ਹਰੀ-ਪਰਮਾਤਮਾ (ਮਾਨੋ) ਇਕ ਸੋਹਣਾ ਮੰਦਰ ਹੈ ਜਿਸ ਵਿਚ ਮਾਣਕ ਲਾਲ ਮੋਤੀ ਤੇ ਚਮਕਦੇ ਹੀਰੇ ਹਨ (ਜਿਸ ਦੇ ਦੁਆਲੇ) ਸੋਨੇ ਦੇ ਸੁੰਦਰ ਕਿਲੇ੍ਹ ਹਨ
The Palace of the Lord God is so beautiful. Within it, there are gems, rubies, pearls and flawless diamonds. A fortress of gold surrounds this Source of Nectar.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਨੋ) ਲੋਹਾ ਹੈ ਜੋ ਗੁਰੂ-ਪਾਰਸ ਨੂੰ ਮਿਲਣ ਤੋਂ ਬਿਨਾ ਸੋਨਾ ਨਹੀਂ ਬਣ ਸਕਦਾ, ਗੁਰੂ-ਬੇੜੀ ਉਸ ਮਨਮੁਖ-ਲੋਹੇ ਦੇ ਪਾਸ ਹੀ ਹੈ, ਪਰ ਉਹ (ਵਿਕਾਰਾਂ ਦੀ ਨਦੀ ਵਿਚ ਹੀ) ਡੁੱਬਦਾ ਹੈ ।੩।
Without meeting with the True Guru, no one is transformed into gold. The self-willed manmukh sinks like iron, while the boat is very close. ||3||
 
ਜੇ ਮੈਂ ਸੋਨੇ ਦੇ ਕਿਲੇ੍ਹ ਦਾਨ ਕਰਾਂ, ਬਹੁਤ ਸਾਰੇ ਘੋੜੇ ਤੇ ਹਾਥੀ ਦਾਨ ਕਰਾਂ
If I made a donation of castles of gold, and gave lots of fine horses and wondrous elephants in charity,
 
(ਜਿਵੇਂ ਤਾਉ ਦੇ ਦੇ ਕੇ) ਸੋਨੇ (ਨੂੰ ਕੱਸ ਲਾਈਦੀ ਹੈ, ਤਿਵੇਂ ਅੰਮ੍ਰਿਤ ਵੇਲੇ ਦੀ ਘਾਲ-ਕਮਾਈ ਦੀ ਉਹਨਾਂ ਦੇ) ਸਰੀਰ ਨੂੰ ਕੱਸ ਲਾਈਦੀ ਤੇ (ਭਗਤੀ ਦਾ) ਸੋਹਣਾ ਰੰਗ ਚੜ੍ਹਦਾ ਹੈ ।
Their bodies become golden, and take on the color of spirituality.
 
ਮੇਰੀ ਜਿੰਦ ਸੋਨੇ (ਦੇ ਮੋਹ) ਵਿਚ ਇਸਤ੍ਰੀ (ਦੇ ਮੋਹ) ਵਿਚ ਫਸੀ ਹੋਈ ਹੈ, ਮਾਇਆ ਦਾ ਮੋਹ ਮੈਨੂੰ ਮਿੱਠਾ ਲੱਗ ਰਿਹਾ ਹੈ ।
The soul of the man is lured by gold and women; emotional attachment to Maya is so sweet to him.
 
(ਹੇ ਸੰਤ ਜਨੋ! ਉਹ ਮਨੁੱਖ ਪਰਮਾਤਮਾ ਦਾ ਰੂਪ ਹੈ ਜਿਸ ਨੂੰ) ਸੁਰਗ ਅਤੇ ਨਰਕ ਅੰਮ੍ਰਿਤ ਅਤੇ ਜ਼ਹਰ ਇਕੋ ਜਿਹੇ ਜਾਪਦੇ ਹਨ, ਜਿਸ ਨੂੰ ਸੋਨਾ ਅਤੇ ਤਾਂਬਾ ਇਕ ਸਮਾਨ ਪ੍ਰਤੀਤ ਹੁੰਦਾ ਹੈ
Heaven and hell, ambrosial nectar and poison, gold and copper - these are all alike to them.
 
ਵਧੀਆ ਹਾਥੀ, ਵਧੀਆ ਘੋੜੇ, ਸੋਨਾ, ਪੁੱਤਰ, ਇਸਤ੍ਰੀ—(ਇਹਨਾਂ ਦਾ ਮੋਹ) ਜੂਏ ਦੀ ਖੇਡ ਹੈ,
Elephants, horses, gold, children and spouses
 
ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਮਾਇਆ-ਸਰ ਤੋਂ) ਪਾਰ ਲੰਘੀਦਾ ਹੈ ਤੇ ਲੋਹੇ ਦੀ ਮੈਲ (ਵਰਗਾ ਨਕਾਰਾ ਹੋਇਆ ਮਨ) ਸੋਨਾ ਬਣ ਜਾਂਦਾ ਹੈ ।੧।
O Nanak, through the Lord's Name, emancipation is obtained, and the slag iron is transformed into gold. ||1||
 
ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਸੋਨੇ ਵਰਗਾ ਤੇਰਾ ਨਰੋਆ ਜਿਸਮ ਹੈ,
By His Grace, you have a healthy, golden body;
 
ਸੋਨਾ ਸਾਵਾਂ ਤੋਲ ਕੇ ਵੱਟੇ ਵਿਚ ਦਿੱਤਿਆਂ ਰੱਬ ਨਹੀਂ ਮਿਲਦਾ
He cannot be obtained by offering your weight in gold.
 
ਜੇਹੜਾ ਪਰਮਾਤਮਾ (ਸੁੱਧ) ਸੋਨੇ ਵਰਗੀ ਪਵਿਤ੍ਰ ਹਸਤੀ ਵਾਲਾ ਹੈ, ਜੋ ਨਿਰਾ ਚਾਨਣ ਹੀ ਚਾਨਣ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ,
His body becomes golden, by the Lord's Incomparable Light.
 
ਪਾਰਸ-ਗੁਰੂ ਦੇ ਮਿਲਿਆਂ ਅਸੀਂ ਸੋਨਾ ਬਣ ਜਾਂਦੇ ਹਾਂ, ਸਾਡੇ ਅੰਦਰ ਬੇਅੰਤ ਪ੍ਰਭੂ ਦੀ ਪਵਿਤ੍ਰ ਜੋਤਿ ਜਗ ਪੈਂਦੀ ਹੈ ।੨।
But meeting with the Guru, the Philosopher's Stone, I am transformed into gold; I am blended with the Pure Light of the Infinite Lord. ||2||
 
ਜੇ ਸਾਰੀ ਧਰਤੀ ਸੋਨਾ ਬਣਾ ਕੇ ਉਹਨਾਂ ਦੇ ਅੱਗੇ ਰੱਖ ਦੇਈਏ, ਤਾਂ ਭੀ ਪਰਮਾਤਮਾ ਦੇ ਨਾਮ ਤੋਂ ਛੁਟ ਹੋਰ ਕੋਈ ਪਦਾਰਥ ਉਹਨਾਂ ਨੂੰ ਪਿਆਰਾ ਨਹੀਂ ਲੱਗਦਾ ।
Even if the entire earth were to be transformed into gold, and given to them, without the Naam, they love nothing else.
 
ਪਰਮਾਤਮਾ ਨੇ ਮੇਰੇ ਮਨ ਨੂੰ (ਆਪਣੇ ਨਾਮ ਦੀ) ਕਸਵੱਟੀ ਉਤੇ ਘਸਾਇਆ ਹੈ, ਤੇ ਇਹ ਸੁੱਧ ਸੋਨਾ ਬਣ ਗਿਆ ਹੈ ।
The Lord applied His touch-stone to my mind, and found it one hundred per cent gold.
 
ਮੇਰਾ ਇਹ ਸਰੀਰ ਕਿਲ੍ਹਾ (ਮਾਨੋ) ਸੋਨੇ ਦਾ ਬਣ ਗਿਆ ਹੈ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਇਸ ਵਿਚ ਪਰਮਾਤਮਾ ਪਰਗਟ ਹੋ ਗਿਆ ਹੈ ।
Within the walled fortress of my golden body, the Lord, Har, Har, is revealed.
 
ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ ।੩।
That iron which touches the Philosopher's Stone becomes gold. ||3||
 
ਤਾਂ ਤੇ ਹੇ ਮਨ! ਤੂੰ ਸੰਤ ਜਨਾਂ ਦੀ ਸੰਗਤਿ ਕਰ! ਵੇਖ) ਜੋ ਮਨੁੱਖ ਨਿਰੇ ਸੋਨੇ ਵਾਲੇ ਪਾਸੇ (ਭਾਵ, ਮਾਇਆ ਜੋੜਨ ਵਲ ਲੱਗ) ਪੈਂਦੇ ਹਨ ਉਹ ਆਰੇ ਨਾਲ ਚੀਰੇ ਜਾਂਦੇ ਹਨ (ਭਾਵ, ਬਹੁਤ ਦੁੱਖੀ ਜੀਵਨ ਬਿਤੀਤ ਕਰਦੇ ਹਨ) ।੪।
Those who side with the glitter of gold, are cut down with a saw. ||4||
 
ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ ਜਾਂਦੀ ਹੈ ਤਿਵੇਂ ਸਾਧ ਸੰਗਤਿ ਵਿਚ ਭੀ ਇਹੀ ਬਰਕਤਿ ਹੈ ।੬।
Touching the philosopher's stone, metal is transformed into gold. Such is the glorious greatness of the Society of the Saints. ||6||
 
ਪ੍ਰਭੂ ਸੁਆਮੀ ਆਪ ਹੀ ਪਾਰਸ ਹੈ, ਆਪ ਹੀ ਲੋਹਾ ਹੈ ਤੇ ਉਸ ਨੇ ਆਪ ਹੀ (ਉਸ ਤੋਂ) ਸੋਨਾ ਬਣਾਇਆ ਹੈ
He Himself is the Philosopher's Stone, He Himself is the metal, and He Himself is transformed into gold.
 
ਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ) । ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ ।
Your body is so precious, cast in gold.
 
। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ । ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ,
Human life is obtained only by the most virtuous actions; this body is radiant and golden.
 
ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ
The golden body is saddled with the saddle of gold.
 
ਹੇ ਭਾਈ! (ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੰੁਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।
The body becomes like gold, when the True Guru unites one with Himself.
 
(ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।੨।
The body becomes like gold, when the True Guru unites one with Himself. ||2||
 
ਜੋ ਸਰੀਰ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਹ ਸੋਨੇ ਵਰਗਾ ਸੁੱਧ ਹੈ
That body is golden and immaculate, which is attached to the True Name of the True Lord.
 
ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ।
who is not affected by pleasure, affection or fear, and who looks alike upon gold and dust;||1||Pause||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ
I have been transformed from rusty iron into gold, O Siblings of Destiny, united in Union with the Guru, the Philosopher's Stone.
 
ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ
The kings die, gathering and hoarding their money, burying great quantities of gold.
 
ਸਤਿਗੁਰੂ ਦੀ ਸਿੱਖਿਆ ਲੈ ਕੇ ਮੇਰਾ ਮਨ ਇਸ ਤਰ੍ਹਾਂ ਪਤੀਜ ਗਿਆ ਹੈ (ਤੇ ਸੁਅੱਛ ਹੋ ਗਿਆ ਹੈ) ਜਿਵੇਂ ਪਾਰਸ ਨਾਲ ਛੋਹ ਕੇ (ਲੋਹਾ) ਸੋਨਾ ਬਣ ਜਾਂਦਾ ਹੈ,
Touching the philosopher's stone, I have been transformed into gold.
 
ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ,
It is just like gold, which is heated in the fire, to remove the impurities from it. ||2||
 
ਜਿਸ ਮਨੁੱਖ ਦਾ ਪਰਮਾਤਮਾ ਨਾਲ ਸਤਸੰਗ ਹੋ ਜਾਂਦਾ ਹੈ, ਪਰਮਾਤਮਾ ਉਸ ਨੂੰ (ਲੋਹੇ ਤੋਂ) ਸੋਨਾ ਬਣਾ ਦਿੰਦਾ ਹੈ, (ਕਾਠ ਤੋਂ) ਚੰਦਨ ਬਣਾ ਦੇਂਦਾ ਹੈ ।੧।ਰਹਾਉ।
Associating with the Lord, and the Sat Sangat, the Lord's True Congregation, the Lord has transformed me into gold and sandalwood. ||1||Pause||
 
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਾਈ ਨਿੰਦਿਆ ਨਹੀਂ ਹੈ, ਪਰਾਈ ਖ਼ੁਸ਼ਾਮਦ ਨਹੀਂ ਹੈ, ਜਿਸ ਨੂੰ ਸੋਨਾ ਲੋਹਾ ਇਕੋ ਜਿਹੇ ਦਿੱਸਦੇ ਹਨ
One who does not slander or praise others, who looks upon gold and iron alike,
 
ਹੇ ਭਾਈ! (ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ ।
This golden-colored body has been disfigured and ruined by egotism.
 
ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) ।
You purchase glass, and discard gold; you are in love with your enemy, while you renounce your true friend.
 
(ਵਿਕਾਰਾਂ ਤੋਂ ਬਚੇ ਰਹਿਣ ਦੇ ਕਾਰਨ) ਸਰੀਰ ਸੋਨੇ ਵਰਗਾ ਸੁੱਧ ਰਹਿੰਦਾ ਹੈ, (ਮਨੁੱਖ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੬।
One's body sparkles like gold, and one's light merges into the Light. ||6||
 
ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।
The Gurmukh is inspired, his body is golden, and his light merges into the Light of the Fearless Lord. ||1||
 
ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ ।
The fortress of the body is overflowing with gold and jewels; when it is awakened by spiritual wisdom, one enshrines love for the essence of reality.
 
(ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦ
One who meets the True Guru is transformed into gold. Whatever is pre-ordained, is not erased by erasing. ||3||
 
ਹੇ ਸੰਤ ਜਨੋ! ਜਿਹੜਾ ਸਰੀਰ ਗੁਰੂ ਦੇ ਸ਼ਬਦ-ਰੰਗ ਵਿਚ ਰੰਗਿਆ ਰਹਿੰਦਾ ਹੈ ਅਤੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਦਾ ਹੈ ਉਹ ਸਰੀਰ ਸੋਨਾ ਬਣ ਜਾਂਦਾ ਹੈ (ਸੁੱਧ ਸੋਨੇ ਵਰਗਾ ਵਿਕਾਰ-ਰਹਿਤ ਪਵਿੱਤਰ ਹੋ ਜਾਂਦਾ ਹੈ) ।੧੮।
Imbued with the Shabad, the body becomes golden, and loves only the True Name. ||18||
 
ਜਿਸ ਮਨੁੱਖ ਦੇ ਮੂੰਹ-ਮੱਥੇ ਤੇ ਗੁਰੂ ਦੇ ਚਰਨਾਂ ਦੀ ਧੂੜ ਪਏ, ਉਹ ਨਕਾਰੇ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦਾ ਹੈ ।
Dhadha: If the dust of their feet touches one's face and forehead, he is transformed from iron into gold.
 
ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ,
as gold is dissolved by borax.
 
(ਅਜੇਹਾ ਬੰਦਾ ਭੀ) ਜੇ ਸਤਿਗੁਰੂ ਦੀ ਸਰਨ ਵਿਚ ਆ ਜਾਏ ਤਾਂ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦਾ ਹੈ ।
One who comes to the Sanctuary of the True Guru, shall be transformed from iron into gold.
 
ਜੇ ਆਪਣਾ ਆਪ ਭੀ ਭੇਟ ਕਰ ਦੇਈਏ; ਜੇ ਆਪਣੇ ਬਰਾਬਰ ਤੋਲ ਕੇ ਸੋਨਾ ਦਾਨ ਕਰੀਏ, ਤਾਂ ਭੀ (ਹੇ ਮਨ!) ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ ।੩।
He may purify his soul, and give away in charity his body weight in gold; none of these is equal to the worship of the Lord's Name. ||3||
 
ਜਦ ਤਕ ਲੋਹਾ ਪਾਰਸ ਨਾਲ ਛੁਹੇ ਨਾਹ, ਤਦ ਤਕ ਇਹ ਸ਼ੁੱਧ ਸੋਨਾ ਕਿਵੇਂ ਬਣ ਸਕਦਾ ਹੈ? ।੧।
How can iron be transformed into gold, unless it touches the Philosopher's Stone? ||1||
 
ਕਿਉਂਕਿ) ਪਰਮਾਤਮਾ ਦੇ ਨਾਮ ਸਿਮਰਨ ਤੋਂ ਬਿਨਾ ਕੋਈ ਭੀ ਮਨੁੱਖ ਮੁਕਤੀ (ਵਿਕਾਰਾਂ ਤੋਂ ਖ਼ਲਾਸੀ) ਹਾਸਲ ਨਹੀਂ ਕਰ ਸਕਦਾ, ਭਾਵੇਂ ਤੀਰਥਾਂ ਤੇ ਜਾ ਕੇ ਬਹੁਤ ਸਾਰਾ ਸੋਨਾ ਭੀ ਥੋੜਾ ਥੋੜਾ ਕਰ ਕੇ ਅਨੇਕਾਂ ਨੂੰ ਦਾਨ ਦਿੱਤਾ ਜਾਏ ।੨।
but without the Lord's Name, no one attains liberation, even though one may give away huge amounts of gold. ||2||
 
ਪਰ ਹੇ ਨਾਨਕ! ਜੇ ਸਮਰੱਥ ਗੁਰੂ ਮਿਲ ਪਏ ਤਾਂ ਉਹ ਸੜ ਕੇ ਨਿਕੰਮਾ ਲੋਹਾ ਹੋ ਚੁਕੇ ਮਨ ਨੂੰ ਭੀ ਸੋਨਾ ਬਣਾ ਦੇਂਦਾ ਹੈ ।
What was turned to slag is again transformed into gold, if one meets with the Guru.
 
ਹੇ ਮਨ! (ਪਰਮਾਤਮਾ ਦਾ ਸਿਮਰਨ) ਤਪਦੇ ਰੇਤ-ਥਲੇ (ਵਰਗੇ ਸੜਦੇ ਦਿਲ) ਨੂੰ ਸ਼ਾਂਤ ਕਰ ਦੇਂਦਾ ਹੈ, (ਸਿਮਰਨ ਦੀ ਬਰਕਤਿ ਨਾਲ) ਮਨੂਰ (ਵਰਗੇ ਮਨ) ਤੋਂ ਸੋਨਾ (ਸੁੱਧ) ਬਣ ਜਾਂਦਾ ਹੈ ।
He transforms the burning desert into a cool oasis; he transmutes rusted iron into gold.
 
ਪਰ ਜਦੋਂ ਉਸ ਨੂੰ ਪੂਰਾ ਗੁਰੂ ਮਿਲਦਾ ਹੈ, ਤਦੋਂ ਉਹ ਮੁੜ (ਸੁੱਧ) ਸੋਨਾ ਬਣ ਜਾਂਦਾ ਹੈ ।
But meeting with the Perfect Guru, it is transmuted into gold once again.
 
ਪਰ ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਸਹੀ ਜੀਵਨ-ਰਾਹ) ਸਮਝ ਲੈਂਦਾ ਹੈ ਜਿਸ ਦੇ ਅੰਦਰ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦਾ ਇਹ ਸਰੀਰ (ਵਿਕਾਰਾਂ ਤੋਂ ਬਚਿਆ ਰਹਿ ਕੇ) ਸੁੱਧ ਸੋਨਾ ਬਣਿਆ ਰਹਿੰਦਾ ਹੈ ।੪।
But the body of the Gurmukh, who understands, is like gold; the Naam, the Name of the Lord, dwells deep within. ||4||
 
ਹੇ ਭਾਈ! ਗੁਰੂ ਦਾ ਸ਼ਬਦ ਜਿਸ ਮਨੁੱਖ ਦੇ ਸੋਨੇ ਵਰਗੇ ਪਵਿੱਤਰ ਸਰੀਰ ਦਾ ਆਗੂ ਬਣਿਆ ਰਹਿੰਦਾ ਹੈ,
The body becomes golden, with the Word of the Shabad as its spouse.
 
ਉਹ (ਮਨੁੱਖਾ) ਸਰੀਰ ਬੇਅੰਤ ਪਰਮਾਤਮਾ ਦੇ ਰਹਿਣ ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਹੈ ।
The body is the infinite fortress of gold;
 
ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, (ਸ਼ਬਦ ਦੀ ਬਰਕਤ ਨਾਲ ਵਿਕਾਰਾਂ ਤੋਂ ਬਚ ਸਕਣ ਨਾਲ ਉਸ ਦਾ) ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ ।
Contemplating the Word of the Shabad, the body becomes golden.
 
ਹੇ ਭਾਈ! ਉਹ ਮਨੁੱਖ ਬਾਰਾਂ ਵੰਨੀ ਦੇ ਸੋਨੇ ਵਰਗਾ ਖਰਾ ਹੋ ਜਾਂਦਾ ਹੈ,
When the gold is made one hundred percent pure,
 
ਹੇ ਕਬੀਰ! ਆਖ— ਉਹ ਸੁੱਧ ਸੋਨਾ ਬਣ ਜਾਂਦਾ ਹੈ, ਉਸ ਦੀ ਭਟਕਣਾ ਸਮੁੰਦਰੋਂ ਪਾਰ ਚਲੀ ਜਾਂਦੀ ਹੈ (ਸਦਾ ਲਈ ਮਿਟ ਜਾਂਦੀ ਹੈ) ।੪।੩।
Says Kabeer, I have become like gold; doubt is dispelled, and I have crossed over the world-ocean. ||4||3||
 
ਜਿਸ ਰਾਵਣ ਨੇ ਸੋਨੇ ਦੇ ਕਿਲ੍ਹੇ ਬਣਾਏ (ਦੱਸੀਏ ਹਨ), ਉਹ ਭੀ (ਉਹ ਕਿਲ੍ਹੇ ਇਥੇ ਹੀ) ਛੱਡ ਗਿਆ ।੧।
Raawan made castles and fortresses of gold, but he had to abandon them when he left. ||1||
 
ਹੇ ਭਾਈ! ਗੁਰੂ ਪਾਸ ਪਾਰਸ ਹੈ ਅਸੀ ਜੀਵ ਲੋਹਾ ਹਾਂ, (ਜਿਵੇਂ ਲੋਹਾ ਪਾਰਸ ਨੂੰ) ਮਿਲ ਕੇ ਸੋਨਾ ਹੋ ਜਾਂਦਾ ਹੈ,
The Guru is the Philosopher's Stone; by His touch, iron is transformed into gold.
 
(ਇਹ ਖ਼ਿਆਲ ਭੀ) ਛੱਡ ਦਿਉ (ਕਿ ਕੋਈ ਤੁਹਾਡਾ) ਆਦਰ (ਕਰਦਾ ਹੈ ਜਾਂ ਕੋਈ) ਆਕੜ (ਵਿਖਾਉਂਦਾ ਹੈ) । ਜੋ ਮਨੁੱਖ ਲੋਹੇ ਤੇ ਸੋਨੇ ਨੂੰ ਇਕੋ ਜਿਹਾ ਜਾਣਦੇ ਹਨ, ਉਹ ਭਗਵਾਨ ਦਾ ਰੂਪ ਹਨ । {ਸੋਨਾ—ਆਦਰ । ਲੋਹਾ—ਨਿਰਾਦਰੀ} ।੧।
who look alike upon iron and gold - they are the very image of the Lord God. ||1||
 
ਪਰ ਉਹ ਤਾਂਬਾ ਸੋਨਾ ਹੀ ਬਣ ਜਾਂਦਾ ਹੈ ਤੇ ਆਪਣਾ ਆਪ ਮੁਕਾ ਦੇਂਦਾ ਹੈ ।੩।
that copper is transformed into gold. ||3||
 
(ਜੇ ਕੋਈ ਮਨੁੱਖ) ਸੋਨੇ ਦਾ ਚੌਂਕਾ (ਤਿਆਰ ਕਰੇ), ਸੋਨੇ ਦੇ ਹੀ (ਉਸ ਵਿਚ) ਭਾਂਡੇ (ਵਰਤੇ), (ਚੌਂਕੇ ਨੂੰ ਸੁੱਚਾ ਰੱਖਣ ਲਈ ਉਸ ਦੇ ਦੁਆਲੇ)
The kitchen is golden, and the cooking pots are golden.
 
(ਜਿਵੇਂ) ਪਾਰਸ ਨਾਲ ਛੋਹਿਆਂ ਲੋਹਾ ਸੋਨਾ ਬਣ ਜਾਂਦਾ ਹੈ,
Iron is transformed into gold, when it touches the Philosopher's Stone.
 
ਉਹ ਸਰੀਰ ਸੋਨੇ ਵਰਗਾ ਸੁੱਧ ਰਹਿੰਦਾ ਹੈ, ਉਸ ਵਿਚ ਵੱਸਦਾ ਜੀਵਾਤਮਾ ਭੀ ਨਰੋਆ ਰਹਿੰਦਾ ਹੈ ।
The mortal's body is golden, and the soul-swan is immaculate and pure,
 
ਜੇ ਗੁਰੂ ਮਿਲ ਪਏ ਤਾਂ ਮਨੁੱਖ (ਸ਼ੁੱਧ) ਸੋਨਾ ਬਣ ਜਾਂਦਾ ਹੈ । (ਪਰ ਇਹ ਤਦੋਂ ਹੀ ਹੁੰਦਾ ਹੈ) ਜਦੋਂ ਪਰਮਾਤਮਾ ਦੀ ਰਜ਼ਾ ਹੋਵੇ ।੧।
He meets the True Guru, and he is transformed into gold, if it is the Lord's Will. ||1||
 
। ਹੇ ਭਾਈ! ਜਿਵੇਂ ਪਾਰਸ ਨਾਲ ਛੁਹ ਕੇ ਸੜਿਆ ਹੋਇਆ ਲੋਹਾ ਸੋਨਾ ਬਣ ਜਾਂਦਾ ਹੈ; ਤਿਵੇਂ ਹੀ ਵਿਕਾਰੀ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਮਤਿ ਲੈ ਕੇ, ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ।੧।
Just as when the iron slag is transmuted into gold by touching the Philosopher's Stone - when the sinner joins the Sangat, he becomes pure, through the Guru's Teachings. ||1||
 
ਹੇ ਭਾਈ! (ਜਿਤਨੀ ਭੀ) ਸੱਤ ਟਾਪੂਆਂ ਵਾਲੀ ਅਤੇ ਸੱਤ ਸਮੁੰਦਰਾਂ ਵਾਲੀ ਧਰਤੀ ਹੈ (ਜੇ ਇਸ ਨੂੰ) ਪੁੱਟ ਕੇ (ਇਸ ਵਿਚੋਂ ਸਾਰਾ) ਸੋਨਾ ਕੱਢ ਕੇ (ਬਾਹਰ) ਰੱਖ ਦਿੱਤਾ ਜਾਏ,
If all the gold of the seven continents and the oceans was taken out and placed before them,
 
ਸੜਿਆ ਹੋਇਆ ਲੋਹਾ (ਪਾਰਸ ਨੂੰ ਮਿਲ ਕੇ) ਸੋਨਾ (ਹੋ ਜਾਂਦਾ ਹੈ, ਤਿਵੇਂ) ਸੰਗਤਿ ਵਿਚ ਮਿਲ ਕੇ (ਮਨੁੱਖ) ਪਰਮਾਤਮਾ ਦਾ ਨਾਮ-ਰਸ (ਆਪਣੇ) ਹਿਰਦੇ ਵਿਚ ਵਸਾ ਲੈਂਦਾ ਹੈ, ਗੁਰੂ ਦੀ ਰਾਹੀਂ ਰੱਬੀ ਜੋਤਿ ਉਸ ਦੇ ਅੰਦਰ ਪਰਗਟ ਹੋ ਜਾਂਦੀ ਹੈ ।੨।
Even iron slag is transformed into gold, joining the Lord's Congregation. Through the Guru, the Lord's Light is enshrined within the heart. ||2||
 
(ਕਿਤੇ ਇਹ ਜਗਤ) ਪੁੱਤਰਾਂ ਤੇ ਸੋਨੇ (ਆਦਿਕ ਧਨ) ਨਾਲ ਪਿਆਰ ਵਧਾ ਰਿਹਾ ਹੈ ।
His love for his children and gold steadily increases.
 
(ਉਸ ਮਨੁੱਖ ਦਾ ਸਰੀਰ-) ਹਰਿ-ਮੰਦਰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਸੋਹਣਾ ਬਣ ਗਿਆ, (ਉਹ ਹਰਿ-ਮੰਦਰ) ਬੇਅੰਤ ਪ੍ਰਭੂ (ਦੇ ਨਿਵਾਸ) ਵਾਸਤੇ (ਮਾਨੋ) ਸੋਨੇ ਦਾ ਕਿਲ੍ਹਾ ਬਣ ਗਿਆ ।੪।
The Temple of the Lord is embellished with the Shabad; it is an Infinite Fortress of God. ||4||
 
(ਪਰ, ਹਾਂ) ਜੇ ਗੁਰੂ-ਪਾਰਸ ਮਿਲ ਪਏ (ਤਾਂ ਲੋਹੇ ਵਰਗਾ ਨਿਕੰਮਾ ਬਣਿਆ ਉਸ ਦਾ ਮਨ) ਸੋਨਾ ਹੋ ਜਾਂਦਾ ਹੈ (ਫਿਰ ਉਹ ਇਤਨੇ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ ਕਿ ਉਸ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ ।੧੦।
Meeting with the Guru, the Philosopher's Stone, the mind is transformed into gold. Its value cannot be described. ||10||
 
(ਹੇ ਮੇਰੇ ਸੋਹਣੇ ਰਾਮ!) ਤੂੰ ਪਾਰਸ ਹੈਂ, ਮੈਂ ਲੋਹਾ ਹਾਂ, ਤੇਰੀ ਸੰਗਤਿ ਵਿਚ ਮੈਂ ਸੋਨਾ ਬਣ ਗਿਆ ਹਾਂ ।
You, O Lord, are the Philosopher's Stone, and I am iron; associating with You, I am transformed into gold.
 
ਹੇ ਕਬੀਰ! ਜੇ ਸੋਨੇ ਦੇ ‘ਵਾਲੇ’ ਬਣੇ ਹੋਏ ਹੋਣ, ਉਹਨਾਂ ‘ਵਾਲਿਆਂ ਉਤੇ ਲਾਲ ਜੜੇ ਹੋਣ,
Kabeer, earrings made of gold and studded with jewels,
 
ਬਾਹਰੋਂ ਵੇੇਖਣ ਨੂੰ ਭਾਵੇਂ ਸ਼ੁੱਧ ਸੋਨਾ ਦਿਸੇ, ਪਰ ਉਸ ਦੇ ਅੰਦਰ ਖੋਟ ਹੀ ਖੋਟ ਹੈ ।੧੪੫।
On the outside, he may look like pure gold, but on the inside, he is stuffed with dust. ||145||
 
(ਜਿਸ ਮਨੁੱਖ ਨੇ) ਗੁਰੂ ਦਾ ਸ਼ਬਦ ਕੰਨਾਂ ਨਾਲ ਸੁਣਿਆ ਹੈ, ਉਹ (ਮਾਨੋ) ਕੱਚ ਤੋਂ ਸੋਨਾ ਹੋ ਗਿਆ ਹੈ ।
Glass is transformed into gold, listening to the Word of the Guru's Shabad.
 
ਸਤਿਗੁਰੂ ਦੀ ਛੋਹ (ਜੀਵ ਦੇ ਅੰਦਰ) ਸੁਆਦਲੀ ਸੁਗੰਧੀ ਪੈਦਾ ਕਰ ਦੇਂਦੀ ਹੈ; ਸੋਨਾ ਬਣਾ ਦੇਂਦੀ ਹੈ, ਦੁਰਮਤਿ ਦੀ ਮੈਲ ਦੂਰ ਕਰ ਦੇਂਦੀ ਹੈ; (ਤਾਂ ਤੇ) ਸ਼ਬਦ ਦੀ ਰਾਹੀਂ ਗੁਰੂ ਨੂੰ ਸਿਮਰੀਏ ।
And, the Guru makes us fragrant and fruitful, and His Touch transforms us into gold. The filth of evil-mindedness is washed away, meditating on the Word of the Guru's Shabad.
 
ਪਾਰਸ-ਗੁਰੂ ਨੂੰ ਛੁਹ ਕੇ ਉਹਨਾਂ ਦਾ ਸਰੀਰ ਕੰਚਨ (ਵਤ ਸੁੱਧ) ਹੋ ਜਾਂਦਾ ਹੈ ।
Touching the Philosopher's Stone, their bodies are transformed into gold. They focus their meditation on the Embodiment of Divine Light.
 
ਹੇ ਸਰੋਵਰ! ਤੂੰ (ਕਦੇ) ਚੁਫੇਰੇ ਹਰਾ ਹੀ ਹਰਾ ਸੈਂ, (ਤੇਰੇ ਅੰਦਰ) ਸੋਨੇ ਦੇ ਰੰਗ ਵਾਲੇ (ਚਮਕਦੇ) ਕੌਲ-ਫੁੱਲ (ਖਿੜੇ ਹੋਏ ਸਨ) ।
O lotus, your leaves were green, and your blossoms were gold.
 
ਜਿਸ ਮਨੁੱਖ (ਦੇ ਮਨ) ਨੂੰ ਉਸਤਤਿ ਨਹੀਂ (ਡੁਲਾ ਸਕਦੀ) ਨਿੰਦਿਆ ਨਹੀਂ (ਡੁਲਾ ਸਕਦੀ), ਜਿਸ ਨੂੰ ਸੋਨਾ ਅਤੇ ਲੋਹਾ ਇਕੋ ਜਿਹੇ (ਦਿੱਸਦੇ ਹਨ, ਭਾਵ, ਜੋ ਲਾਲਚ ਵਿਚ ਨਹੀਂ ਫਸਦਾ),
One who is beyond praise and slander, who looks upon gold and iron alike
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by