(ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਮਨੁੱਖ ਦੀ ਪਹਿਲੀ) ਬਦਨਾਮੀ ਮਿਟ ਜਾਂਦੀ ਹੈ, ਜਗਤ ਵਿਚ ਸੋਭਾ ਹੋਣ ਲੱਗ ਪੈਂਦੀ ਹੈ, ਤੇ ਪਰਮਾਤਮਾ ਦੀ ਦਰਗਾਹ ਵਿਚ ਬੈਠਣ ਲਈ ਥਾਂ ਮਿਲ ਜਾਂਦਾ ਹੈ ।
His bad reputation is erased, he is acclaimed all over the world, and he obtains a seat in the Court of the Lord.
(ਹੇ ਭਾਈ! ਸਿਮਰਨ ਦੀ ਸਹਾਇਤਾ ਨਾਲ) ਮੌਤ ਦਾ ਸਹਮ ਇਕ ਖਿਨ ਵਿਚ ਮੁੱਕ ਜਾਂਦਾ ਹੈ, ਸੁਖ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਪਹੰੁਚ ਜਾਈਦਾ ਹੈ ।੧।
The fear of death is removed in an instant, and he goes to the Lord's House in peace and bliss. ||1||
ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ
He alone is a Qazi, who turns away from the world,
ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ
and who, by Guru's Grace, remains dead while yet alive.
ਸੁਫ਼ਨੇ ਵਿਚ ਭੀ ਵੀਰਜ ਨੂੰ ਡਿੱਗਣ ਨਹੀਂ ਦੇਂਦਾ (ਭਾਵ, ਸੁਫ਼ਨੇ ਵਿਚ ਭੀ ਆਪਣੇ ਆਪ ਨੂੰ ਕਾਮ-ਵੱਸ ਨਹੀਂ ਹੋਣ ਦੇਂਦਾ);
He does not waste his energy in wet dreams.
ਉਸ ਨਾਸਤਕ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ) ।
Such a Paakhandi does not grow old or die.
(ਹੇ ਭਾਈ!) ਅਗਾਂਹ ਵਧਣ ਲਈ ਤਾਂਘ ਕਰ, ਪਿਛਾਂਹ ਨੂੰ ਮੋਢਾ ਨ ਮੋੜ (ਜੀਵਨ ਨੂੰ ਹੋਰ ਹੋਰ ਉੱਚਾ ਬਣਾਣ ਲਈ ਉੱਦਮ ਕਰ, ਨੀਵਾਂ ਨ ਹੋਣ ਦੇ) ।
Look ahead; don't turn your face backwards.
ਹੇ ਨਾਨਕ! ਇਸੇ ਜਨਮ ਵਿਚ ਕਾਮਯਾਬ ਹੋ (ਜੀਵਨ-ਖੇਡ ਜਿੱਤ) ਤਾਕਿ ਮੁੜ ਜਨਮ ਨਾਹ ਲੈਣਾ ਪਏ ।੧।
O Nanak, be successful this time, and you shall not be reincarnated again. ||1||