ਹੇ ਪ੍ਰਭੂ ! ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਹੀ ਖਾਂਦਾ ਹਾਂ
Whatever You give me, that is what I eat.
ਕੋਈ ਹੋਰ ਦਰਵਾਜ਼ਾ ਨਹੀਂ ਹੈ ਜਿਥੇ ਮੈਂ ਜਾਵਾਂ (ਤੇ ਸਵਾਲੀ ਬਣਾਂ)
There is no other door-unto which door should I go?
ਜੇ ਅੰਦਰ ਸੰਤੋਖ ਨਾਹ ਹੋਵੇ, ਤਾਂ ਕੋਈ (ਮਨੁੱਖ) ਰੱਜਦਾ ਨਹੀਂ,
Without contentment, no one is satisfied.
ਜਿਵੇਂ ਸੁਫ਼ਨਿਆਂ ਤੋਂ ਕੋਈ ਲਾਭ ਨਹੀਂ ਹੁੰਦਾ, ਤਿਵੇਂ (ਸੰਤੋਖ-ਹੀਣ ਮਨੁੱਖ ਦੇ) ਸਾਰੇ ਕੰਮ ਤੇ ਖ਼ਾਹਸ਼ਾਂ ਵਿਅਰਥ ਹਨ ।
Like the objects in a dream, all his efforts are in vain.
ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ ।
Those who serve are content. They meditate on the Truest of the True.
ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੰੁਦੇ ਹਨ ।
They do not place their feet in sin, but do good deeds and live righteously in Dharma.
ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ।੨।
If You will bless me with happiness, then I will worship and adore You. Even in pain, I will meditate on You. ||2||
ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩।
Even if You give me hunger, I will still feel satisfied; I am joyful, even in the midst of sorrow. ||3||
ਹੇ ਫਰੀਦ! (ਆਪਣੀ ਕਮਾਈ ਦੀ) ਰੁੱਖੀ-ਸੁੱਖੀ ਹੀ ਖਾ ਕੇ ਠੰਢਾ ਪਾਣੀ ਪੀ ਲੈ ।
Eat dry bread, and drink cold water.
ਪਰ ਪਰਾਈ ਸੁਆਦਲੀ ਰੋਟੀ ਵੇਖ ਕੇ ਆਪਣਾ ਮਨ ਨਾਹ ਤਰਸਾਈਂ ।੨੯।
Fareed, if you see someone else's buttered bread, do not envy him for it. ||29||
(ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ ।
A dog never abandons the home of his master.
ਹੇ ਨਾਨਕ! (ਆਖ—ਹੇ ਭਾਈ!) ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਇਸੇ ਤਰੀਕੇ ਨਾਲ ਕਰਿਆ ਕਰੋ ।੪੫।
O Nanak, in just the same way, vibrate, and meditate on the Lord, single-mindedly, with one-pointed consciousness. ||45||