ਪ੍ਰਭਾਤੀ ਮਹਲਾ ੫ ॥
Prabhaatee, Fifth Mehl:
 
ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥
ਹੇ ਭਾਈ! (ਸੰਤ ਜਨਾਂ ਦੀ ਸਰਨ ਪੈ ਕੇ) ਹਰਿ-ਨਾਮ ਸਿਮਰਦਿਆਂ (ਮਨੁੱਖ ਦੇ) ਸਾਰੇ ਪਾਪ ਕੱਟੇ ਜਾਂਦੇ ਹਨ,
Meditating in remembrance on the Naam, all the sins are erased.
 
ਧਰਮ ਰਾਇ ਕੇ ਕਾਗਰ ਫਾਟੇ ॥
ਧਰਮਰਾਜ ਦੇ ਲੇਖੇ ਦੇ ਕਾਗ਼ਜ਼ ਭੀ ਪਾਟ ਜਾਂਦੇ ਹਨ ।
The accounts held by the Righteous Judge of Dharma are torn up.
 
ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥
(ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਆਨੰਦ ਪ੍ਰਾਪਤ ਕੀਤਾ,
Joining the Saadh Sangat, the Company of the Holy,
 
ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥
ਪਰਮਾਤਮਾ ਉਸ ਦੇ ਹਿਰਦੇ ਵਿਚ ਟਿਕ ਗਿਆ ।੧।
I have found the Sublime Essence of the Lord. The Supreme Lord God has melted into my heart. ||1||
 
ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥
ਉਸ ਨੇ ਸਦਾ ਤੇਰਾ ਹਰਿ-ਨਾਮ ਸਿਮਰਦਿਆਂ ਆਤਮਕ ਆਨੰਦ ਮਾਣਿਆ
Dwelling on the Lord, Har, Har, I have found peace.
 
ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥
ਹੇ ਪ੍ਰਭੂ! (ਜਿਹੜਾ ਮਨੁੱਖ) ਤੇਰੇ ਦਾਸਾਂ ਦੇ ਚਰਨਾਂ ਦੀ ਸਰਨ ਆ ਪਿਆ,
Your slaves seek the Sanctuary of Your Feet. ||1||Pause||
 
ਚੂਕਾ ਗਉਣੁ ਮਿਟਿਆ ਅੰਧਿਆਰੁ ॥
ਉਸ ਦੀ ਭਟਕਣਾ ਮੁੱਕ ਗਈ, (ਉਸ ਦੇ ਅੰਦਰੋਂ ਆਤਮਕ ਜੀਵਨ ਵਲੋਂ ਬੇਸਮਝੀ ਦਾ ਹਨੇਰਾ ਮਿਟ ਗਿਆ,
The cycle of reincarnation is ended, and darkness is dispelled.
 
ਗੁਰਿ ਦਿਖਲਾਇਆ ਮੁਕਤਿ ਦੁਆਰੁ ॥
ਹੇ ਭਾਈ! (ਜਿਸ ਮਨੁੱਖ ਨੂੰ) ਗੁਰੂ ਨੇ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ (ਇਹ ਨਾਮ-ਸਿਮਰਨ ਵਾਲਾ) ਰਸਤਾ ਵਿਖਾ ਦਿੱਤਾ,
The Guru has revealed the door of liberation.
 
ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥
ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਸਦਾ ਰੰਗਿਆ ਰਹਿੰਦਾ ਹੈ ।
My mind and body are forever imbued with loving devotion to the Lord.
 
ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥
ਪਰ, ਹੇ ਭਾਈ! ਇਹ ਸੂਝ ਤਦੋਂ ਹੀ ਪੈਂਦੀ ਹੈ ਜਦੋਂ ਪਰਮਾਤਮਾ ਆਪ ਸੂਝ ਬਖ਼ਸ਼ੇ ।੨।
Now I know God, because He has made me know Him. ||2||
 
ਘਟਿ ਘਟਿ ਅੰਤਰਿ ਰਵਿਆ ਸੋਇ ॥
ਹੇ ਭਾਈ! (ਸੰਤ ਜਨਾਂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਦਿਆਂ ਇਹ ਸਮਝ ਆ ਜਾਂਦੀ ਹੈ ਕਿ) ਹਰੇਕ ਸਰੀਰ ਵਿਚ (ਸਭਨਾਂ ਜੀਵਾਂ ਦੇ) ਅੰਦਰ ਉਹ (ਪਰਮਾਤਮਾ) ਹੀ ਮੌਜੂਦ ਹੈ,
He is contained in each and every heart.
 
ਤਿਸੁ ਬਿਨੁ ਬੀਜੋ ਨਾਹੀ ਕੋਇ ॥
ਉਸ (ਪਰਮਾਤਮਾ) ਤੋਂ ਬਿਨਾ ਕੋਈ ਦੂਜਾ ਨਹੀਂ ਹੈ ।
Without Him, there is no one at all.
 
ਬੈਰ ਬਿਰੋਧ ਛੇਦੇ ਭੈ ਭਰਮਾਂ ॥
(ਸਿਮਰਨ ਦੀ ਬਰਕਤਿ ਨਾਲ ਮਨੁੱਖ ਦੇ ਅੰਦਰੋਂ) ਸਾਰੇ ਵੈਰ-ਵਿਰੋਧ ਸਾਰੇ ਡਰ ਭਰਮ ਕੱਟੇ ਜਾਂਦੇ ਹਨ ।
Hatred, conflict, fear and doubt have been eliminated.
 
ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥
(ਪਰ ਇਹ ਦਰਜਾ ਉਸੇ ਨੂੰ ਮਿਲਿਆ, ਜਿਸ ਉੱਤੇ) ਪਵਿੱਤਰ ਆਤਮਾ ਵਾਲੇ ਪਰਮਾਤਮਾ ਨੇ ਆਪ ਮਿਹਰ ਕੀਤੀ ।੩।
God, the Soul of Pure Goodness, has manifested His Righteousness. ||3||
 
ਮਹਾ ਤਰੰਗ ਤੇ ਕਾਂਢੈ ਲਾਗਾ ॥
ਹੇ ਭਾਈ! (ਜਿਸ ਮਨੁੱਖ ਨੂੰ) ਪਿਆਰੇ ਮਾਲਕ-ਪ੍ਰਭੂ ਨੇ ਮਿਹਰ ਦੀ ਨਿਗਾਹ ਨਾਲ ਵੇਖਿਆ,
He has rescued me from the most dangerous waves.
 
ਜਨਮ ਜਨਮ ਕਾ ਟੂਟਾ ਗਾਂਢਾ ॥
ਉਸ ਨੇ (ਆਪਣੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਵਸਾਇਆ (ਇਹ ਹਰਿ-ਨਾਮ ਹੀ ਉਸ ਦੇ ਵਾਸਤੇ) ਜਪ ਤਪ ਸੰਜਮ ਹੁੰਦਾ ਹੈ ।
Separated from Him for countless lifetimes, I am united with Him once again.
 
ਜਪੁ ਤਪੁ ਸੰਜਮੁ ਨਾਮੁ ਸਮ੍ਹਾਲਿਆ ॥
ਉਹ ਮਨੁੱਖ (ਸੰਸਾਰ-ਸਮੁੰਦਰ ਦੀਆਂ) ਵੱਡੀਆਂ ਲਹਿਰਾਂ ਤੋਂ (ਬਚ ਕੇ) ਕੰਢੇ ਆ ਲੱਗਦਾ ਹੈ,
Chanting, intense meditation and strict self-discipline are the contemplation of the Naam.
 
ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥
ਅਨੇਕਾਂ ਹੀ ਜਨਮਾਂ ਦਾ ਵਿਛੁੜਿਆ ਹੋਇਆ ਉਹ ਫਿਰ ਪ੍ਰਭੂ ਚਰਨਾਂ ਨਾਲ ਜੁੜ ਜਾਂਦਾ ਹੈ ।੪।
My Lord and Master has blessed me with His Glance of Grace. ||4||
 
ਮੰਗਲ ਸੂਖ ਕਲਿਆਣ ਤਿਥਾਈਂ ॥
ਹੇ ਭਾਈ! ਜਿੱਥੇ (ਸਾਧ ਸੰਗਤਿ ਵਿਚ) ਸ੍ਰਿਸ਼ਟੀ ਦੇ ਰੱਖਿਅਕ ਖਸਮ-ਪ੍ਰਭੂ ਦੇ ਭਗਤ-ਜਨ (ਰਹਿੰਦੇ ਹਨ),
Bliss, peace and salvation are found in that place,
 
ਜਹ ਸੇਵਕ ਗੋਪਾਲ ਗੁਸਾਈ ॥
ਉਥੇ ਹੀ ਸਾਰੇ ਸੁਖ ਸਾਰੀਆਂ ਖੁਸ਼ੀਆਂ ਸਾਰੇ ਆਨੰਦ ਹੁੰਦੇ ਹਨ ।
where the servants of the Lord of the World abide.
 
ਪ੍ਰਭ ਸੁਪ੍ਰਸੰਨ ਭਏ ਗੋਪਾਲ ॥
(ਉਥੇ ਸਾਧ ਸੰਗਤਿ ਵਿਚ ਜਿਹੜੇ ਮਨੁੱਖ ਟਿਕਦੇ ਹਨ, ਉਹਨਾਂ ਉੱਤੇ) ਜਗਤ-ਰੱਖਿਅਕ ਪ੍ਰਭੂ ਜੀ ਬਹੁਤ ਤ੍ਰੁੱਠਦੇ ਹਨ,
God, the Lord of the World, is pleased and satisfied with me.
 
ਜਨਮ ਜਨਮ ਕੇ ਮਿਟੇ ਬਿਤਾਲ ॥੫॥
(ਉਹਨਾਂ ਦੇ) ਅਨੇਕਾਂ ਜਨਮਾਂ ਦੇ ਬੇ-ਥਵੇ੍ਹ-ਪਨ ਮਿਟ ਜਾਂਦੇ ਹਨ ।੫।
My disharmony with Him of so many lifetimes is ended. ||5||
 
ਹੋਮ ਜਗ ਉਰਧ ਤਪ ਪੂਜਾ ॥
ਹੇ ਭਾਈ! (ਉਸ ਨੇ, ਮਾਨੋ, ਅਨੇਕਾਂ) ਹੋਮ ਜੱਗ (ਕਰ ਲਏ । ਉਸ ਨੇ, ਮਾਨੋ,) ਉਲਟੇ ਲਟਕ ਕੇ ਤਪ (ਕਰ ਲਏ । ਉਸ ਨੇ, ਮਾਨੋ, ਦੇਵ-) ਪੂਜਾ (ਕਰ ਲਈ)
Burnt offerings, sacred feasts, intense meditations with the body upside-down, worship services
 
ਕੋਟਿ ਤੀਰਥ ਇਸਨਾਨੁ ਕਰੀਜਾ ॥
(ਉਸ ਨੇ ਮਾਨੋ,) ਕੋ੍ਰੜਾਂ ਤੀਰਥਾਂ ਦਾ ਇਸ਼ਨਾਨ ਕਰ ਲਿਆ,
and taking millions of cleansing baths at sacred shrines of pilgrimage
 
ਚਰਨ ਕਮਲ ਨਿਮਖ ਰਿਦੈ ਧਾਰੇ ॥
(ਸਾਧ ਸੰਗਤਿ ਦੀ ਬਰਕਤਿ ਨਾਲ ਜਿਹੜਾ ਮਨੁੱਖ) ਪਰਮਾਤਮਾ ਦੇ ਸੋਹਣੇ ਚਰਨ ਨਿਮਖ ਨਿਮਖ (ਹਰ ਵੇਲੇ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ,
- the merits of all these are obtained by enshrining the Lord's Lotus Feet within the heart, even for an instant.
 
ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥
ਉਹ ਮਨੁੱਖ ਗੋੋਬਿੰਦ ਦਾ ਨਾਮ ਜਪਦਿਆਂ (ਅਪਣੇ) ਸਾਰੇ ਕੰਮ ਸੰਵਾਰ ਲੈਂਦਾ ਹੈ ।੬।
Meditating on the Lord of the Universe, all one's affairs are resolved. ||6||
 
ਊਚੇ ਤੇ ਊਚਾ ਪ੍ਰਭ ਥਾਨੁ ॥
ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਦਾ ਟਿਕਾਣਾ ਬਹੁਤ ਹੀ ਉੱਚਾ ਹੈ (ਬਹੁਤ ਹੀ ਉੱਚਾ ਆਤਮਕ ਜੀਵਨ ਹੀ ਉਸ ਦੇ ਚਰਨਾਂ ਨਾਲ ਮਿਲਾ ਸਕਦਾ ਹੈ) ।
God's Place is the highest of the high.
 
ਹਰਿ ਜਨ ਲਾਵਹਿ ਸਹਜਿ ਧਿਆਨੁ ॥
ਪ੍ਰਭੂ ਦੇ ਭਗਤ ਆਤਮਕ ਅਡੋਲਤਾ ਵਿਚ (ਉਸ ਪ੍ਰਭੂ ਵਿਚ) ਸੁਰਤਿ ਜੋੜੀ ਰੱਖਦੇ ਹਨ ।
The Lord's humble servants intuitively focus their meditation on Him.
 
ਦਾਸ ਦਾਸਨ ਕੀ ਬਾਂਛਉ ਧੂਰਿ ॥
ਹੇ ਭਾਈ! ਜਿਹੜਾ ਪ੍ਰਭੂ-ਪ੍ਰੀਤਮ ਸਾਰੀਆਂ ਤਾਕਤਾਂ ਦਾ ਮਾਲਕ ਹੈ ਜੋ ਸਭ ਥਾਈਂ ਮੌਜੂਦ ਹੈ,
I long for the dust of the slaves of the Lord's slaves.
 
ਸਰਬ ਕਲਾ ਪ੍ਰੀਤਮ ਭਰਪੂਰਿ ॥੭॥
ਉਸ ਦੇ ਦਾਸਾਂ ਦੇ ਦਾਸਾਂ ਦੀ ਚਰਨ-ਧੂੜ ਮੈਂ (ਭੀ) ਲੋਚਦਾ ਰਹਿੰਦਾ ਹਾਂ ।੭।
My Beloved Lord is overflowing with all powers. ||7||
 
ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥
ਹੇ ਪ੍ਰਭੂ! ਤੂੰ ਹੀ ਮੇਰੀ ਮਾਂ ਹੈਂ ਮੇਰਾ ਪਿਉ ਹੈਂ ਪ੍ਰੀਤਮ ਹੈਂ ਮੇਰੇ ਹਰ ਵੇਲੇ ਨੇੜੇ ਰਹਿੰਦਾ ਹੈਂ ।
My Beloved Lord, my Mother and Father, is always near.
 
ਮੀਤ ਸਾਜਨ ਭਰਵਾਸਾ ਤੇਰਾ ॥
ਹੇ ਪ੍ਰਭੂ! ਤੂੰ ਹੀ ਮੇਰਾ ਮਿੱਤਰ ਹੈਂ, ਮੇਰਾ ਸੱਜਣ ਹੈਂ, ਮੈਨੂੰ ਤੇਰਾ ਹੀ ਸਹਾਰਾ ਹੈ ।
O my Friend and Companion, You are my Trusted Support.
 
ਕਰੁ ਗਹਿ ਲੀਨੇ ਅਪੁਨੇ ਦਾਸ ॥
ਹੇ ਪ੍ਰਭੂ! ਆਪਣੇ ਦਾਸਾਂ ਨੂੰ (ਉਹਨਾਂ ਦਾ) ਹੱਥ ਫੜ ਕੇ ਤੂੰ ਆਪਣੇ ਬਣਾ ਲੈਂਦਾ ਹੈਂ ।
God takes His slaves by the hand, and makes them His Own.
 
ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥
ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਤੇਰਾ ਦਾਸ) ਨਾਨਕ (ਤੇਰਾ ਨਾਮ) ਜਪ ਕੇ (ਹੀ) ਆਤਮਕ ਜੀਵਨ ਹਾਸਲ ਕਰ ਰਿਹਾ ਹੈ ।੮।੩।
Nanak lives by meditating on the Lord, the Treasure of Virtue. ||8||3||2||7||12||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by