ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
 
ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥
ਉਹ (ਸਤਸੰਗ) ਥਾਂ ਸੱਚਾ ਥਾਂ ਹੈ, (ਉਥੇ ਬੈਠਿਆਂ ਮਨੁੱਖ ਦਾ) ਮਨ ਪਵਿਤ੍ਰ ਹੋ ਜਾਂਦਾ ਹੈ,
True is that place, where the mind becomes pure.
 
ਸਚਿ ਨਿਵਾਸੁ ਕਰੇ ਸਚੁ ਸੋਇ ॥
ਸਦਾ-ਥਿਰ ਪ੍ਰਭੂ ਵਿਚ (ਮਨੁੱਖ ਦਾ ਮਨ) ਨਿਵਾਸ ਕਰਦਾ ਹੈ (ਸਤ ਸੰਗ ਦੀ ਬਰਕਤਿ ਨਾਲ ਮਨੁੱਖ) ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।
True is the one who abides in Truth.
 
ਸਚੀ ਬਾਣੀ ਜੁਗ ਚਾਰੇ ਜਾਪੈ ॥
(ਸਤਸੰਗ ਵਿਚ ਰਹਿ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਚੌਹਾਂ ਜੁਗਾਂ ਵਿਚ ਪ੍ਰਸਿੱਧ ਹੋ ਜਾਂਦਾ ਹੈ,
The True Bani of the Word is known throughout the four ages.
 
ਸਭੁ ਕਿਛੁ ਸਾਚਾ ਆਪੇ ਆਪੈ ॥੧॥
(ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਇਹ ਸਾਰਾ ਆਕਾਰ ਸਦਾ-ਥਿਰ ਪ੍ਰਭੂ ਆਪ ਹੀ ਆਪਣੇ ਆਪ ਤੋਂ ਬਣਾਣ ਵਾਲਾ ਹੈ ।੧।
The True One Himself is everything. ||1||
 
ਕਰਮੁ ਹੋਵੈ ਸਤਸੰਗਿ ਮਿਲਾਏ ॥
(ਜਿਸ ਮਨੁੱਖ ਉਤੇ ਪਰਮਾਤਮਾ ਦੀ) ਕਿਰਪਾ ਹੋਵੇ (ਉਸ ਨੂੰ ਉਹ) ਸਤਸੰਗ ਵਿਚ ਮਿਲਾਂਦਾ ਹੈ,
Through the karma of good actions, one joins the Sat Sangat, the True Congregation.
 
ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥
ਉਸ ਥਾਂ ਵਿਚ ਉਹ ਮਨੁੱਖ ਬੈਠ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ ।੧।ਰਹਾਉ।
Sing the Glories of the Lord, sitting in that place. ||1||Pause||
 
ਜਲਉ ਇਹ ਜਿਹਵਾ ਦੂਜੈ ਭਾਇ ॥
ਸੜ ਜਾਏ ਇਹ ਜੀਭ ਜੇ ਇਹ ਹੋਰ ਹੋਰ ਸੁਆਦਾਂ ਵਿਚ ਹੀ ਰਹਿੰਦੀ ਹੈ,
Burn this tongue, which loves duality,
 
ਹਰਿ ਰਸੁ ਨ ਚਾਖੈ ਫੀਕਾ ਆਲਾਇ ॥
ਜੇ ਇਹ ਪ੍ਰਭੂ ਦੇ ਨਾਮ ਦਾ ਸੁਆਦ ਤਾਂ ਨਹੀਂ ਚੱਖਦੀ, ਪਰ (ਨਿੰਦਾ ਆਦਿਕ ਦੇ) ਫਿੱਕੇ ਬੋਲ ਹੀ ਬੋਲਦੀ ਹੈ ।
which does not taste the sublime essence of the Lord, and which utters insipid words.
 
ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥
ਪਰਮਾਤਮਾ ਦੇ ਨਾਮ ਦਾ ਸੁਆਦ ਸਮਝਣ ਤੋਂ ਬਿਨਾ ਮਨੁੱਖ ਦਾ ਮਨ ਫਿੱਕਾ (ਪ੍ਰੇਮ ਤੋਂ ਸੱਖਣਾ) ਹੋ ਜਾਂਦਾ ਹੈ, ਸਰੀਰ ਭੀ ਫਿੱਕਾ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਭੀ ਦੁਨੀਆ ਦੇ ਹੋਛੇ ਪਦਾਰਥਾਂ ਵਲ ਦੌੜਨ ਦੇ ਆਦੀ ਹੋ ਜਾਂਦੇ ਹਨ) ।
Without understanding, the body and mind become tasteless and insipid.
 
ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥
ਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਦੁਖੀ ਜੀਵਨ ਬਿਤੀਤ ਕਰਦਾ ਹੈ, ਦੁਖੀ ਹੋ ਕੇ ਹੀ ਇਥੋਂ ਆਖ਼ਰ ਚਲਾ ਜਾਂਦਾ ਹੈ ।੨।
Without the Name, the miserable ones depart crying out in pain. ||2||
 
ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥
(ਜਿਸ ਮਨੁੱਖ ਦੀ) ਜੀਭ ਨੇ ਹਰਿ-ਨਾਮ ਦਾ ਸੁਆਦ ਚੱਖਿਆ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਮਗਨ ਰਹਿੰਦਾ ਹੈ, ਗੁਰੂ ਦੀ ਮਿਹਰ ਨਾਲ ਉਹ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਵਿਚ ਰੰਗੀ ਰਹਿੰਦੀ ਹੈ,
One whose tongue naturally and intuitively tastes the Lord's sublime essence, by Guru's Grace, is absorbed in the True Lord.
 
ਸਾਚੇ ਰਾਤੀ ਗੁਰ ਸਬਦੁ ਵੀਚਾਰ ॥
ਗੁਰੂ ਦਾ ਸ਼ਬਦ ਹੀ ਉਸ ਦੀ ਵਿਚਾਰ ਬਣਿਆ ਰਹਿੰਦਾ ਹੈ,
Imbued with Truth, one contemplates the Word of the Guru's Shabad,
 
ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਨਾਮ-ਜਲ ਦੀ ਪਵਿਤ੍ਰ ਧਾਰ ਪੀਂਦਾ ਹੈ ।੩।
and drinks in the Ambrosial Nectar, from the immaculate stream within. ||3||
 
ਨਾਮਿ ਸਮਾਵੈ ਜੋ ਭਾਡਾ ਹੋਇ ॥
(ਗੁਰੂ ਦੀ ਕਿਰਪਾ ਨਾਲ) ਜੇਹੜਾ ਹਿਰਦਾ ਸੁੱਧ ਹੋ ਜਾਂਦਾ ਹੈ ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ ।
The Naam, the Name of the Lord, is collected in the vessel of the mind.
 
ਊਂਧੈ ਭਾਂਡੈ ਟਿਕੈ ਨ ਕੋਇ ॥
ਪਰਮਾਤਮਾ ਵਲੋਂ ਉਲਟੇ ਹੋਏ ਹਿਰਦੇ ਵਿਚ ਕੋਈ ਗੁਣ ਨਹੀਂ ਟਿਕਦਾ ।
Nothing is collected if the vessel is upside-down.
 
ਗੁਰ ਸਬਦੀ ਮਨਿ ਨਾਮਿ ਨਿਵਾਸੁ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ ।
Through the Word of the Guru's Shabad, the Naam abides within the mind.
 
ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
ਹੇ ਨਾਨਕ ! ਉਸ ਮਨੁੱਖ ਦਾ ਹਿਰਦਾ ਅਸਲ ਹਿਰਦਾ ਹੈ ਜਿਸ ਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਤਾਂਘ ਲੱਗੀ ਰਹਿੰਦੀ ਹੈ ।੪।੩।੨੩।
O Nanak, True is that vessel of the mind, which thirsts for the Shabad. ||4||3||23||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by