾਂ ਹਨ, ਪਿਉ ਹਨ, ਅਤੇ ਸਾਕ-ਸਨਬੰਧੀ ਹਨ ।੪।੪।
The Lord is servant Nanak's companion; the Lord is his sibling, mother, father, relative and relation. ||4||4||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by