ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ;
Those who have silk on the inside and rags on the outside, are the good ones in this world.
ਉਹਨਾਂ ਦਾ ਰੱਬ ਨਾਲ ਨੇਹੁ ਲੱਗਾ ਹੋਇਆ ਹੈ ਤੇ ਉਹ ਰੱਬ ਦਾ ਦੀਦਾਰ ਕਰਨ ਦੇ ਵਿਚਾਰ ਵਿਚ ਹੀ (ਸਦਾ ਜੁੜੇ ਰਹਿੰਦੇ ਹਨ) ।
They embrace love for the Lord, and contemplate beholding Him.
(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦੇਂਦੇ ਹਨ ।
Even beasts have value, as they eat grass and give milk.
ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ ।੩।
Without the Naam, the mortal's life is cursed, as are the actions he performs. ||3||
ਨਾਨਕ ਬੇਨਤੀ ਕਰਦਾ ਹੈ—ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ
I am not good; no one is bad.
ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ ।੪।੧।੨।
Prays Nanak, He alone saves us! ||4||1||2||
(ਮੈਨੂੰ ਕਦੇ ਸੋਚ ਹੀ ਨਹੀਂ ਫੁਰਦੀ ਕਿ ਮੈਂ ਕਿਸ ਸਰੀਰ ਤੇ ਮਾਣ ਕਰ ਕੇ ਮੰਦੇ ਕੰਮ ਕਰਦਾ ਰਹਿੰਦਾ ਹਾਂ, ਮੇਰਾ ਅਸਲਾ ਤਾਂ ਇਹੀ ਹੈ ਨਾ ਕਿ) ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਮਨੁੱਖ (ਦਾ ਸਰੀਰ) ਕਿਸੇ ਕੰਮ ਨਹੀਂ ਆਉਂਦਾ,
When a man dies, he is of no use to anyone.
ਪਰ ਪਸ਼ੂ ਮਰਦਾ ਹੈ ਤਾਂ (ਫਿਰ ਭੀ ਉਸ ਦਾ ਸਰੀਰ ਮਨੁੱਖ ਦੇ) ਕਈ ਕੰੰਮ ਸਵਾਰਦਾ ਹੈ ।੧।
But when an animal dies, it is used in ten ways. ||1||
(ਹੇ ਭਾਈ! ਵੇਖੋ, ਉਸ ਪਰਮਾਤਮਾ ਦੀ ਖੁਲੑ-ਦਿਲੀ!) ਜੇ ਕੋਈ ਬੰਦਾ (ਕਿਸੇ ਨਾਲ) ਕੋਈ ਇੱਕ ਭਲਾਈ ਕਰਦਾ ਹੈ; ਤਾਂ ਉਹ ਆਪਣੇ ਮਨ ਵਿਚ ਚਿੱਤ ਵਿਚ ਬੜੀਆਂ ਫੜਾਂ ਮਰਦਾ ਹੈ (ਬੜਾ ਮਾਣ ਕਰਦਾ ਹੈ, ਪਰ) ਪਰਮਾਤਮਾ ਵਿਚ ਇਤਨੇ ਬੇਅੰਤ ਗੁਣ ਹਨ, ਉਹ ਇਤਨੀਆਂ ਭਲਾਈਆਂ ਕਰਦਾ ਹੈ,
If someone does a good deed for someone else, he totally puffs himself up in his conscious mind.
ਉਹ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ, ਪਰ ਦਾਤਾਂ ਦੇ ਦੇ ਕੇ ਕਦੇ ਅਫ਼ਸੋਸ ਨਹੀਂ ਕਰਦਾ (ਕਿ ਜੀਵ ਦਾਤਾਂ ਲੈ ਕੇ ਕਦਰ ਨਹੀਂ ਕਰਦੇ) ।੩।
The Lord bestows so many virtues and so much goodness; He does not ever regret it. ||3||
ਹੇ ਕਬੀਰ! ਸਾਕਤ ਨਾਲੋਂ ਤਾਂ ਸੂਰ ਹੀ ਚੰਗਾ ਜਾਣੋ (ਪਿੰਡ ਦੇ ਦੁਆਲੇ ਦਾ ਗੰਦ ਖਾ ਕੇ) ਪਿੰਡ ਨੂੰ ਸਾਫ਼-ਸੁਥਰਾ ਰੱਖਦਾ ਹੈ ।
Kabeer, even a pig is better than the faithless cynic; at least the pig keeps the village clean.
ਜਦੋਂ ਉਹ ਮੰਦ-ਭਾਗੀ ਸਾਕਤ ਮਰ ਜਾਂਦਾ ਹੈ ਕਿਸੇ ਨੂੰ ਉਸ ਦਾ ਚੇਤਾ ਭੀ ਨਹੀਂ ਰਹਿ ਜਾਂਦਾ ।੧੪੩।
When the wretched, faithless cynic dies, no one even mentions his name. ||143||
ਹੇ ਕਬੀਰ! ਸੰਤ ਆਪਣਾ ਸ਼ਾਂਤ ਸੁਭਾਉ ਨਹੀਂ ਛੱਡਦਾ, ਭਾਵੇਂ ਉਸ ਨੂੰ ਕ੍ਰੋੜਾਂ ਭੈੜੇ ਬੰਦਿਆਂ ਨਾਲ ਵਾਹ ਪੈਂਦਾ ਰਹੇ ।
Kabeer, the Saint does not forsake his Saintly nature, even though he meets with millions of evil-doers.
ਚੰਦਨ ਦਾ ਬੂਟਾ ਸੱਪਾਂ ਨਾਲ ਘਿਰਿਆ ਰਹਿੰਦਾ ਹੈ, ਪਰ ਉਹ ਆਪਣੀ ਅੰਦਰਲੀ ਠੰਢਕ ਨਹੀਂ ਤਿਆਗਦਾ ।੧੭੪।
Even when sandalwood is surrounded by snakes, it does not give up its cooling fragrance. ||174||
ਹੇ ਭੈਣ! ਨਿਊਣਾ ਅੱਖਰ ਹੈ, ਸਹਾਰਨਾ ਗੁਣ ਹੈ, ਮਿੱਠਾ ਬੋਲਣਾ ਸ਼ਿਰੋਮਣੀ ਮੰਤਰ ਹੈ ।
Humility is the word, forgiveness is the virtue, and sweet speech is the magic mantra.
ਜੇ ਇਹ ਤਿੰਨ ਵੇਸ ਕਰ ਲਏਂ ਤਾਂ (ਮੇਰਾ) ਖਸਮ (ਤੇਰੇ) ਵੱਸ ਵਿਚ ਆ ਜਾਇਗਾ ।੧੨੭।
Wear these three robes, O sister, and you will captivate your Husband Lord. ||127||