(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ
I have no anxiety about dying, and no hope of living.
 
ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ ।੩।
Even in their dreams, they find no peace; they are consumed by the fires of intense anxiety. ||3||
 
ਤੇ ਜਿਥੇ ਜਾ ਕੇ ਤੇਰਾ ਵਾਹ ਪੈਣਾ ਹੈ ਉਸ ਦਾ ਤੈਨੂੰ (ਰਤਾ ਭੀ) ਫ਼ਿਕਰ ਨਹੀਂ
And that place where you must go to dwell-you have no regard for it at all.
 
ਜਿਸ ਮਨੁੱਖ ਨੂੰ ਹਰ ਵੇਲੇ ਬੜੀ ਚਿੰਤਾ ਬਣੀ ਰਹੇ, ਜਿਸ ਦੇ ਸਰੀਰ ਨੂੰ (ਕੋਈ ਨ ਕੋਈ) ਰੋਗ ਗ੍ਰਸੀ ਰੱਖੇ
When you are plagued by great and excessive anxiety, and diseases of the body;
 
(ਮੇਰੇ ਅੰਦਰੋਂ) ਚਿੰਤਾ ਦਾ ਰੋਗ ਦੂਰ ਹੋ ਜਾਂਦਾ ਹੈ, ਮੇਰਾ ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ (ਚਿੰਤਾ ਹਉਮੈ ਆਦਿਕ ਤੋਂ) ਪਰਮਾਤਮਾ ਆਪ ਮੇਰੀ ਰਾਖੀ ਕਰਦਾ ਹੈ ।੨।
The sickness of anxiety and the disease of ego are cured; He Himself cherishes me. ||2||
 
ਹੋਰ ਹੋਰ ਕਈ ਸੋਚਾਂ ਸੋਚਦਾ ਰਹਿੰਦਾ ਹੈ ਪਰ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ,
The mind is distracted by great anxiety; no one recognizes one's own self.
 
ਉਸ ਨੂੰ ਕਦੇ ਕੋਈ ਚਿੰਤਾ ਨਹੀਂ ਪੋਂਹਦੀ ।੨।
- no cares will ever bother them. ||2||
 
(ਹੇ ਭਾਈ ! ਦੁਨੀਆ ਵਿਚ ਧਨ ਪ੍ਰਭੁਤਾ ਆਦਿਕ ਨਾਲ) ਜੇਹੜੇ ਬੰਦੇ ਵੱਡੇ ਵੱਡੇ ਦਿੱਸਦੇ ਹਨ
Those who seem to be great and powerful,
 
ਉਹਨਾਂ ਨੂੰ ਚਿੰਤਾ ਦਾ ਰੋਗ (ਸਦਾ) ਦਬਾਈ ਰੱਖਦਾ ਹੈ ।੧।
are afflicted by the disease of anxiety. ||1||
 
ਪਰਮਾਤਮਾ ਦਾ ਨਾਮ ਸਿਮਰਨ ਨਾਲ ਮੇਰੀ (ਹਰੇਕ ਕਿਸਮ ਦੀ) ਚਿੰਤਾ ਮਿਟ ਗਈ ਹੈ ।੨।
Meditating in remembrance on the Lord, my anxiety has come to an end. ||2||
 
(ਗੁਰ-ਸ਼ਬਦ ਦੀ ਸਹਾਇਤਾ ਨਾਲ ਭਗਵਾਨ ਦਾ) ਨਾਮ ਸਿਮਰ, ਤੇਰੇ ਸਾਰੇ ਚਿੰਤਾ-ਫ਼ਿਕਰ ਦੂਰ ਹੋ ਜਾਣਗੇ ।੧।
Meditating in remembrance on the Naam, the Name of the Lord, all anxiety is removed. ||1||
 
ਹੇ ਭਾਈ!) ਪਰਮਾਤਮਾ ਦੀ ਯਾਦ ਵਿਚ ਜੁੜੇ ਰਿਹਾਂ (ਮਨੁੱਖ ਦੀ) ਹਰੇਕ ਕਿਸਮ ਦੀ ਚਿੰਤਾ ਮਿਟ ਜਾਂਦੀ ਹੈ
One who is attuned to the Lord, is free of all anxieties.
 
(ਹੇ ਭਾਈ!) ਪੂਰੇ ਗੁਰੂ ਨੇ (ਮੇਰੇ) ਮੱਥੇ ਉਤੇ (ਆਪਣਾ ਹੱਥ ਰੱਖਿਆ ਹੈ (ਉਸ ਦੀ ਬਰਕਤਿ ਨਾਲ ਮੈਂ ਆਪਣਾ) ਮਨ ਕਾਬੂ ਵਿਚ ਕਰ ਲਿਆ ਹੈ (ਮਾਨੋ) ਮੈਂ ਸਾਰਾ ਜਗਤ ਜਿੱਤ ਲਿਆ ਹੈ
My hunger has departed, my thirst has totally departed, and all my anxiety is forgotten.
 
(ਪੁੱਤਰ ਇਸਤ੍ਰੀ ਆਦਿਕ ਦੇ ਮੋਹ ਦੇ ਕਾਰਨ) ਮਨ ਨੂੰ ਬਹੁਤ ਚਿੰਤਾ ਵਿਆਪਦੀ ਹੈ, ਤੇ, ਆਖ਼ਿਰ ਇਸ ਜਗਤ-ਅਖਾੜੇ ਤੋਂ ਮਨੁੱਖ ਬਾਜ਼ੀ ਹਾਰ ਕੇ ਜਾਂਦਾ ਹੈ ।
- in the anxious affairs of all these, people lose the game and depart.
 
(ਹੇ ਭਾਈ!) ਉਸ (ਉੱਚੀ ਆਤਮਕ ਅਵਸਥਾ-) ਥਾਂ ਵਿਚ ਕੋਈ ਡਰ, ਕੋਈ ਭਰਮ, ਕੋਈ ਗ਼ਮ, ਕੋਈ ਚਿੰਤਾ ਪੋਹ ਨਹੀਂ ਸਕਦੀ,
There is no fear, doubt, suffering or anxiety there;
 
ਜਿਸ ਪ੍ਰਭੂ ਨੂੰ ਆਪਣੇ ਮਨ ਵਿਚ ਸਾਰਿਆਂ (ਦੀ ਰੋਜ਼ੀ) ਦਾ ਫ਼ਿਕਰ ਹੈ,
The cares of all are on His Mind;
 
ਤਦੋਂ ਕੌਣ ਬੇ-ਫ਼ਿਕਰ ਸੀ ਤੇ ਕਿਸ ਨੂੰ ਕੋਈ ਚਿੰਤਾ ਲੱਗਦੀ ਸੀ ।
then who was not anxious, and who felt anxiety?
 
(ਨਾਮ ਸਿਮਰਿਆਂ) ਚਿੰਤਾ ਦੂਰ ਹੋ ਜਾਂਦੀ ਹੈ, ਅਹੰਕਾਰ ਮਿਟ ਜਾਂਦਾ ਹੈ,
Anxiety departs, and ego is eliminated.
 
(ਤਾਂ) ਇਹ ਜੀਵ ਹਰੀ ਦੇ ਵੱਸ ਵਿਚ (ਆ ਜਾਂਦਾ ਹੈ । ਭਾਵ, ਆਪਣਾ ਆਪਾ ਉਸ ਦੇ ਹਵਾਲੇ ਕਰ ਦੇਂਦਾ ਹੈ, ਤੇ) ਇਸ ਦੀ ਸਾਰੀ ਚਿੰਤਾ ਮਿਟ ਜਾਂਦੀ ਹੈ ।
My anxiety about birth and death has ended; this soul is under the control of the Lord God.
 
ਜਿਸ ਮਨੁੱਖ ਦੇ ਮਨ ਵਿਚ ਚਿੰਤਾ ਹੈ ਉਸ ਦੀ ਮਾਇਆ ਦੀ ਭੁੱਖ ਬਿਲਕੁਲ ਨਹੀਂ ਮਿਟਦੀ; ਵੇਖਣ ਨੂੰ ਭਾਵੇਂ ਉਹ ਸੁਖੀ ਜਾਪਦਾ ਹੋਵੇ ।
He harbors anxiety within himself, but to the eyes, he appears to be happy; his hunger never departs.
 
ਹੇ ਪ੍ਰਭੂ! ਹੇ ਸੁਆਮੀ! ਜਿਨ੍ਹਾਂ ਮਨੁੱਖਾਂ ਨੂੰ ਤੇਰਾ ਆਸਰਾ ਹੈ ਉਹਨਾਂ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ ।
One who has Your Support, O Lord Master, is not afflicted by anxiety.
 
ਉਸ ਨੂੰ ਕਦੇ ਭੀ ਕੋਈ ਚਿੰਤਾ ਪੋਹ ਨਹੀਂ ਸਕਦੀ ।੩।
he suffers no anxiety, even in dreams. ||3||
 
(ਮੇਰੇ) ਅੰਦਰੋਂ ਹਰੇਕ ਕਿਸਮ ਦਾ ਦੁਖ ਦੂਰ ਹੋ ਗਿਆ ਹੈ, ਮੈਂ (ਹਰੇਕ ਕਿਸਮ ਦੀ) ਚਿੰਤਾ ਭੁਲਾ ਦਿੱਤੀ ਹੈ
My suffering has been ended, and my anxiety is forgotten.
 
(ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਆਪਣੀ ਹਰੇਕ ਕਿਸਮ ਦੀ ਚਿੰਤਾ ਦੂਰ ਕਰ ਲੈਂਦੇ ਹਨ,
Those beings, whose minds are filled the Lord's Name, forsake all anxiety.
 
ਉਹਨਾਂ ਦੀ ਜਿੰਦ (ਦੁਨੀਆ ਦੇ) ਡਰਾਂ ਤੋਂ ਰਹਿਤ ਹੋ ਗਈ ਹੈ, ਉਹਨਾਂ ਦੀ ਹਰੇਕ ਕਿਸਮ ਦੀ ਚਿੰਤਾ ਦੂਰ ਹੋ ਗਈ ਹੈ ।
My life has become fearless, and all my anxieties have been removed.
 
ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਇਸ ਦੀ ਪਾਲਨਾ ਦਾ ਫ਼ਿਕਰ ਭੀ ਉਸੇ ਨੂੰ ਹੀ ਹੈ ।
The Creator who created the creation, takes care of it as well.
 
ਜਿਸ ਕਰਤਾਰ ਨੇ ਜਗਤ ਪੈਦਾ ਕੀਤਾ ਹੈ, ਉਹੀ ਇਹਨਾਂ ਦਾ ਖ਼ਿਆਲ ਰੱਖਦਾ ਹੈ,
He, the Creator who formed the world, cares for it.
 
ਆਤਮਕ ਖ਼ੁਸ਼ੀਆਂ ਪ੍ਰਾਪਤ ਰਹਿੰਦੀਆਂ ਹਨ, ਸਭ ਆਸਾਂ ਪੂਰੀਆਂ ਹੋਈਆਂ ਰਹਿੰਦੀਆਂ ਹਨ, ਚਿੰਤਾ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ ।੩।
May joy and pleasure be yours; may your hopes be fulfilled, and may you never be troubled by worries. ||3||
 
ਹੇ ਨਾਨਕ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫ਼ਿਕਰ ਹੋ ਰਹੁ ।੨੧।
Falling at Your Feet, Nanak has renounced his cares, and has become care-free. ||21||
 
ਜੋ ਮਨੁੱਖ ਮਰਨ ਵੇਲੇ ਧਨ-ਪਦਾਰਥ ਚੇਤੇ ਕਰਦਾ ਹੈ ਤੇ ਇਸੇ ਸੋਚ ਵਿਚ ਹੀ ਮਰ ਜਾਂਦਾ ਹੈ
At the very last moment, one who thinks of wealth, and dies in such thoughts,
 
ਜੋ ਮਨੁੱਖ ਮਰਨ ਸਮੇਂ (ਆਪਣੀ) ਇਸਤ੍ਰੀ ਨੂੰ ਹੀ ਯਾਦ ਕਰਦਾ ਹੈ ਤੇ ਇਸੇ ਯਾਦ ਵਿਚ ਪ੍ਰਾਣ ਤਿਆਗ ਦੇਂਦਾ ਹੈ
At the very last moment, he who thinks of women, and dies in such thoughts,
 
ਜੋ ਮਨੁੱਖ ਅੰਤ ਵੇਲੇ (ਆਪਣੇ) ਪੱੁਤ੍ਰਾਂ ਨੂੰ ਹੀ ਯਾਦ ਕਰਦਾ ਹੈ ਤੇ ਪੁੱਤ੍ਰਾਂ ਨੂੰ ਯਾਦ ਕਰਦਾ ਕਰਦਾ ਹੀ ਮਰ ਜਾਂਦਾ ਹੈ
At the very last moment, one who thinks of his children, and dies in such thoughts,
 
ਜੋ ਮਨੁੱਖ ਅਖ਼ੀਰ ਵੇਲੇ (ਆਪਣੇ) ਘਰ ਮਹਲ-ਮਾੜੀਆਂ ਦੇ ਹਾਹੁਕੇ ਲੈਂਦਾ ਹੈ ਤੇ ਇਹਨਾਂ ਹਾਹੁਕਿਆਂ ਵਿਚ ਸਰੀਰ ਛੱਡ ਜਾਂਦਾ ਹੈ
At the very last moment, one who thinks of mansions, and dies in such thoughts,
 
ਤ੍ਰਿਲੋਚਨ ਆਖਦੇ ਹਨ—ਜੋ ਮਨੁੱਖ ਅੰਤ ਸਮੇਂ ਪਰਮਾਤਮਾ ਨੂੰ ਯਾਦ ਕਰਦਾ ਹੈ ਤੇ ਇਸ ਯਾਦ ਵਿਚ ਟਿਕਿਆ ਹੋਇਆ ਹੀ ਚੋਲਾ ਤਿਆਗਦਾ ਹੈ
At the very last moment, one who thinks of the Lord, and dies in such thoughts,
 
ਤੇਰਾ ਨਾਮ ਜਪਦਿਆਂ ਮੈਂ ਬੜਾ ਆਨੰਦ ਮਾਣਿਆ ਹੈ, ਤੇ, ਚਿੰਤਾ ਰੋਗ (ਆਪਣੇ ਮਨ ਵਿਚੋਂ) ਦੂਰ ਕਰ ਲਿਆ ਹੈ ।੧।
Chanting Your Name, I have obtained supreme peace, and my anxieties and diseases have been cast out. ||1||
 
ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ ।
He is not troubled by anxiety, and the carefree Lord comes to dwell in the mind.
 
ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ
Wearing ceremonial robes, the fire is not quenched, and the mind is filled with anxiety.
 
ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੰੁਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।
Anxiety does not affect him at all; he is satisfied and satiated with the Name of the Lord.
 
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ ।
The True Guru has implanted the treasure of the Naam within me, and all my anxieties have been dispelled.
 
ਬੇਅੰਤ ਪ੍ਰਭੂ ਦਾ ਸਿਮਰਨ ਕਰ ਕੇ ਮਨੁੱਖ ਦੀ ਚਿੰਤਾ ਮਿਟ ਜਾਂਦੀ ਹੈ, ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੧।
My anxiety was dispelled, meditating in remembrance on the Infinite Lord; I have crossed over the world ocean, O Siblings of Destiny. ||1||
 
ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ ।੪।੭।੫੭।
all his worries and anxieties are dispelled. ||4||7||57||
 
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ
The Bani of His Word emanated from the Primal Lord.
 
ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ
He is filled with anxiety, and he cannot even sleep.
 
ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।
He obtains the treasure of the Naam, and his anxiety is dispelled.
 
ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ।੧।
I cannot forget the fear of dying; this anxiety is consuming my body. ||1||
 
ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
Grant me the peace and glory of the Lord's Name, and remove my anxiety. ||1||Pause||
 
ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ
Why do you waver, O mortal being? The Creator Lord Himself shall protect you.
 
ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ ।
O Lord, inaccessible, unfathomable, invisible and infinite: please, take care of me!
 
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ (ਕਿਸੇ ਕਿਸਮ ਦਾ) ਤੌਖ਼ਲਾ ਉੱਕਾ ਹੀ ਨਹੀਂ ਹੁੰਦਾ, ਉਹਨਾਂ ਦੇ ਅੰਦਰੋਂ ਚਿੰਤਾ ਦੂਰ ਹੋ ਜਾਂਦੀ ਹੈ ।
The Gurmukh does not have an iota of skepticism or doubt; worries depart from within him.
 
ਜਿਸ ਮਨੁੱਖ ਨੂੰ ਤ੍ਰਿਸ਼ਨਾ ਤੇ ਚਿੰਤਾ ਦੀ ਅੱਗ ਅੰਦਰੇ ਅੰਦਰ ਸਾੜ ਰਹੀ ਹੋਵੇ,
The fire of anxiety burns brightly within you.
 
ਹੇ ਨਾਨਕ! (ਆਪਣੀ ਰੋਜ਼ੀ ਲਈ) ਫ਼ਿਕਰ ਚਿੰਤਾ ਨਾਹ ਕਰੋ, ਇਹ ਫ਼ਿਕਰ ਉਸ ਪ੍ਰਭੂ ਨੂੰ ਆਪ ਹੀ ਹੈ ।
O Nanak, don't be anxious; the Lord will take care of you.
 
ਹੇ ਨਾਨਕ! (ਰੋਜ਼ੀ ਲਈ) ਚਿੰਤਾ ਨਾਹ ਕਰੋ, ਉਸ ਪ੍ਰਭੂ ਨੂੰ ਆਪ ਹੀ ਫ਼ਿਕਰ ਹੈ ।੧।
O Nanak, don't be anxious; the Lord will take care of you. ||1||
 
ਹੇ ਨਾਨਕ! (ਤ੍ਰਿਸ਼ਨਾ ਵਿਚ ਫਸਿਆ) ਮਨ ਗ਼ਾਫ਼ਿਲ ਹੋ ਰਿਹਾ ਹੈ, ਸਦਾ ਚਿੰਤਾ ਵਿਚ ਜਕੜਿਆ ਰਹਿੰਦਾ ਹੈ ।
O Nanak, his consciousness is unconscious, and he departs, bound by anxiety.
 
ਹੇ ਭਾਈ! ਹੋਰ ਸਭਨਾਂ ਦੀ ਆਸ ਛੱਡ, ਇਕ ਬੇਅੰਤ ਪ੍ਰਭੂ ਦਾ ਧਿਆਨ ਧਰ (ਜੋ ਸਭਨਾਂ ਵਿਚ ਮੌਜੂਦ ਹੈ) ।
Remember the One, Infinite Lord; abandon all other hopes.
 
ਹੇ ਨਾਨਕ! (ਆਖ—ਹੇ ਪੰਡਿਤ!) ਜਦੋਂ ਪੂਰਾ ਗੁਰੂ ਮਿਲਦਾ ਹੈ ਤਦੋਂ ਮਨ ਦੀ ਚਿੰਤਾ ਦੂਰ ਹੋ ਜਾਂਦੀ ਹੈ ।੪।
Says Nanak, I met the Perfect Guru, and then the anxiety of my mind was removed. ||4||
 
ਹੇ ਭਾਈ! ਜਦੋਂ ਮਨੁੱਖ ਗੁਰੂ ਦੇ ਚਰਨਾਂ ਵਿਚ ਪਿਆਰ ਪਾਂਦਾ ਹੈ, ਤਦੋਂ ਉਸ ਦੇ ਹਿਰਦੇ ਵਿਚ ਇਹ ਫੁਰਨਾ ਉੱਠਦਾ ਹੈ (ਕਿ ਪ੍ਰਭੂ ਦੇ ਭਜਨ ਤੋਂ ਬਿਨਾ ਉਮਰ ਵਿਅਰਥ ਹੀ ਬੀਤਦੀ ਰਹੀ) ।
When this anxiety arises in the heart, then, one comes to love the Guru's feet.
 
ਹੇ ਭਾਈ! ਜਿਸ ਮਨੁੱਖ ਦੇ ਘਰ ਵਿਚ ਬਹੁਤ ਮਾਇਆ ਹੁੰਦੀ ਹੈ, ਉਸ ਮਨੁੱਖ ਦੇ (ਹਿਰਦੇ-) ਘਰ ਵਿਚ (ਹਰ ਵੇਲੇ) ਚਿੰਤਾ ਰਹਿੰਦੀ ਹੈ (ਕਿ ਕਿਤੇ ਖੁੱਸ ਨਾਹ ਜਾਏ) ।
The household which is filled with abundance - that household suffers anxiety.
 
(ਹੇ ਭਾਈ! ਮਨ ਦੇ ਮੁਰੀਦ ਮਨੁੱਖ) ਦੂਜਿਆਂ ਦੀ ਨਿੰਦਾ ਕਰਦੇ ਹਨ (ਆਪਣੇ ਅੰਦਰ ਦੀ) ਚਿੰਤਾ ਉਹਨਾਂ ਨੂੰ ਬਹੁਤ ਸਾੜਦੀ ਰਹਿੰਦੀ ਹੈ, ਉਹ ਸਦਾ ਹੀ ਦੁੱਖਾਂ ਵਿਚ ਪਏ ਰਹਿੰਦੇ ਹਨ ।੧੫।
They slander others, and burn in great anxiety; they dwell in pain and suffering. ||15||
 
ਹੇ ਭਾਈ! (ਰੋਜ਼ੀ ਦੀ ਖ਼ਾਤਰ) ਚਿੰਤਾ-ਫ਼ਿਕਰ ਨਾਹ ਕਰ, ਇਹ ਫ਼ਿਕਰ ਕਰਤਾਰ ਨੂੰ ਹੈ ।
Don't worry - let the Creator take care of it.
 
ਸਭ ਦੇ ਪਰਮੇਸਰ ਦਾ ਨਾਮ ਸਦਾ ਸਿਮਰ ਕੇ ਮਨੁੱਖ ਆਪਣੇ ਸਾਰੇ ਚਿੰਤਾ-ਫ਼ਿਕਰ ਮਿਟਾ ਲੈਂਦਾ ਹੈ ।੮।
Meditating, meditating in remembrance on the Perfect Transcendent Lord, I am rid of all anxieties and calculations. ||8||
 
ਉਸ ਅਜਿਹੇ ਬੈਰਾਗੀ ਨੇ) ਚਿੰਤਾ ਸਾੜ ਕੇ ਸਰੀਰ (ਦਾ ਮੋਹ) ਸਾੜ ਲਿਆ ਹੈ
Anxiety is burned, and the body is burned, O renunciate,
 
:— ਹੇ ਪ੍ਰਭੂ! ਅਸੀ ਜੀਵ ਨਿਮਾਣੇ ਮੂਰਖ ਬੇ-ਸਮਝ ਹਾਂ, ਤੂੰ ਆਪ ਹੀ ਸਾਡਾ ਧਿਆਨ ਰੱਖਿਆ ਕਰ ।
I am meek, foolish and thoughtless, but still, You take care of me.
 
ਖ਼ਲਾ ਉੱਕਾ ਹੀ ਨਹੀਂ ਹੁੁੰਦਾ, ਸਾਰੀ ਚਿੰਤਾ ਮਨ ਵਿਚੋਂ ਨਿਕਲ ਜਾਂਦੀ ਹੈ,
He is never cynical; all anxiety has been taken out from within him.
 
ਮਾਂ ਪਿਉ ਭਰਾ ਇਸਤ੍ਰੀ ਪੁੱਤਰ ਮਿੱਤਰ ਅਤੇ ਹੋਰ ਲੋਕ ਇਹਨਾਂ ਵਾਸਤੇ ਕਿਸੇ ਤਰ੍ਹਾਂ ਦੀ ਚਿੰਤਾ ਵਿਅਰਥ ਹੈ ।
Do not worry so much about your mother, father and siblings. Do not worry so much about other people.
 
ਜੋ ਮਾਇਆ ਵਿਚ ਪਰਵਿਰਤ ਹੋਣ ਕਰਕੇ (ਸਾਡੇ) ਸਨਬੰਧੀ ਹਨ, ਇਹਨਾਂ ਵਾਸਤੇ ਕਿਸੇ ਤਰ੍ਹਾਂ ਦੀ ਚਿੰਤਾ ਵਿਅਰਥ ਹੈ ।
Do not worry about your spouse, children and friends. You are obsessed with your involvements in Maya.
 
ਡੰੂਘੇ ਪਾਣੀਆਂ ਦਅਿਾਂ ਠਿੱਲਾਂ ਵਿਚ ਰੁੜ੍ਹ ਜਾਣਾ—ਅਜੇਹੇ ਅਨੇਕਾਂ (ਕਠਨ) ਸਾਧਨ, ਘਰ ਦੀ ਚਿੰਤਾ (ਮਾਇਆ ਦੇ ਮੋਹ) ਅਤੇ ਜਨਮ ਮਰਨ ਦੇ ਦੁੱਖਾਂ ਤੋਂ (ਬਚਣ ਲਈ) ਸਫਲ ਨਹੀਂ ਹੁੰਦੇ ।
or swept away by the unfathomable waves of water; but the worst pain of all is household anxiety, which is the source of the cycle of death and rebirth.
 
ਹੇ ਕਬੀਰ! ਪ੍ਰਭੂ ਆਪ ਹੀ ਜੀਵਾਂ ਦੇ ਮਨ ਵਿਚ ਦੁਨੀਆ ਦੇ ਫ਼ਿਕਰ-ਸੋਚਾਂ ਪੈਦਾ ਕਰਦਾ ਹੈ, ਉਹ ਅਵਸਥਾ ਭੀ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਜਦੋਂ ਮਨੁੱਖ ਇਹਨਾਂ ਫ਼ਿਕਰ-ਸੋਚਾਂ ਤੋਂ ਰਹਿਤ ਹੋ ਜਾਂਦਾ ਹੈ ।
God Himself makes the mortals anxious, and He Himself takes the anxiety away.
 
ਹੇ ਭਾਈ! ਮਾਇਆ ਦੀ ਚਿੰਤਾ ਵਿਚ ਭਟਕ ਰਹੇ ਜਿਹੜੇ ਮਨੁੱਖ (ਇਸ ਭਟਕਣਾ ਤੋਂ) ਹਟ ਜਾਂਦੇ ਹਨ, ਉਹਨਾਂ ਦੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ,
When anxiety and wanderings come to an end, the mind becomes happy.
 
ਹਰ ਵੇਲੇ (ਮਾਇਆ ਦੇ ਮੋਹ ਦੀਆਂ) ਸੋਚਾਂ ਸੋਚਦਾ ਰਹਿੰਦਾ ਹੈ, ਸੋਚਾਂ ਵਿਚ ਬੱਝਾ ਹੋਇਆ (ਹੀ ਜਗਤ ਤੋਂ) ਤੁਰ ਪੈਂਦਾ ਹੈ,
Night and day, they are troubled by anxiety; bound to anxiety, they depart.
 
(ਆਖ—ਹੇ ਭਾਈ! ਮੌਤ ਆਦਿਕ ਤਾਂ) ਉਸ (ਘਟਨਾ) ਦੀ ਚਿੰਤਾ ਕਰਨੀ ਚਾਹੀਦੀ ਹੈ ਜਿਹੜੀ ਕਦੇੇ ਵਾਪਰਨ ਵਾਲੀ ਨਾਹ ਹੋਵੇ ।
People become anxious, when something unexpected happens.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by