ਗਉੜੀ ਮਹਲਾ ੩ ॥
Gauree, Third Mehl:
 
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥
(ਪਰ, ਹੇ ਭਾਈ!) ਜੇਹੜਾ ਮਨੁੱਖ ਮਾਇਆ ਦੇ ਪਸਾਰੇ ਦੀਆਂ ਗੱਲਾਂ ਵਿਚ ਹੀ ਦਿਲ-ਚਸਪੀ ਰੱਖਦਾ ਹੈ, ਉਸ ਦੇ ਮਨ ਦੀ ਭਟਕਣਾ ਦੂਰ ਨਹੀਂ ਹੋ ਸਕਦੀ,
Those who speak of the three qualities - their doubts do not depart.
 
ਬੰਧਨ ਨ ਤੂਟਹਿ ਮੁਕਤਿ ਨ ਪਾਇ ॥
ਉਸ ਦੇ (ਮਾਇਆ ਦੇ ਮੋਹ ਦੇ) ਬੰਧਨ ਨਹੀਂ ਟੱੁਟਦੇ, ਉਸ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਪ੍ਰਾਪਤ ਨਹੀਂ ਹੁੰਦੀ ।
Their bonds are not broken, and they do not obtain liberation.
 
ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
(ਹੇ ਭਾਈ!) ਜਗਤ ਵਿਚ ਮਾਇਆ ਦੇ ਮੋਹ ਤੋਂ ਖ਼ਲਾਸੀ ਦੇਣ ਵਾਲਾ (ਸਿਰਫ਼) ਗੁਰੂ (ਹੀ) ਹੈ ।੧।
The True Guru is the Bestower of liberation in this age. ||1||
 
ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ,
Those mortals who become Gurmukh give up their doubts.
 
ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
ਉਸ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ (ਕਿਉਂਕਿ ਗੁਰੂ ਦੀ ਕ੍ਰਿਪਾ ਨਾਲ) ਉਹ ਪਰਮਾਤਮਾ ਵਿੱਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ।
The celestial music wells up, when they lovingly attune their consciousness to the Lord. ||1||Pause||
 
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥
(ਹੇ ਭਾਈ!) ਮਾਇਆ ਦੇ ਪਸਾਰੇ ਵਿਚ ਦਿਲ-ਚਸਪੀ ਰੱਖਣ ਵਾਲਿਆਂ ਦੇ ਸਿਰ ਉਤੇ (ਸਦਾ) ਆਤਮਕ ਮੌਤ ਦਾ ਹੁਕਮ ਚੱਲਦਾ ਹੈ,
Those who are controlled by the three qualities have death hovering over their heads.
 
ਨਾਮੁ ਨ ਚੇਤਹਿ ਉਪਾਵਣਹਾਰਾ ॥
ਉਹ ਸਿਰਜਣਹਾਰ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ,
They do not remember the Name of the Creator Lord.
 
ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥
ਉਹ ਮੁੜ ਮੁੜ (ਜਗਤ ਵਿਚ) ਜੰਮਦੇ ਹਨ, ਮਰਦੇ ਹਨ, ਜੰਮਦੇ ਹਨ ਮਰਦੇ ਹਨ ।੨।
They die, and are reborn, over and over, again and again. ||2||
 
ਅੰਧੇ ਗੁਰੂ ਤੇ ਭਰਮੁ ਨ ਜਾਈ ॥
(ਪਰ, ਹੇ ਭਾਈ! ਮਾਇਆ ਦੇ ਮੋਹ ਵਿਚ ਆਪ) ਅੰਨ੍ਹੇ ਹੋਏ ਹੋਏ ਗੁਰੂ ਪਾਸੋਂ (ਸਰਨ ਆਏ ਸੇਵਕ ਦੇ ਮਨ ਦੀ) ਭਟਕਣਾ ਦੂਰ ਨਹੀਂ ਹੋ ਸਕਦੀ ।
Those whose guru is spiritually blind - their doubts are not dispelled.
 
ਮੂਲੁ ਛੋਡਿ ਲਾਗੇ ਦੂਜੈ ਭਾਈ ॥
(ਅਜੇਹੇ ਗੁਰੂ ਦੀ ਸਰਨ ਪੈ ਕੇ ਤਾਂ ਮਨੁੱਖ ਸਗੋਂ) ਜਗਤ ਦੇ ਮੂਲ-ਕਰਤਾਰ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਫਸਦੇ ਹਨ ।
Abandoning the Source of all, they have become attached to the love of duality.
 
ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥
(ਆਤਮਕ ਮੌਤ ਪੈਦਾ ਕਰਨ ਵਾਲੀ ਮਾਇਆ ਦੇ) ਜ਼ਹਰ ਵਿਚ ਮਸਤ ਹੋਇਆ ਮਨੁੱਖ ਉਸ ਜ਼ਹਰ ਵਿਚ ਹੀ ਮਗਨ ਰਹਿੰਦਾ ਹੈ ।੩।
Infected with poison, they are immersed in poison. ||3||
 
ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥
(ਅਭਾਗੀ) ਮਨੁੱਖ ਮਾਇਆ ਨੂੰ (ਜ਼ਿੰਦਗੀ ਦਾ) ਆਸਰਾ ਬਣਾ ਕੇ (ਮਾਇਆ ਦੀ ਖ਼ਾਤਰ ਹੀ) ਭਟਕਦੇ ਰਹਿੰਦੇ ਹਨ,
Believing Maya to be the source of all, they wander in doubt.
 
ਹਰਿ ਜੀਉ ਵਿਸਰਿਆ ਦੂਜੈ ਭਾਏ ॥
ਮਾਇਆ ਦੇ ਪਿਆਰ ਦੇ ਕਾਰਨ ਉਹਨਾਂ ਨੂੰ ਪਰਮਾਤਮਾ ਭੁਲਿਆ ਰਹਿੰਦਾ ਹੈ ।
They have forgotten the Dear Lord, and they are in love with duality.
 
ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥
(ਪਰ, ਹੇ ਭਾਈ!) ਜਿਸ ਮਨੁੱਖ ਉੱਤੇ ਪਰਮਾਤਮਾ ਰਹਿਮ ਦੀ ਨਿਗਾਹ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ (ਜਿੱਥੇ ਮਾਇਆ ਦਾ ਮੋਹ ਪੋਹ ਨਹੀਂ ਸਕਦਾ) ।੪।
The supreme status is obtained only by those who are blessed with His Glance of Grace. ||4||
 
ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਦੇ) ਹਿਰਦੇ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਪਰਕਾਸ਼ ਕਰ ਦੇਂਦਾ ਹੈ, ਜਗਤ ਨਾਲ ਵਰਤਣ-ਵਰਤਾਵ ਕਰਦਿਆਂ ਭੀ ਸਾਰੇ ਜਗਤ ਵਿਚ ਉਸ ਨੂੰ ਸਦਾ-ਥਿਰ ਪ੍ਰਭੂ ਵਿਖਾ ਦੇਂਦਾ ਹੈ ।
One who has Truth pervading within, radiates Truth outwardly as well.
 
ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥
ਜਿਸ ਮਨੁੱਖ ਦੇ ਅੰਦਰ ਬਾਹਰ ਪ੍ਰਭੂ ਦਾ ਪਰਕਾਸ਼ ਹੋ ਜਾਏ), ਉਹ ਜੇ ਇਸ (ਮਿਲੀ ਦਾਤਿ) ਨੂੰ ਲੁਕਾ ਕੇ ਰੱਖਣ ਦਾ ਜਤਨ ਭੀ ਕਰੇ ਤਾਂ ਭੀ ਸਦ-ਥਿਰ ਪ੍ਰਭੂ (ਦਾ ਪਰਕਾਸ਼) ਲੁਕਦਾ ਨਹੀਂ ।
The Truth does not remain hidden, even though one may try to hide it.
 
ਗਿਆਨੀ ਬੂਝਹਿ ਸਹਜਿ ਸੁਭਾਏ ॥੫॥
ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਮਨੁੱਖ ਆਤਮਕ ਅਡੋਲਤਾ ਵਿਚ (ਟਿਕ ਕੇ) ਪ੍ਰਭੂ-ਪ੍ਰੇਮ ਵਿਚ ਜੁੜ ਕੇ (ਇਸ ਅਸਲੀਅਤ ਨੂੰ) ਸਮਝ ਲੈਂਦੇ ਹਨ ।੫।
The spiritually wise know this intuitively. ||5||
 
ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥
(ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ,
The Gurmukhs keep their consciousness lovingly centered on the Lord.
 
ਹਉਮੈ ਮਾਇਆ ਸਬਦਿ ਜਲਾਏ ॥
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ (ਆਪਣੇ ਅੰਦਰੋਂ) ਹਉਮੈ ਤੇ ਮਾਇਆ (ਦਾ ਮੋਹ) ਸਾੜ ਲੈਂਦਾ ਹੈ ।
Ego and Maya are burned away by the Word of the Shabad.
 
ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥
(ਇਸ ਤਰ੍ਹਾਂ) ਸਦਾ-ਥਿਰ ਰਹਿਣ ਵਾਲਾ ਪਿਆਰਾ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ ।੬।
My True God unites them in His Union. ||6||
 
ਸਤਿਗੁਰੁ ਦਾਤਾ ਸਬਦੁ ਸੁਣਾਏ ॥
(ਹੇ ਭਾਈ! ਪਰਮਾਤਮਾ ਦੇ ਨਾਮ ਦੀ) ਦਾਤਿ ਦੇਣ ਵਾਲਾ ਸਤਿਗੁਰੂ ਜਿਸ ਮਨੁੱਖ ਨੂੰ ਆਪਣਾ ਸ਼ਬਦ ਸੁਣਾਂਦਾ ਹੈ,
The True Guru, The Giver, preaches the Shabad.
 
ਧਾਵਤੁ ਰਾਖੈ ਠਾਕਿ ਰਹਾਏ ॥
ਉਹ ਮਾਇਆ ਦੇ ਪਿੱਛੇ ਭਟਕਦੇ ਆਪਣੇ ਮਨ ਨੂੰ (ਮਾਇਆ ਦੇ ਮੋਹ ਵਲੋਂ) ਬਚਾ ਲੈਂਦਾ ਹੈ, ਰੋਕ ਕੇ ਕਾਬੂ ਕਰ ਲੈਂਦਾ ਹੈ ।
He controls, and restrains, and holds still the wandering mind.
 
ਪੂਰੇ ਗੁਰ ਤੇ ਸੋਝੀ ਪਾਏ ॥੭॥
ਪੂਰੇ ਗੁਰੂ ਪਾਸੋਂ ਉਹ ਮਨੁੱਖ (ਜੀਵਨ-ਜੁਗਤਿ ਦੀ ਸਹੀ) ਸਮਝ ਹਾਸਲ ਕਰ ਲੈਂਦਾ ਹੈ ।੭।
Understanding is obtained through the Perfect Guru. ||7||
 
ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥
ਜੋ ਆਪ ਹੀ ਸਿਰਜਣਹਾਰ ਹੈ ਜਿਸ ਨੇ ਆਪ ਇਹ ਸ੍ਰਿਸ਼ਟੀ ਪੈਦਾ ਕਰ ਕੇ ਆਪ ਹੀ (ਅਨੇਕਾਂ ਵਾਰੀ) ਨਾਸ ਕੀਤੀ
The Creator Himself has created the universe; He Himself shall destroy it.
 
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
ਕਿ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ (ਸਦਾ-ਥਿਰ ਰਹਿਣ ਵਾਲਾ) ਨਹੀਂ ਹ
Without Him, there is no other at all.
 
ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਕੋਈ (ਵਿਰਲਾ ਵਡਭਾਗੀ) ਮਨੁੱਖ ਇਹ ਸਮਝ ਲੈਂਦਾ ਹੈ।੮।੬।
O Nanak, how rare are those who, as Gurmukh, understand this! ||8||6||
 
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by