ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
Hundreds of thousands of clever tricks, but not even one of them will go along with you in the end.
 
ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ ?
So how can you become truthful? And how can the veil of illusion be torn away?
 
(ਹੇ ਭਾਈ! ਸੁਖਾਂ ਦੀ ਖ਼ਾਤਰ ਮਨੁੱਖ ਅਨੇਕਾਂ) ਚਤੁਰਾਈਆਂ ਤੇ ਸਿਆਣਪਾਂ (ਕਰਦਾ ਹੈ, ਪਰ ਕੋਈ ਸਿਆਣਪ ਕੋਈ ਚਤੁਰਾਈ) ਕਿਸੇ ਕੰਮ ਨਹੀਂ ਆਉਂਦੀ;
Cunning and cleverness are of no use.
 
ਉਹੀ ਸੁਖ ਪ੍ਰਾਪਤ ਕੀਤਾ ਜਾ ਸਕਦਾ ਹੈ ਜੇਹੜਾ ਸੁਖ ਮਾਲਕ-ਪ੍ਰਭੂ ਆਪ ਪ੍ਰਸੰਨ ਹੋ ਕੇ ਦੇਂਦਾ ਹੈ ।੩।
That which the Lord Master gives, by the Pleasure of His Will - that is pleasing to me. ||3||
 
ਹੇ ਚੰਚਲ ਮਨ! ਚਲਾਕੀਆਂ ਨਾਲ ਕਿਸੇ ਨੇ ਭੀ (ਆਤਮਕ ਆਨੰਦ) ਹਾਸਲ ਨਹੀਂ ਕੀਤਾ ।
O fickle mind, through cleverness, no one has found the Lord.
 
ਹੇ ਮੇਰੇ ਮਨ! ਤੂੰ (ਧਿਆਨ ਨਾਲ) ਸੁਣ ਲੈ ਕਿ ਕਿਸੇ ਜੀਵ ਨੇ ਭੀ ਚਤੁਰਾਈ ਨਾਲ (ਪਰਮਾਤਮਾ ਦੇ ਮਿਲਾਪ ਦਾ ਆਨੰਦ) ਪ੍ਰਾਪਤ ਨਹੀਂ ਕੀਤਾ,
Through cleverness, no one has found Him; listen, O my mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by