(ਹੇ ਭਾਈ ! ਗੁਰੂ ਦੀ ਸਰਨ ਪੈ ਕੇ) ਉਸ ਪਾਲਣਹਾਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਦੇ ਅਨੇਕਾਂ ਕੌਤਕ (ਦਿੱਸ ਰਹੇ ਹਨ)
Praise God, the Nurturer and Cherisher; His Wondrous Ways are unlimited.
ਉਸ ਦਾ ਨਾਮ ਸਦਾ ਹੀ ਸਿਮਰਨਾ ਚਾਹੀਦਾ ਹੈ, ਇਹੀ ਸਭ ਤੋਂ ਚੰਗੀ ਅਕਲ ਹੈ
Forever and ever, worship and adore Him; this is the most wonderful wisdom.
ਹੇ ਪਾਲਣਹਾਰ! ਹੇ ਬੇਅੰਤ! ਹੇ ਅਪਹੁੰਚ!
O Lord, Sustainer and Cherisher, You are infinite, unfathomable and endless.
ਜਿਨ੍ਹਾਂ ਨੇ ਇਹ ਸਮਝ ਲਿਆ ਹੈ ਕਿ ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਂ ਉਹਨਾਂ ਦੇ ਪੈਰ ਚੰੁਮਦਾ ਹਾਂ ।੩।
Those who recognize the True Lord - I kiss their feet. ||3||
(ਹੇ ਭਾਈ!) ਨਿਸ਼ਚਾ ਕਰੋ ਕਿ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਉਹ ਸਦਾ-ਥਿਰ ਪ੍ਰਭੂ (ਜੀਵਾਂ ਦੀ) ਪਾਲਣਾ ਕਰਨ ਵਾਲਾ ਹੈ, ਜਿਸ ਸਦਾ-ਥਿਰ ਨੇ ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੋਇਆ ਹੈ, ਉਹ ਅਦ੍ਰਿਸ਼ਟ ਹੈ ਤੇ ਬੇਅੰਤ ਹੈ ।
The True Creator Lord is True - know this well; He is the True Sustainer.
(ਧਰਤੀ ਤੇ ਆਕਾਸ਼ ਜਗਤ ਦੇ) ਦੋਵੇਂ ਪੁੜ ਜੋੜ ਕੇ (ਭਾਵ, ਜਗਤ-ਰਚਨਾ ਕਰ ਕੇ) ਉਸ ਪ੍ਰਭੂ ਨੇ ਜੀਵਾਂ ਨੂੰ ਮਾਇਆ ਦੇ ਮੋਹ ਵਿਚ ਫਸਾ ਕੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ (ਭਾਵ, ਇਹ ਪ੍ਰਭੂ ਦੀ ਰਜ਼ਾ ਹੈ ਕਿ ਜੀਵ ਮੋਹ ਵਿਚ ਫਸ ਕੇ ਪ੍ਰਭੂ ਨੂੰ ਭੁਲਾ ਬੈਠੇ ਹਨ) ।
He Himself fashioned His Own Self; the True Lord is invisible and infinite.
ਪਰ ਜੀਵਾਂ ਦੇ ਭੀ ਕੀਹ ਵੱਸ? ਹੇ ਪ੍ਰਭੂ!) ਤੇਰਾ ਢਾਢੀ ਨਾਨਕ (ਤੇਰੇ ਦਰ ਤੇ) ਇਹ ਹੀ ਬੇਨਤੀ ਕਰਦਾ ਹੈ—ਹੇ ਸਦਾ ਅਟੱਲ ਰਹਿਣ ਵਾਲੇ ਤੇ ਜੀਵਾਂ ਦੇ ਪਾਲਣ ਵਾਲੇ ਪ੍ਰਭੂ! (ਜਿਵੇਂ) ਇਹ ਸੁਆਸ ਇਹ ਸਰੀਰ ਇਹ ਜਿੰਦ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ (
My breath, my flesh and my soul are all Yours, Lord; You are so very dear to me.
ਤਿਵੇਂ) ਆਪਣਾ ਪਿਆਰ ਭੀ ਤੂੰ ਆਪ ਹੀ ਦੇਹ ।੨।
Nanak, the poet, says this, O True Lord Cherisher. ||2||
ਹੇ ਕਰਤਾਰ! ਤੰੂ ਸਦਾ ਕਾਇਮ ਰਹਿਣ ਵਾਲਾ ਹੈਂ
I offer this one prayer to You; please listen to it, O Creator Lord.
ਤੂੰ (ਸਭ ਤੋਂ) ਵੱਡਾ ਹੈਂ, ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ, ਤੂੰ ਪਵਿਤ੍ਰ ਹਸਤੀ ਵਾਲਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ । ਮੈਂ ਤੇਰੇ ਅੱਗੇ ਇਕ ਬੇਨਤੀ ਕੀਤੀ ਹੈ, (ਮੇਰੀ ਬੇਨਤੀ) ਧਿਆਨ ਨਾਲ ਸੁਣ ।੧।
You are true, great, merciful and spotless, O Cherisher Lord. ||1||
ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ
The One who created the world, takes care of it.
ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ ।੨।
In each and every heart and mind, the Lord is the True Cherisher. ||2||
ਹੇ ਮਾਲਕ! ਤੇਰਾ ਦਰਸਨ ਕਰਨਾ (ਇਕ ਅਮੋਲਕ ਦਾਤਿ ਹੈ), ਤੇਰੇ ਇਸ (ਦਰਸਨ) ਦਾ ਕੋਈ ਮੁੱਲ ਨਹੀਂ ਕੀਤਾ ਜਾ ਸਕਦਾ
The value of seeing the Vision of the Lord Master cannot be estimated.
ਹੇ ਪਵਿਤ੍ਰ! ਹੇ ਪਾਲਣਹਾਰ! ਤੂੰ ਆਪ (ਸਾਡਾ) ਖਸਮ ਹੈਂ ਤੂੰ ਸਭ ਤੋਂ ਵੱਡਾ ਹੈਂ, ਤੇਰੀ ਵੱਡੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ ।੧।
You are the Pure Cherisher; You Yourself are the great and immeasurable Lord and Master. ||1||