ਗਉੜੀ ਮਹਲਾ ੧ ॥
Gauree, First Mehl:
 
ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥
ਉਹ ਜੋਗੀ (ਗ੍ਰਿਹਸਤ ਵਿਚ ਰਹਿ ਕੇ ਹੀ) ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਬਣਾਂਦਾ ਹੈ । ਮਿੱਠਾ ਸੁਭਾਉ ਤੇ ਸੰਤੋਖ ਉਸ ਦਾ ਨਿੱਤ ਦਾ ਕਰਮ ਹਨ ।
To practice forgiveness is the true fast, good conduct and contentment.
 
ਰੋਗੁ ਨ ਬਿਆਪੈ ਨਾ ਜਮ ਦੋਖੰ ॥
(ਅਜੇਹੇ ਅਸਲ ਜੋਗੀ ਉਤੇ ਕਾਮਾਦਿਕ ਕੋਈ) ਰੋਗ ਜ਼ੋਰ ਨਹੀਂ ਪਾ ਸਕਦਾ, ਉਸ ਨੂੰ ਮੌਤ ਦਾ ਭੀ ਡਰ ਨਹੀਂ ਹੁੰਦਾ ।
Disease does not afflict me, nor does the pain of death.
 
ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥
ਅਜੇਹੇ ਜੋਗੀ ਵਿਕਾਰਾਂ ਤੋਂ ਆਜ਼ਾਦ ਹੋ ਜਾਂਦੇ ਹਨ, ਕਿਉਂਕਿ ਉਹ ਰੂਪ-ਰੇਖ-ਰਹਿਤ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।੧।
I am liberated, and absorbed into God, who has no form or feature. ||1||
 
ਜੋਗੀ ਕਉ ਕੈਸਾ ਡਰੁ ਹੋਇ ॥
(ਉਹ ਹੈ ਅਸਲ ਜੋਗੀ, ਤੇ ਉਸ) ਜੋਗੀ ਨੂੰ (ਮਾਇਆ ਦੇ ਸੂਰਮੇ ਕਾਮਾਦਿਕਾਂ ਦੇ ਹੱਲਿਆਂ ਵਲੋਂ) ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੁੰਦਾ (ਜਿਸ ਤੋਂ ਘਬਰਾ ਕੇ ਉਹ ਗ੍ਰਿਹਸਤ ਛੱਡ ਕੇ ਨੱਸ ਜਾਏ)
What fear does the Yogi have?
 
ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥
ਜਿਸ ਮਨੁੱਖ ਨੂੰ ਰੁੱਖ ਬਿਰਖ ਵਿਚ, ਘਰ ਵਿਚ, ਬਾਹਰ ਜੰਗਲ (ਆਦਿਕ) ਵਿਚ ਹਰ ਥਾਂ ਉਹ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ।੧।ਰਹਾਉ
The Lord is among the trees and the plants, within the household and outside as well. ||1||Pause||
 
ਨਿਰਭਉ ਜੋਗੀ ਨਿਰੰਜਨੁ ਧਿਆਵੈ ॥
ਜੋ ਪਰਮਾਤਮਾ ਮਾਇਆ ਦੇ ਪ੍ਰਭਾਵ ਵਿਚ ਨਹੀਂ ਆਉਂਦਾ, ਉਸ ਨੂੰ ਜੇਹੜਾ ਮਨੁੱਖ ਸਿਮਰਦਾ ਹੈ ਉਹ ਹੈ (ਅਸਲ) ਜੋਗੀ । ਉਹ (ਭੀ ਮਾਇਆ ਦੇ ਹੱਲਿਆਂ ਤੋਂ) ਡਰਦਾ ਨਹੀਂ (ਉਸ ਨੂੰ ਕਿਉਂ ਲੋੜ ਪਏ ਗ੍ਰਿਹਸਤ ਤੋਂ ਭੱਜਣ ਦੀ?)
The Yogis meditate on the Fearless, Immaculate Lord.
 
ਅਨਦਿਨੁ ਜਾਗੈ ਸਚਿ ਲਿਵ ਲਾਵੈ ॥
ਉਹ ਤਾਂ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ ।
Night and day, they remain awake and aware, embracing love for the True Lord.
 
ਸੋ ਜੋਗੀ ਮੇਰੈ ਮਨਿ ਭਾਵੈ ॥੨॥
ਮੇਰੇ ਮਨ ਵਿਚ ਉਹ ਜੋਗੀ ਪਿਆਰਾ ਲੱਗਦਾ ਹੈ (ਉਹੀ ਹੈ ਅਸਲ ਜੋਗੀ) ।੨।
Those Yogis are pleasing to my mind. ||2||
 
ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥
ਉਹ ਜੋਗੀ ਆਪਣੇ-ਅੰਦਰ-ਪਰਗਟ-ਹੋਏ) ਬ੍ਰਹਮ (ਦੇ ਤੇਜ) ਦੀ ਅੱਗ ਨਾਲ ਮੌਤ (ਦੇ ਡਰ ਨੂੰ) ਜਾਲ ਨੂੰ (ਜਿਸ ਦੇ ਸਹਮ ਨੇ ਸਾਰੇ ਜੀਵਾਂ ਨੂੰ ਫਸਾਇਆ ਹੋਇਆ ਹੈ) ਸਾੜ ਦੇਂਦਾ ਹੈ ।
The trap of death is burnt by the Fire of God.
 
ਜਰਾ ਮਰਣ ਗਤੁ ਗਰਬੁ ਨਿਵਾਰੇ ॥
ਉਸ ਜੋਗੀ ਦਾ ਬੁਢੇਪੇ ਦਾ ਡਰ ਮੌਤ ਦਾ ਸਹਮ ਦੂਰ ਹੋ ਜਾਂਦਾ ਹੈ, ਉਹ ਜੋਗੀ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਲੈਂਦਾ ਹੈ ।
Old age, death and pride are conquered.
 
ਆਪਿ ਤਰੈ ਪਿਤਰੀ ਨਿਸਤਾਰੇ ॥੩॥
ਉਹ ਆਪ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਆਪਣੇ ਪਿਤਰਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੩।
They swim across, and save their ancestors as well. ||3||
 
ਸਤਿਗੁਰੁ ਸੇਵੇ ਸੋ ਜੋਗੀ ਹੋਇ ॥
ਜੋ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਅਸਲ) ਜੋਗੀ ਬਣਦਾ ਹੈ,
Those who serve the True Guru are the Yogis.
 
ਭੈ ਰਚਿ ਰਹੈ ਸੁ ਨਿਰਭਉ ਹੋਇ ॥
ਉਹ ਪਰਮਾਤਮਾ ਦੇ ਡਰ-ਅਦਬ ਵਿਚ (ਜੀਵਨ-ਪੰਧ ਤੇ) ਤੁਰਦਾ ਹੈ, ਉਹ (ਕਾਮਾਦਿਕ ਵਿਕਾਰਾਂ ਦੇ ਹੱਲਿਆਂ ਤੋਂ) ਨਿਡਰ ਰਹਿੰਦਾ ਹ
Those who remain immersed in the Fear of God become fearless.
 
ਜੈਸਾ ਸੇਵੈ ਤੈਸੋ ਹੋਇ ॥੪॥
(ਕਿਉਂਕਿ ਇਹ ਇਕ ਅਸੂਲ ਦੀ ਗੱਲ ਹੈ ਕਿ) ਮਨੁੱਖ ਜਿਹੋ ਜਿਹੇ ਦੀ ਸੇਵਾ (-ਭਗਤੀ) ਕਰਦਾ ਹੈ ਉਹੋ ਜਿਹਾ ਆਪ ਬਣ ਜਾਂਦਾ ਹੈ (ਨਿਰਭਉ ਨਿਰੰਕਾਰ ਨੂੰ ਸਿਮਰ ਕੇ ਨਿਰਭਉ ਹੀ ਬਣਨਾ ਹੋਇਆ) ।੪।
They become just like the One they serve. ||4||
 
ਨਰ ਨਿਹਕੇਵਲ ਨਿਰਭਉ ਨਾਉ ॥
ਮਨੁੱਖ ਨਿਰਭਉ ਪਰਮਾਤਮਾ ਦਾ ਨਾਮ ਜਪ ਕੇ (ਮਾਇਆ ਦੇ ਹੱਲਿਆਂ ਵਲੋਂ ਨਿਰਭਉ ਹੋ ਕੇ) ਵਾਸਨਾ-ਰਹਿਤ (ਸੁੱਧ) ਹੋ ਜਾਂਦਾ ਹੈ ।
The Name makes a man pure and fearless.
 
ਅਨਾਥਹ ਨਾਥ ਕਰੇ ਬਲਿ ਜਾਉ ॥
ਉਹ ਨਿਖਸਮਿਆਂ ਨੂੰ ਖਸਮ ਵਾਲਾ ਬਣਾ ਦੇਂਦਾ ਹੈ (ਉਹ ਹੈ ਅਸਲ ਜੋਗੀ, ਤੇ ਅਜੇਹੇ ਜੋਗੀ ਤੋਂ) ਮੈਂ ਕੁਰਬਾਨ ਹਾਂ ।
It makes the masterless become the master of all. I am a sacrifice to him.
 
ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥
ਉਸ ਨੂੰ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ, ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੫।
Such a person is not reincarnated again; he sings the Glories of God. ||5||
 
ਅੰਤਰਿ ਬਾਹਰਿ ਏਕੋ ਜਾਣੈ ॥
ਉਹ ਜੋਗੀ ਆਪਣੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਇਕ ਪਰਮਾਤਮਾ ਨੂੰ ਹੀ ਵਿਆਪਕ ਜਾਣਦਾ ਹੈ,
Inwardly and outwardly, he knows the One Lord;
 
ਗੁਰ ਕੈ ਸਬਦੇ ਆਪੁ ਪਛਾਣੈ ॥
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਆਪਣੇ ਅਸਲੇ ਨੂੰ ਪਛਾਣਦਾ ਹੈ ।
through the Word of the Guru's Shabad, he realizes himself.
 
ਸਾਚੈ ਸਬਦਿ ਦਰਿ ਨੀਸਾਣੈ ॥੬॥
ਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਉਹ ਜੋਗੀ ਪਰਮਾਤਮਾ ਦੇ ਦਰ ਤੇ (ਸਿਫ਼ਤਿ-ਸਾਲਾਹ ਦੀ) ਰਾਹਦਾਰੀ ਲੈ ਕੇ ਜਾਂਦਾ ਹੈ ।੬।
He bears the Banner and Insignia of the True Shabad in the Lord's Court. ||6||
 
ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ (ਉਹ ਹੈ ਅਸਲ ਜੋਗੀ, ਤੇ) ਉਸ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ ।
One who dies in the Shabad abides in his own home within.
 
ਆਵੈ ਨ ਜਾਵੈ ਚੂਕੈ ਆਸਾ ॥
ਉਸ ਦੀ ਆਸਾ (ਤ੍ਰਿਸ਼ਨਾ) ਮੁੱਕ ਜਾਂਦੀ ਹੈ, ਉਹ ਭਟਕਣਾ ਵਿਚ ਨਹੀਂ ਪੈਂਦਾ ।
He does not come or go in reincarnation, and his hopes are subdued.
 
ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥
ਗੁਰੂ ਦੇ ਸ਼ਬਦ ਵਿਚ ਜੁੜਿਆਂ ਉਸ ਦਾ ਹਿਰਦਾ-ਕੌਲ ਸਦਾ ਖਿੜਿਆ ਰਹਿੰਦਾ ਹੈ ।੭।
Through the Word of the Guru's Shabad, his heart-lotus blossoms forth. ||7||
 
ਜੋ ਦੀਸੈ ਸੋ ਆਸ ਨਿਰਾਸਾ ॥
ਜਗਤ ਵਿਚ ਜੋ ਭੀ ਦਿੱਸਦਾ ਹੈ, ਉਹ ਢੱਠੀਆਂ ਹੋਈਆਂ ਆਸਾਂ ਵਾਲਾ ਹੀ ਦਿੱਸਦਾ ਹੈ (ਕਿਸੇ ਦੀਆਂ ਸਾਰੀਆਂ ਆਸਾਂ ਕਦੇ ਪੂਰੀਆਂ ਨਹੀਂ ਹੋਈਆਂ) ।
Whoever is seen, is driven by hope and despair,
 
ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥
ਹਰੇਕ ਨੂੰ ਕਾਮ ਦਾ ਜ਼ਹਰ ਕੋ੍ਰਧ ਦਾ ਜ਼ਹਰ (ਮਾਰਦਾ ਜਾ ਰਿਹਾ ਹੈ, ਹਰੇਕ ਨੂੰ ਮਾਇਆ ਦੀ) ਭੁੱਖ (ਮਾਇਆ ਦੀ) ਤ੍ਰੇਹ (ਲੱਗੀ ਹੋਈ ਹੈ) ।
by sexual desire, anger, corruption, hunger and thirst.
 
ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥
ਹੇ ਨਾਨਕ! ਜਗਤ ਵਿਚ ਬੜੇ ਵਿਰਲੇ ਐਸੇ ਬੰਦੇ ਮਿਲਦੇ ਹਨ, ਜੋ ਆਸਾ ਤ੍ਰਿਸ਼ਨਾ ਦੇ ਅਧੀਨ ਨਹੀਂ ਹਨ (ਤੇ, ਉਹੀ ਹਨ ਅਸਲ ਜੋਗੀ) ।੮।੭।
O Nanak, those detached recluses who meet the Lord are so very rare. ||8||7||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by