ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ
Raag Gauree, Ashtapadees, First Mehl: Gauree Gwaarayree:
 
ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
 
ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥
ਪਰਮਾਤਮਾ ਦਾ ਨਿਰਮਲ ਨਾਮ ਤੇਰੇ ਵਾਸਤੇ (ਆਤਮਕ) ਖ਼ਜ਼ਾਨਾ ਹੈ, ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੀ ਮੇਰੇ ਵਾਸਤੇ (ਰਿੱਧੀਆਂ) ਸਿੱਧੀਆਂ ਹੈ ।੧।
The nine treasures and the miraculous spiritual powers come by contemplating the Immaculate Naam, the Name of the Lord.
 
ਪੂਰਨ ਪੂਰਿ ਰਹਿਆ ਬਿਖੁ ਮਾਰਿ ॥
ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਮਾਰ ਲਿਆ ਹੈ । ਹੁਣ ਮੈਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ ।
The Perfect Lord is All-pervading everywhere; He destroys the poison of Maya.
 
ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥
(ਉਸ ਮਤਿ ਦੀ ਬਰਕਤਿ ਨਾਲ) ਪਵਿਤ੍ਰ ਹਰਿ-ਨਾਮ ਵਿਚ ਲੀਨ ਰਹਿਣ ਕਰਕੇ ਮੇਰੀ ਅੰਦਰਲੀ ਖਿੱਝ ਮੁੱਕ ਗਈ ਹੈ,
I am rid of the three-phased Maya, dwelling in the Pure Lord.
 
ਗੁਰ ਕੀ ਮਤਿ ਜੀਇ ਆਈ ਕਾਰਿ ॥੧॥
ਗੁਰੂ ਦੀ ਦਿੱਤੀ ਹੋਈ ਮਤਿ ਮੇਰੇ ਚਿੱਤ ਵਿਚ ਕਾਰੀ ਆ ਗਈ ਹੈ (ਲਾਭਵੰਦੀ ਹੋ ਗਈ ਹੈ) ।
The Guru's Teachings are useful to my soul. ||1||
 
ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥
ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰਾ ਮਨ (ਸਿਮਰਨ ਵਿਚ) ਇਸ ਤਰ੍ਹਾਂ ਗਿੱਝ ਗਿਆ ਹੈ ਕਿ ਹੁਣ ਸਿਮਰਨ ਤੋਂ ਬਿਨਾ ਰਹਿ ਹੀ ਨਹੀਂ ਸਕਦਾ ।
Chanting the Lord's Name in this way, my mind is satisfied.
 
ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਉਹ (ਆਤਮਕ) ਸੁਰਮਾ ਲੱਭ ਲਿਆ ਹੈ, ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਦੇਂਦਾ ਹੈ ।
I have obtained the ointment of spiritual wisdom, recognizing the Word of the Guru's Shabad. ||1||Pause||
 
ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥
ਮੈਨੂੰ ਸਹਜ ਅਵਸਥਾ ਵਿਚ ਮਿਲਾ ਦਿੱਤਾ ਹੈ, (ਹੁਣ ਮੇਰਾ ਮਨ) ਮੰਨ ਗਿਆ ਹੈ ਕਿ ਇਹੀ (ਆਤਮਕ) ਸੁਖ (ਸਭ ਸੁਖਾਂ ਤੋਂ ਸ੍ਰੇਸ਼ਟ ਸੁਖ ਹੈ) ।
Blended with the One Lord, I enjoy intuitive peace.
 
ਨਿਰਮਲ ਬਾਣੀ ਭਰਮੁ ਚੁਕਾਇਆ ॥
(ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ) ਪਵਿਤ੍ਰ ਬਾਣੀ ਨੇ ਮੇਰੀ ਭਟਕਣਾ ਮੁਕਾ ਦਿੱਤੀ ਹੈ
Through the Immaculate Bani of the Word, my doubts have been dispelled.
 
ਲਾਲ ਭਏ ਸੂਹਾ ਰੰਗੁ ਮਾਇਆ ॥
(ਸਿਮਰਨ ਦੀ ਬਰਕਤਿ ਨਾਲ ਨਾਮ ਵਿਚ ਰੰਗੀਜ ਕੇ ਮੇਰਾ ਮਨ ਮਜੀਠ ਵਰਗੇ ਪੱਕੇ ਰੰਗ ਵਾਲਾ) ਲਾਲ ਹੋ ਗਿਆ ਹੈ । ਮਾਇਆ ਦਾ ਰੰਗ ਮੈਨੂੰ ਕਸੁੰਭੇ ਦੇ ਰੰਗ ਵਰਗਾ ਕੱਚਾ, ਸੂਹਾ ਦਿੱਸ ਪਿਆ ਹੈ ।
Instead of the pale color of Maya, I am imbued with the deep crimson color of the Lord's Love.
 
ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥
(ਮੇਰਾ ਉਤੇ ਪਰਮਾਤਮਾ ਦੀ ਮਿਹਰ ਦੀ) ਨਜ਼ਰ ਹੋਈ ਹੈ, ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਉਤੇ ਅਸਰ ਕਰਨੋਂ) ਰੋਕ ਲਿਆ ਹੈ ।੨।
By the Lord's Glance of Grace, the poison has been eliminated. ||2||
 
ਉਲਟ ਭਈ ਜੀਵਤ ਮਰਿ ਜਾਗਿਆ ॥
(ਮੇਰੀ ਸੁਰਤਿ ਮਾਇਆ ਦੇ ਮੋਹ ਵਲੋਂ) ਪਰਤ ਪਈ ਹੈ, ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ (ਮੇਰਾ ਮਨ ਮਾਇਆ ਵਲੋਂ) ਮਰ ਗਿਆ ਹੈ, ਮੈਨੂੰ ਆਤਮਕ ਜਾਗ ਆ ਗਈ ਹੈ ।
When I turned away, and became dead while yet alive, I was awakened.
 
ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥
ਗੁਰੂ ਦੇ ਸ਼ਬਦ ਰਾਹੀਂ ਮੈਂ ਸਿਮਰਨ ਕਰ ਰਿਹਾ ਹਾਂ, ਮੇਰਾ ਮਨ ਪਰਮਾਤਮਾ ਨਾਲ ਪ੍ਰੀਤ ਪਾ ਚੁਕਾ ਹੈ ।
Chanting the Word of the Shabad, my mind is attached to the Lord.
 
ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥
(ਆਤਮਕ) ਆਨੰਦ (ਆਪਣੇ ਅੰਦਰ) ਇਕੱਠਾ ਕਰ ਕੇ ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਦੂਰ ਕਰ ਕੇ (ਸਦਾ ਲਈ) ਤਿਆਗ ਦਿੱਤਾ ਹੈ ।
I have gathered in the Lord's sublime essence, and cast out the poison.
 
ਭਾਇ ਬਸੇ ਜਮ ਕਾ ਭਉ ਭਾਗਿਆ ॥੩॥
ਪਰਮਾਤਮਾ ਦੇ ਪ੍ਰੇਮ ਵਿਚ ਟਿਕਣ ਕਰਕੇ ਮੇਰਾ ਮੌਤ ਦਾ ਡਰ ਦੂਰ ਹੋ ਗਿਆ ਹੈ ।੩।
Abiding in His Love, the fear of death has run away. ||3||
 
ਸਾਦ ਰਹੇ ਬਾਦੰ ਅਹੰਕਾਰਾ ॥
(ਸਿਮਰਨ ਦੀ ਬਰਕਤਿ ਕਰਕੇ ਮੇਰੇ ਅੰਦਰੋਂ ਮਾਇਕ ਪਦਾਰਥਾਂ ਦੇ) ਚਸਕੇ ਦੂਰ ਹੋ ਗਏ ਹਨ, (ਮਨ ਵਿਚ ਨਿੱਤ ਹੋ ਰਿਹਾ ਮਾਇਆ ਵਾਲਾ) ਝਗੜਾ ਮਿਟ ਗਿਆ ਹੈ, ਅਹੰਕਾਰ ਰਹਿ ਗਿਆ ਹੈ ।
My taste for pleasure ended, along with conflict and egotism.
 
ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥
ਮੇਰਾ ਚਿੱਤ ਹੁਣ ਪਰਮਾਤਮਾ (ਦੇ ਨਾਮ) ਨਾਲ ਰੰਗਿਆ ਗਿਆ ਹੈ, ਮੈਂ ਹੁਣ ਉਸ ਬੇਅੰਤ ਪ੍ਰਭੂ ਦੀ ਰਜ਼ਾ ਵਿਚ ਟਿਕ ਗਿਆ ਹਾਂ ।
My consciousness is attuned to the Lord, by the Order of the Infinite.
 
ਜਾਤਿ ਰਹੇ ਪਤਿ ਕੇ ਆਚਾਰਾ ॥
ਜਾਤਿ-ਵਰਨ ਅਤੇ ਲੋਕ-ਲਾਜ ਦੀ ਖ਼ਾਤਰ ਕੀਤੇ ਜਾਣ ਵਾਲੇ ਧਰਮ-ਕਰਮ ਬੱਸ ਹੋ ਗਏ ਹਨ ।
My pursuit for worldy pride and honour is over.
 
ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥
ਮੇਰੇ ਉਤੇ ਪ੍ਰਭੂ ਦੀ) ਮਿਹਰ ਦੀ ਨਿਗਾਹ ਹੋਈ ਹੈ, ਮੈਨੂੰ ਆਤਮਕ ਸੁਖ ਮਿਲ ਗਿਆ ਹੈ ।੪।
When He blessed me with His Glance of Grace, peace was established in my soul. ||4||
 
ਤੁਝ ਬਿਨੁ ਕੋਇ ਨ ਦੇਖਉ ਮੀਤੁ ॥
(ਗੁਰੂ ਦੇ ਸ਼ਬਦ ਦੀ ਬਰਕਤਿ ਨਾਲ, ਹੇ ਪ੍ਰਭੂ!) ਮੈਨੂੰ ਤੈਥੋਂ ਬਿਨਾ ਕੋਈ ਹੋਰ (ਪੱਕਾ) ਮਿੱਤਰ ਨਹੀਂ ਦਿੱਸਦਾ ।
Without You, I see no friend at all.
 
ਕਿਸੁ ਸੇਵਉ ਕਿਸੁ ਦੇਵਉ ਚੀਤੁ ॥
ਮੈਂ ਹੁਣ ਕਿਸੇ ਹੋਰ ਨੂੰ ਨਹੀਂ ਸਿਮਰਦਾ, ਮੈਂ ਕਿਸੇ ਹੋਰ ਨੂੰ ਆਪਣਾ ਮਨ ਨਹੀਂ ਭੇਂਟ ਕਰਦਾ ।
Whom should I serve? Unto whom should I dedicate my consciousness?
 
ਕਿਸੁ ਪੂਛਉ ਕਿਸੁ ਲਾਗਉ ਪਾਇ ॥
ਮੈਂ ਕਿਸੇ ਹੋਰ ਤੋਂ ਸਾਲਾਹ ਨਹੀਂ ਪੁੱਛਦਾ । ਮੈਂ ਕਿਸੇ ਹੋਰ ਦੇ ਪੈਰੀਂ ਨਹੀਂ ਲਗਦਾ ਫਿਰਦਾ ।
Whom should I ask? At whose feet should I fall?
 
ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥
ਮੈਂ ਕਿਸੇ ਹੋਰ ਦੇ ਉਪਦੇਸ਼ ਵਿਚ ਸੁਰਤਿ ਨਹੀਂ ਜੋੜਦਾ ਫਿਰਦਾ ।੫।
By whose teachings will I remain absorbed in His Love? ||5||
 
ਗੁਰ ਸੇਵੀ ਗੁਰ ਲਾਗਉ ਪਾਇ ॥
(ਗੁਰੂ ਦੇ ਸ਼ਬਦ ਨੇ ਹੀ ਮੈਨੂੰ ਤੇਰੇ ਗਿਆਨ ਦਾ ਸੁਰਮਾ ਦਿੱਤਾ ਹੈ, ਇਸ ਵਾਸਤੇ) ਮੈਂ ਗੁਰੂ ਦੀ ਹੀ ਸੇਵਾ ਕਰਦਾ ਹਾਂ, ਗੁਰੂ ਦੀ ਹੀ ਚਰਨੀਂ ਲੱਗਦਾ ਹਾਂ ।
I serve the Guru, and I fall at the Guru's Feet.
 
ਭਗਤਿ ਕਰੀ ਰਾਚਉ ਹਰਿ ਨਾਇ ॥
(ਗੁਰੂ ਦੀ ਸਹਾਇਤਾ ਨਾਲ ਹੀ, ਹੇ ਭਾਈ!) ਮੈਂ ਪਰਮਾਤਮਾ ਦੀ ਭਗਤੀ ਕਰਦਾ ਹਾਂ, ਹਰੀ ਦੇ ਨਾਮ ਵਿਚ ਟਿਕਦਾ ਹਾਂ ।
I worship Him, and I am absorbed in the Lord's Name.
 
ਸਿਖਿਆ ਦੀਖਿਆ ਭੋਜਨ ਭਾਉ ॥
ਗੁਰੂ ਦੀ ਸਿੱਖਿਆ, ਗੁਰੂ ਦੀ ਦੀਖਿਆ, ਗੁਰੂ ਦੇ ਪ੍ਰੇਮ ਨੂੰ ਹੀ ਮੈਂ ਆਪਣੇ ਆਤਮਾ ਦਾ ਭੋਜਨ ਬਣਾਇਆ ਹੈ ।
The Lord's Love is my instruction, sermon and food.
 
ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥
ਪ੍ਰਭੂ ਦੀ ਰਜ਼ਾ ਵਿਚ ਹੀ ਇਹ ਪਿਛਲੇ ਕਰਮਾਂ ਦਾ ਅੰਕੁਰ ਫੁੱਟਿਆ ਹੈ, ਤੇ ਮੈਂ ਆਪਣੇ ਅਸਲ ਘਰ (ਪ੍ਰਭੂ-ਚਰਨਾਂ) ਵਿਚ ਟਿਕਿਆ ਬੈਠਾ ਹਾਂ ।੬।
Enjoined to the Lord's Command, I have entered the home of my inner self. ||6||
 
ਗਰਬ ਗਤੰ ਸੁਖ ਆਤਮ ਧਿਆਨਾ ॥
(ਸਿਮਰਨ ਦੀ ਬਰਕਤਿ ਨਾਲ) ਅਹੰਕਾਰ ਦੂਰ ਹੋ ਗਿਆ ਹੈ, ਆਤਮਕ ਆਨੰਦ ਵਿਚ ਮੇਰੀ ਸੁਰਤਿ ਟਿਕ ਗਈ ਹੈ,
With the extinction of pride, my soul has found peace and meditation.
 
ਜੋਤਿ ਭਈ ਜੋਤੀ ਮਾਹਿ ਸਮਾਨਾ ॥
ਮੇਰੇ ਆਤਮਕ ਚਾਨਣ ਹੋ ਗਿਆ ਹੈ, ਮੇਰੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਗਈ ਹੈ ।
The Divine Light has dawned, and I am absorbed in the Light.
 
ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥
(ਮੇਰੇ ਹਿਰਦੇ ਵਿਚ) ਉੱਕਰਿਆ ਹੋਇਆ ਗੁਰ-ਸ਼ਬਦ (ਰੂਪ) ਲੇਖ ਹੁਣ ਅਜਿਹਾ ਪਰਗਟ ਹੋ ਗਿਆ ਹੈ ਕਿ ਮਿਟ ਨਹੀਂ ਸਕਦਾ ।
Pre-ordained destiny cannot be erased; the Shabad is my banner and insignia.
 
ਕਰਤਾ ਕਰਣਾ ਕਰਤਾ ਜਾਨਾ ॥੭॥
ਮੈਂ ਕਰਤੇ ਤੇ (ਕਰਤੇ ਦੀ) ਰਚਨਾ ਨੂੰ ਕਰਤਾਰ-ਰੂਪ ਹੀ ਜਾਣ ਲਿਆ ਹੈ, (ਮੈਂ ਕਰਤਾਰ ਨੂੰ ਹੀ ਸ੍ਰਿਸ਼ਟੀ ਦਾ ਰਚਨਹਾਰਾ ਜਾਣ ਲਿਆ ਹੈ) ।੭।
I know the Creator, the Creator of His Creation. ||7||
 
ਨਹ ਪੰਡਿਤੁ ਨਹ ਚਤੁਰੁ ਸਿਆਨਾ ॥
ਮੈਂ ਕੋਈ ਪੰਡਿਤ ਨਹੀਂ ਹਾਂ, ਮੈਂ ਚਤੁਰ ਨਹੀਂ ਹਾਂ, ਮੈਂ ਸਿਆਣਾ ਨਹੀਂ ਹਾਂ, (ਭਾਵ, ਮੈਂ ਕਿਸੇ ਵਿਦਵਤਾ ਚਤੁਰਾਈ ਸਿਆਣਪ ਦਾ ਆਸਰਾ ਨਹੀਂ ਲਿਆ)
I am not a learned Pandit, I am not clever or wise.
 
ਨਹ ਭੂਲੋ ਨਹ ਭਰਮਿ ਭੁਲਾਨਾ ॥
ਤਾਹੀਏਂ ਮੈਂ (ਰਸਤੇ ਤੋਂ) ਖੁੰਝਿਆ ਨਹੀਂ, ਭਟਕਣਾ ਵਿਚ ਪੈ ਕੇ ਕੁਰਾਹੇ ਨਹੀਂ ਪਿਆ । ਮੈਂ ਕੋਈ ਚਤੁਰਾਈ ਦੀਆਂ ਗੱਲਾਂ ਨਹੀਂ ਕਰਦਾ ।
I do not wander; I am not deluded by doubt.
 
ਕਥਉ ਨ ਕਥਨੀ ਹੁਕਮੁ ਪਛਾਨਾ ॥
ਹੇ ਨਾਨਕ! (ਆਖ—) ਮੈਂ ਤਾਂ ਸਤਿਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਹੁਕਮ ਨੂੰ ਪਛਾਣਿਆ ਹੈ
I do not speak empty speech; I have recognized the Hukam of His Command.
 
ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥
(ਭਾਵ, ਮੈਂ ਇਹ ਸਮਝਿਆ ਹੈ ਕਿ ਪ੍ਰਭੂ ਦੇ ਹੁਕਮ ਵਿਚ ਤੁਰਨਾ ਹੀ ਸਹੀ ਰਸਤਾ ਹੈ, ਤੇ ਮੈਂ ਅਡੋਲ ਅਵਸਥਾ ਵਿਚ ਟਿਕ ਗਿਆ ਹਾਂ ।੮।੧।
Nanak is absorbed in intuitive peace through the Guru's Teachings. ||8||1||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by