ਗਉੜੀ ਮਹਲਾ ੧ ॥
Gauree, First Mehl:
 
ਹਉਮੈ ਕਰਤ ਭੇਖੀ ਨਹੀ ਜਾਨਿਆ ॥
(“ਮੈਂ ਧਰਮੀ ਹਾਂ ਮੈਂ ਧਰਮੀ ਹਾਂ” ਇਹ) “ਮੈਂ ਮੈਂ” ਕਰਦਿਆਂ (ਨਿਰੇ) ਧਾਰਮਿਕ ਭੇਖਾਂ ਦੀ ਰਾਹੀਂ ਕਦੇ ਕਿਸੇ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਪਾਈ ।
Acting in egotism, the Lord is not known, even by wearing religious robes.
 
ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥
ਗੁਰੂ ਦੀ ਸਰਨ ਪੈ ਕੇ ਹੀ (ਭਾਵ, ਗੁਰੂ ਅੱਗੇ ਆਪਾ-ਭਾਵ ਤਿਆਗਿਆਂ ਹੀ) ਪਰਮਾਤਮਾ ਦੀ ਭਗਤੀ ਵਿਚ ਮਨ ਗਿੱਝਦਾ ਹੈ, ਪਰ ਅਜੇਹਾ ਆਪਾ-ਭਾਵ ਤਿਆਗਣ ਵਾਲਾ ਕੋਈ ਵਿਰਲਾ ਹੀ ਹੁੰਦਾ ਹੈ ।੧।
How rare is that Gurmukh, who surrenders his mind in devotional worship. ||1||
 
ਹਉ ਹਉ ਕਰਤ ਨਹੀ ਸਚੁ ਪਾਈਐ ॥
(ਮੈਂ ਵੱਡਾ ਧਰਮੀ ਹਾਂ, ਮੈਂ ਵੱਡਾ ਰਾਜਾ ਹਾਂ, ਇਹੋ ਜਿਹੀ) ਮੈਂ, ਮੈਂ ਕਰਦਿਆਂ (ਕਦੇ) ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਮਿਲ ਨਹੀਂ ਸਕਦਾ
By actions done in egotism, selfishness and conceit, the True Lord is not obtained.
 
ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥
ਜਦੋਂ ਇਹ ਹਉਮੇ ਦੂਰ ਹੋਵੇ, ਤਦੋਂ ਹੀ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਸਕੀਦਾ ਹੈ ।੧।ਰਹਾਉ।
But when egotism departs, then the state of supreme dignity is obtained. ||1||Pause||
 
ਹਉਮੈ ਕਰਿ ਰਾਜੇ ਬਹੁ ਧਾਵਹਿ ॥
(“ਅਸੀ ਵੱਡੇ ਰਾਜੇ ਹਾਂ,” ਇਸੇ) ਹਉਮੈ ਦੇ ਕਾਰਨ ਹੀ ਰਾਜੇ ਇਕ ਦੂਜੇ ਦੇ ਦੇਸਾਂ ਉਤੇ, ਕਈ ਵਾਰੀ ਹੱਲੇ ਕਰਦੇ ਰਹਿੰਦੇ ਹਨ,
The kings act in egotism, and undertake all sorts of expeditions.
 
ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥
ਆਪਣੇ ਵਡੱਪਣ ਦੇ ਮਾਣ ਵਿਚ ਦੁਖੀ ਹੁੰਦੇ ਹਨ (ਸਿੱਟਾ ਇਹ ਨਿਕਲਦਾ ਹੈ ਕਿ ਪ੍ਰਭੂ ਦੀ ਯਾਦ ਭੁਲਾ ਕੇ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੨।
But through their egotism, they are ruined; they die, only to be reborn over and over again. ||2||
 
ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥
ਜੇਹੜਾ (ਵਡ-ਭਾਗੀ) ਮਨੁੱਖ ਗੁਰੂ ਦਾ ਸ਼ਬਦ ਵਿਚਾਰਦਾ ਹੈ (ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ) ਉਸ ਦੀ ਹਉਮੈ ਦੂਰ ਹੋ ਜਾਂਦੀ ਹੈ
Egotism is overcome only by contemplating the Word of the Guru's Shabad.
 
ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥
ਉਹ (ਭਟਕਣਾ ਵਿਚ ਪਾਣ ਵਾਲੀ ਆਪਣੀ) ਹੋਛੀ ਮਤਿ ਤਿਆਗਦਾ ਹੈ, ਤੇ ਕਾਮਾਦਿਕ ਪੰਜਾਂ ਵੈਰੀਆਂ ਦਾ ਨਾਸ ਕਰਦਾ ਹੈ ।੩।
One who restrains his fickle mind subdues the five passions. ||3||
 
ਅੰਤਰਿ ਸਾਚੁ ਸਹਜ ਘਰਿ ਆਵਹਿ ॥
ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਵੱਸਦਾ) ਹੈ, ਉਹ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ
With the True Lord deep within the self, the Celestial Mansion is intuitively found.
 
ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥
ਸਾਰੀ ਸ੍ਰਿਸ਼ਟੀ ਦੇ ਮਾਲਕ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਹ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰਦੇ ਹਨ ।੪।
Understanding the Sovereign Lord, the state of supreme dignity is obtained. ||4||
 
ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥
ਜਿਸ ਮਨੁੱਖ ਦੇ ਮਨ ਦੀ ਭਟਕਣਾ ਗੁਰੂ ਦੂਰ ਕਰਦਾ ਹੈ, ਸਦਾ-ਥਿਰ ਪ੍ਰਭੂ ਦਾ ਸਿਮਰਨ ਉਸ ਦਾ ਨਿੱਤ-ਕਰਮ ਬਣ ਜਾਂਦਾ ਹੈ
The Guru dispels the doubts of those whose actions are true.
 
ਨਿਰਭਉ ਕੈ ਘਰਿ ਤਾੜੀ ਲਾਵੈ ॥੫॥
ਉਹ ਨਿਰਭਉ ਪ੍ਰਭੂ ਦੇ ਚਰਨਾਂ ਵਿਚ ਸਦਾ ਆਪਣੀ ਸੁਰਤਿ ਜੋੜੀ ਰੱਖਦਾ ਹੈ ।੫।
They focus their attention on the Home of the Fearless Lord. ||5||
 
ਹਉ ਹਉ ਕਰਿ ਮਰਣਾ ਕਿਆ ਪਾਵੈ ॥
“ਹਉਂ, ਹਉਂ; ਮੈਂ, ਮੈਂ” ਦੇ ਕਾਰਨ ਆਤਮਕ ਮੌਤ ਹੀ ਸਹੇੜੀਦੀ ਹੈ, ਇਸ ਤੋਂ ਛੁਟ ਹੋਰ ਕੋਈ ਆਤਮਕ ਗੁਣ ਨਹੀਂ ਲੱਭਦਾ ।
Those who act in egotism, selfishness and conceit die; what do they gain?
 
ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਹਉਮੈ ਦੇ ਇਸ ਟੰਟੇ ਨੂੰ ਆਪਣੇ ਅੰਦਰੋਂ ਮੁਕਾ ਲੈਂਦਾ ਹੈ ।੬।
Those who meet the Perfect Guru are rid of all conflicts. ||6||
 
ਜੇਤੀ ਹੈ ਤੇਤੀ ਕਿਹੁ ਨਾਹੀ ॥
ਹਉਮੈ ਦੇ ਆਸਰੇ ਜਿਤਨੀ ਭੀ ਦੌੜ-ਭੱਜ ਹੈ ਇਹ ਸਾਰੀ ਦੌੜ-ਭੱਜ ਕੋਈ ਆਤਮਿਕ ਲਾਭ ਨਹੀਂ ਪੁਚਾਂਦੀ ।
Whatever exists, is in reality nothing.
 
ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਗੁਰੂ ਤੋਂ) ਗਿਆਨ ਪ੍ਰਾਪਤ ਕਰ ਕੇ ਪਰਮਾਤਮਾ ਦੇ ਗੁਣ ਗਾਂਦੇ ਹਨ ।੭।
Obtaining spiritual wisdom from the Guru, I sing the Glories of God. ||7||
 
ਹਉਮੈ ਬੰਧਨ ਬੰਧਿ ਭਵਾਵੈ ॥
ਹਉਮੈ (ਜੀਵਾਂ ਨੂੰ ਮੋਹ ਦੇ) ਬੰਧਨਾਂ ਵਿਚ ਬੰਨ੍ਹ ਕੇ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ ।
Egotism binds people in bondage, and causes them to wander around lost.
 
ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥
ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ (ਉਹ ਹਉਮੈ ਤੋਂ ਬਚਿਆ ਰਹਿੰਦਾ ਹੈ, ਤੇ) ਸੁਖ ਪਾਂਦਾ ਹੈ ।੮।੧੩।
O Nanak, peace is obtained through devotional worship of the Lord. ||8||13||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by